ਪੰਜਾਬ ਦੇ ਹੁਸ਼ਿਆਰਪੁਰ ‘ਚ ਸਥਿਤ ਦਸੂਹਾ ਪੁਲਿਸ ਨੇ ਨਾਕਾਬੰਦੀ ਦੌਰਾਨ ਭਾਰੀ ਮਾਤਰਾ ‘ਚ ਸ਼ਰਾਬ ਨਾਲ ਭਰੇ ਟਰੱਕ ਨੂੰ ਫੜਨ ‘ਚ ਸਫਲਤਾ ਹਾਸਲ ਕੀਤੀ ਹੈ। ਟਰੱਕ ਵਿੱਚੋਂ 465 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਹੋਈ ਹੈ। ਇਸ ਦੌਰਾਨ ਪੁਲਿਸ ਨੇ 2 ਦੋਸ਼ੀਆਂ ਨੂੰ ਗ੍ਰਿਫਤਾਰ ਵੀ ਕੀਤਾ ਹੈ। ਪੁਲਿਸ ਨੇ ਟਰੱਕ ਨੂੰ ਕਬਜ਼ੇ ਵਿੱਚ ਲੈ ਕੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਆਬਕਾਰੀ ਐਕਟ ਅਤੇ ਧਾਰਾ 420 ਤਹਿਤ ਕੇਸ ਦਰਜ ਕਰ ਲਿਆ ਹੈ।
DSP ਬਲਬੀਰ ਸਿੰਘ ਅਤੇ ਥਾਣਾ ਇੰਚਾਰਜ ਬਲਵਿੰਦਰ ਸਿੰਘ ਨੇ ਦੱਸਿਆ ਕਿ ਫੜੇ ਗਏ ਟਰੱਕ ਵਿੱਚੋਂ 465 ਪੇਟੀਆਂ ਸ਼ਰਾਬ ਬਰਾਮਦ ਹੋਈ ਹੈ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਟਰੱਕ ਨੰਬਰ ਐਚ 12 G 9804 ਪਠਾਨਕੋਟ ਤੋਂ ਦਸੂਹਾ ਜਲੰਧਰ ਵੱਲ ਆ ਰਿਹਾ ਹੈ। ਜਿਸ ਵਿੱਚ ਵੱਡੀ ਮਾਤਰਾ ਵਿੱਚ ਸ਼ਰਾਬ ਦੀਆਂ ਪੇਟੀਆਂ ਰੱਖੀਆਂ ਹੋਈਆਂ ਹਨ। ਸੂਚਨਾ ਮਿਲਣ ਤੋਂ ਬਾਅਦ ਹੀ ਦਸੂਹਾ ਥਾਣੇ ਨੇੜੇ ਬੱਸ ਸਟੈਂਡ ਅੱਗੇ ਨਾਕਾਬੰਦੀ ਕਰ ਦਿੱਤੀ ਗਈ। ਨਾਕੇ ’ਤੇ ਪੁਲਿਸ ਨੂੰ ਦੇਖ ਕੇ ਡਰਾਈਵਰ ਨੇ ਟਰੱਕ ਭਜਾਉਣ ਦੀ ਕੋਸ਼ਿਸ਼ ਕੀਤੀ ਪਰ ਪੁਲਿਸ ਨੇ ਦੋਵੇਂ ਤਸਕਰਾਂ ਨੂੰ ਟਰੱਕ ਸਮੇਤ ਕਾਬੂ ਕਰ ਲਿਆ।
ਸ਼ਰਾਬ ਦੀਆਂ ਪੇਟੀਆਂ ਨੂੰ ਛੁਪਾਉਣ ਲਈ ਸਮੱਗਲਰਾਂ ਨੇ ਟਰੱਕ ਵਿੱਚ ਖਾਦ ਦੀਆਂ ਬੋਰੀਆਂ ਲੱਦੀਆਂ ਹੋਈਆਂ ਸਨ। ਬਕਸੇ ਖਾਦ ਦੀਆਂ ਬੋਰੀਆਂ ਨਾਲ ਛੁਪਾਏ ਹੋਏ ਸਨ। ਜਿਸ ਤੋਂ ਬਾਅਦ ਬੋਰੀਆਂ ਨੂੰ ਤਰਪਾਲ ਨਾਲ ਢੱਕ ਦਿੱਤਾ ਗਿਆ। ਸ਼ਰਾਬ ਤਸਕਰਾਂ ਵੱਲੋਂ ਇਸ ਟਰੱਕ ਰਾਹੀਂ ਸੁੱਕੇ ਸੂਬਿਆਂ ਵਿੱਚ ਤਸਕਰਾਂ ਨੂੰ ਭਾਰੀ ਭਾਅ ’ਤੇ ਸ਼ਰਾਬ ਵੇਚੀ ਜਾਣੀ ਸੀ। ਜਾਂਚ ‘ਚ ਸਾਹਮਣੇ ਆਇਆ ਹੈ ਕਿ ਇਸ ਦੀ ਸਪਲਾਈ ਝਾਰਖੰਡ, ਗੁਜਰਾਤ ਪਹੁੰਚ ਕੇ ਵੱਖ-ਵੱਖ ਜ਼ਿਲ੍ਹਿਆਂ ‘ਚ ਇਹ ਸ਼ਰਾਬ ਦੀਆਂ ਪੇਟੀਆਂ ਸਪਲਾਈ ਕੀਤੀਆਂ ਜਾਂਦੀਆਂ ਸਨ।
ਇਹ ਵੀ ਪੜ੍ਹੋ : ਨਵਾਂਸ਼ਹਿਰ ‘ਚ ਨੰਬਰਦਾਰਾਂ ਦਾ ਹੋਵੇਗਾ ਡੋਪ ਟੈਸਟ: DC ਵੱਲੋਂ ਤਹਿਸੀਲਦਾਰਾਂ ਨੂੰ ਹੁਕਮ ਜਾਰੀ
ਫੜੇ ਗਏ ਮੁਲਜ਼ਮ ਟਰੱਕ ਡਰਾਈਵਰ ਦੀ ਪਛਾਣ ਮਨਜੀਤ ਸਿੰਘ ਪੁੱਤਰ ਬਲਵੰਤ ਸਿੰਘ ਅਤੇ ਰਾਮੇਸ਼ਵਰ ਪੁੱਤਰ ਪਿਆਰੇ ਲਾਲ ਵਾਸੀ ਨਾਲਾਗੜ੍ਹ, ਜ਼ਿਲ੍ਹਾ ਸੋਲਨ, ਹਿਮਾਚਲ ਪ੍ਰਦੇਸ਼ ਵਜੋਂ ਹੋਈ ਹੈ। ਜਿਸ ਨੇ ਤਫਤੀਸ਼ ‘ਚ ਦੱਸਿਆ ਕਿ ਨਿਰਧਾਰਤ ਥਾਂ ‘ਤੇ ਸ਼ਰਾਬ ਦੀ ਡਿਲਿਵਰੀ ਕਰਨ ‘ਤੇ 80 ਹਜ਼ਾਰ ਰੁਪਏ ਮਿਲਣੇ ਸਨ। ਪੁਲਿਸ ਵੱਲੋਂ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ 5 ਦਿਨਾਂ ਦਾ ਰਿਮਾਂਡ ਹਾਸਲ ਕੀਤਾ ਜਾਵੇਗਾ। ਇਸ ਦੌਰਾਨ ਇਹ ਪਤਾ ਲਗਾਇਆ ਜਾਵੇਗਾ ਕਿ ਇਨ੍ਹਾਂ ਵੱਲੋਂ ਸ਼ਰਾਬ ਦੀ ਤਸਕਰੀ ਕਦੋਂ ਤੋਂ ਕੀਤੀ ਜਾ ਰਹੀ ਹੈ। ਜੋ ਇਸ ਧੰਦੇ ਵਿੱਚ ਸ਼ਾਮਲ ਹੈ।
ਵੀਡੀਓ ਲਈ ਕਲਿੱਕ ਕਰੋ -: