ਪੰਜਾਬ ਵਿੱਚ ਮੀਂਹ ਅਤੇ ਹੜ੍ਹਾਂ ਕਾਰਨ ਸਥਿਤੀ ਅਜੇ ਵੀ ਖਰਾਬ ਹੈ। ਅੱਜ ਸਵੇਰੇ ਵੀ ਤੇਜ਼ ਮੀਂਹ ਪਿਆ, ਜਿਸ ਕਾਰਨ ਪਟਿਆਲਾ ਜ਼ਿਲ੍ਹੇ ਦੇ ਰਾਘੋਮਾਜਰਾ ਇਲਾਕੇ ਵਿੱਚ ਡੇਢ ਤੋਂ ਦੋ ਫੁੱਟ ਪਾਣੀ ਭਰ ਗਿਆ। ਇਸ ਕਾਰਨ ਇਕ ਪੁਰਾਣੇ ਮਕਾਨ ਦੀ ਛੱਤ ਡਿੱਗ ਗਈ। ਹਾਦਸੇ ‘ਚ ਘਰ ‘ਚ ਹੇਠਾਂ ਸੁੱਤੇ ਪਏ 2 ਲੋਕਾਂ ਦੀ ਮੌਤ ਹੋ ਗਈ, ਜਦਕਿ 3 ਜ਼ਖਮੀ ਹੋਏ ਹਨ। ਸੂਚਨਾ ਮਿਲਦਿਆਂ ਪੁਲਿਸ ਅਤੇ ਪ੍ਰਸ਼ਾਸਨ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ।
ਜਾਣਕਾਰੀ ਅਨੁਸਾਰ ਰਾਘੋਮਾਜਰਾ ‘ਚ ਜੰਗੀ ਜੱਥਾ ਗੁਰਦੁਆਰਾ ਸਾਹਿਬ ਨੇੜੇ ਪਰਵਾਸੀ ਮਜ਼ਦੂਰ ਕਿਰਾਏ ‘ਤੇ ਮਕਾਨ ‘ਚ ਰਹਿੰਦੇ ਸਨ। ਮ੍ਰਿਤਕਾਂ ਦੀ ਪਛਾਣ ਮੁੰਨਾ ਲਾਲ, ਰਾਮਾ ਸ਼ੰਕਰ ਵਜੋਂ ਹੋਈ ਹੈ, ਜਦਕਿ 3 ਜ਼ਖਮੀਆਂ ਦੀ ਪਛਾਣ ਗੰਗਾ ਰਾਮ, ਸੰਤੋਸ਼ ਕੁਮਾਰ, ਚਿਰੰਜੀ ਲਾਲ ਵਜੋਂ ਹੋਈ ਹੈ। ਮੌਤ ਦਮ ਘੁੱਟਣ ਅਤੇ ਮਲਬੇ ਹੇਠ ਦੱਬਣ ਕਾਰਨ ਹੋਈ ਹੈ।
ਇਹ ਵੀ ਪੜ੍ਹੋ : ਬਠਿੰਡਾ ਦੀ ਮਾਹਿਰਾ ਬਾਜਵਾ UGC ਟੌਪਰ: CUET ‘ਚ ਦੇਸ਼ ਭਰ ‘ਚ ਪਹਿਲਾ ਰੈਂਕ ਕੀਤਾ ਹਾਸਲ
ਸਮਾਣਾ ਦੇ ਪਿੰਡ ਫਤਿਹਗੜ੍ਹ ਛੰਨਾ ਵਿੱਚ ਆਪਣੇ ਖੇਤ ਵਿੱਚ ਟਿਊਬਵੈੱਲ ਚਲਾਉਣ ਗਏ ਕਿਸਾਨ ਸੰਦੀਪ ਸਿੰਘ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਸਮਾਣਾ ਦੇ ਸਰਕਾਰੀ ਹਸਪਤਾਲ ਵਿੱਚ ਪੋਸਟਮਾਰਟਮ ਕਰਵਾਇਆ। ਲਾਸ਼ ਨੂੰ ਵਾਰਸਾਂ ਹਵਾਲੇ ਕਰ ਦਿੱਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: