ਪੰਜਾਬ ਦੇ ਲਗਭਗ ਸਾਰੇ ਜ਼ਿਲ੍ਹਿਆਂ ਵਿਚ 17 ਜੁਲਾਈ ਤੋਂ ਸਕੂਲ ਖੋਲ੍ਹਣ ਦੇ ਹੁਕਮ ਜਾਰੀ ਕੀਤੇ ਗਏ ਸਨ ਤੇ ਇਸ ਦੇ ਨਾਲ ਹੀ ਸੂਬਾ ਸਰਕਾਰ ਵੱਲੋਂ ਇਹ ਵੀ ਕਿਹਾ ਗਿਆ ਸੀ ਕਿ ਜਿਨ੍ਹਾਂ ਜ਼ਿਲ੍ਹਿਆਂ ਵਿਚ ਮੀਂਹ ਕਾਰਨ ਹਾਲਾਤ ਖਰਾਬ ਹਨ ਉਥੇ ਡੀਸੀ ਸਕੂਲਾਂ ਵਿਚ ਛੁੱਟੀਆਂ ਕਰਨ ਦੇ ਹੁਕਮ ਜਾਰੀ ਕਰ ਸਕਦੇ ਹਨ ਤਾਂ ਜੋ ਬੱਚਿਆਂ ਨੂੰ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਪੇਸ਼ ਨਾ ਆਵੇ। ਜ਼ਿਲ੍ਹਾ ਗੁਰਦਾਸਪੁਰ ਵਿਚ ਰਾਵੀ ਦਰਿਆ ਦੇ ਪਾਰ ਵਾਲੇ ਇਲਾਕਿਆਂ ਵਿਚ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ।
ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਹੁਕਮਾਂ ਦੇ ਬਾਅਦ ਜ਼ਿਲ੍ਹਾ ਸਿੱਖਿਆ ਅਧਿਕਾਰੀ ਤੇ ਸਬੰਧਤ ਸਕੂਲਾਂ ਦੇ ਮੁਖੀਆਂ ਨੂੰ ਛੁੱਟੀਆਂ ਸਬੰਧੀ ਪੱਤਰ ਜਾਰੀ ਕਰ ਦਿੱਤਾ ਗਿਆ ਹੈ। ਜਾਰੀ ਪੱਤਰ ਵਿਚ ਉਝ ਦਰਿਆ ਕੋਲ ਲੱਗਦੇ ਇਲਾਕੇ ਡੇਰਾ ਬਾਬਾ ਨਾਨਕ ਸਬ-ਡਵੀਜ਼ਨ ਧਰਮਕੋਟ ਪਤਨ, ਡਾਲਾ, ਗੁਰਚੱਕ, ਤਲਵੰਡੀ ਹਿੰਦੂਾਂ ਤੇ ਮਕੋੜਾ ਪਤਨ ਦੇ ਸਕੂਲਾਂ ਵਿਚ ਛੁੱਟੀਆਂ ਕੀਤੀਆਂ ਗਈਆਂ ਹਨ। ਹਾਲਾਂਕਿ ਪੱਤਰ ਵਿਚ ਸਕੂਲਾਂ ਵਿਚ ਹੋਈਆਂ ਛੁੱਟੀਆਂ ਬਾਰੇ ਕਿਸੇ ਨਿਸ਼ਚਿਤ ਤਰੀਕ ਦਾ ਜ਼ਿਕਰ ਨਹੀਂ ਹੈ ਪਰ ਇਸ ਵਿਚ ਲਿਖਿਆ ਗਿਆ ਹੈ ਕਿ ਰਾਵੀ ਉਝ ਦਰਿਆ ਤੋਂ ਜ਼ਿਆਦਾ ਪਾਣੀ ਆਉਣ ਕਾਰਨ ਸਕੂਲਾਂ ਦੀ ਸਥਿਤੀ ਠੀਕ ਹੋਣ ਤੱਕ ਛੁੱਟੀਆਂ ਰਹਿਣਗੀਆਂ।
ਇਹ ਵੀ ਪੜ੍ਹੋ : ਦਸੂਹਾ ‘ਚ ਨਜਾਇਜ਼ ਸ਼ਰਾਬ ਨਾਲ ਭਰਿਆ ਟਰੱਕ ਫੜਿਆ: 465 ਪੇਟੀਆਂ ਬਰਾਮਦ, 2 ਤਸਕਰ ਗ੍ਰਿਫਤਾਰ
ਦੱਸ ਦੇਈਏ ਕਿ ਗੁਰਦਾਸਪੁਰ ਜ਼ਿਲ੍ਹੇ ‘ਚੋਂ ਲੰਘਦੀ ਉਝ ਨਦੀ ‘ਚ ਅੱਜ ਸਵੇਰੇ 2.60 ਲੱਖ ਕਿਊਸਿਕ ਪਾਣੀ ਛੱਡਿਆ ਗਿਆ ਹੈ। ਇਸ ਕਾਰਨ ਰਾਵੀ ਦਰਿਆ ਦੇ ਪਾਣੀ ਦਾ ਪੱਧਰ ਵਧ ਗਿਆ। ਸਥਿਤੀ ਨੂੰ ਦੇਖਦੇ ਹੋਏ ਡੀਸੀ ਨੇ ਦੀਨਾਨਗਰ ਅਤੇ ਡੇਰਾ ਬਾਬਾ ਦੇ ਪੇਂਡੂ ਖੇਤਰਾਂ ਦੇ ਸਾਰੇ ਸਕੂਲ ਬੰਦ ਕਰਨ ਦੇ ਹੁਕਮ ਦਿੱਤੇ ਹਨ।
ਵੀਡੀਓ ਲਈ ਕਲਿੱਕ ਕਰੋ -: