ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੀਆਂ ਮੌਤ ਦੀਆਂ ਖਬਰਾਂ ਦਾ ਸਿਲਸਿਲਾ ਜਾਰੀ ਹੈ। ਆਏ ਦਿਨ ਕੋਈ ਨਾ ਕੋਈ ਅਜਿਹੀ ਮੰਦਭਾਗੀ ਖਬਰ ਸਾਹਮਣੇ ਆ ਜਾਂਦੀ ਹੈ। ਕੈਨੇਡਾ ਤੋਂ ਅਜਿਹੀਆਂ ਖਬਰਾਂ ਜ਼ਿਆਦਾ ਆ ਰਹੀਆਂ ਹਨ। ਅਜਿਹਾ ਹੀ ਇਕ ਮਾਮਲਾ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਡਾਂਗੋ ਤੋਂ ਸਾਹਮਣੇ ਆਇਆ ਹੈ ਜਿਥੇ 21 ਸਾਲਾ ਨੌਜਵਾਨ ਜੋ ਕਿ ਪੜ੍ਹਾਈ ਤੇ ਨੌਕਰੀ ਲਈ ਕੈਨੇਡਾ ਗਿਆ ਸੀ, ਦੀ ਵਿਦੇਸ਼ ਵਿਚ ਮੌਤ ਹੋ ਗਈ।
ਮ੍ਰਿਤਕ ਦੀ ਪਛਾਣ ਇੰਦਰਰਾਜ ਸਿੰਘ ਵਜੋਂ ਹੋਈ ਹੈ। ਉਹ ਲਗਭਗ ਇਕ ਸਾਲ ਪਹਿਲਾਂ ਪੜ੍ਹਾਈ ਲਈ ਕੈਨੇਡਾ ਦੇ ਸ਼ਹਿਰ ਸਰੀ ਗਿਆ ਸੀ ਤੇ ਪਰਿਵਾਰ ਨੇ 22 ਲੱਖਰੁਪਏ ਦਾ ਕਰਜ਼ਾ ਲੈ ਕੇ ਉਸ ਨੂੰ ਵਿਦੇਸ਼ ਭੇਜਿਆ ਸੀ। ਮਿਲੀ ਜਾਣਕਾਰੀ ਮੁਤਾਬਕ ਇੰਦਰਰਾਜ ਆਪਣੇ ਦੋਸਤ ਨਾਲ ਪਾਰਟੀ ਵਿਚ ਗਏ ਸਨ, ਜਿਥੇ ਉਨ੍ਹਾਂ ਨੇ ਕੁਝ ਖਾਧਾ ਤੇ ਉਸ ਤੋਂ ਬਾਅਦ ਦੋਵੇਂ ਕਮਰੇ ਵਿਚ ਬੇਹੋਸ਼ ਹੋ ਗਏ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਜਿਥੇ ਡਾਕਟਰਾਂ ਵੱਲੋਂ ਦੋਵਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।
ਇਹ ਵੀ ਪੜ੍ਹੋ : ਅੰਮ੍ਰਿਤਸਰ ‘ਚ ਸਕੂਲ ਬੱਸ ਨੇ ਬਾਈਕ ਸਵਾਰ ਨੂੰ ਦਰੜਿਆ: ਮੌਕੇ ‘ਤੇ ਹੀ ਮੌ.ਤ, ਡਰਾਈਵਰ ਫਰਾਰ
ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਇੰਦਰਰਾਜ ਨੂੰ ਕੈਨੇਡਾ ਗਏ ਅਜੇ ਇਕ ਸਾਲ ਵੀ ਨਹੀਂ ਹੋਇਆ ਸੀ। ਉਹ ਪਿਛਲੇ ਸਾਲ ਦਸਬੰਰ ਵਿਚ ਕੈਨੇਡਾ ਗਿਆ ਸੀ। ਇੰਦਰਰਾਜ ਸਿੰਘ ਦੀ ਮਾਂ ਨੇ ਦੱਸਿਆ ਕਿ ਉਸ ਦਾ ਪੁੱਤਰ ਕੈਨੇਡਾ ਦੇ ਸਰੀ ਵਿਚ ਰਹਿ ਰਿਹਾ ਸੀ। ਉਹ ਤੇ ਉਸ ਦਾ ਦੋਸਤ ਪਾਰਟੀ ਵਿਚ ਗਏ ਸਨ ਤੇ ਉਥੇ ਖਾਣਾ ਖਾਣ ਦੇ ਬਾਅਦ ਉਨ੍ਹਾਂ ਦੀ ਤਬੀਅਤ ਵਿਗੜ ਗਈ ਤੇ ਦੋਵਾਂ ਦੀ ਮੌਤ ਹੋ ਗਈ। ਇੰਦਰਰਾਜ ਦੀ ਮੌਤ ਦੀ ਖਬਰ ਮਿਲਣ ਦੇ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ ਤੇ ਪੂਰਾ ਪਰਿਵਾਰ ਸਦਮੇ ਵਿਚ ਹੈ।
ਵੀਡੀਓ ਲਈ ਕਲਿੱਕ ਕਰੋ -: