ਫ਼ਤਹਿਗੜ੍ਹ ਸਾਹਿਬ ਦੇ ਅਮਲੋਹ ਸਬ ਡਵੀਜ਼ਨ ਦੇ ਪਿੰਡ ਸਲਾਣਾ ਦੁੱਲਾ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਵਿਖੇ ਭੋਗ ਸਮਾਗਮ ਤੋਂ ਬਾਅਦ ਇੱਕ ਬੰਦੇ ਨੇ ਦੋ ਵਿਅਕਤੀਆਂ ‘ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਗੋਲੀਬਾਰੀ ‘ਚ ਇਕ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਦੂਜੇ ਵਿਅਕਤੀ ਦੀ ਹਾਲਤ ਗੰਭੀਰ ਬਣੀ ਹੋਈ ਹੈ। ਫਾਇਰਿੰਗ ਕਰਨ ਤੋਂ ਬਾਅਦ ਦੋਸ਼ੀ ਉਥੋਂ ਭੱਜਿਆ ਨਹੀਂ ਅਤੇ ਆਪਣੀ ਗ੍ਰਿਫਤਾਰੀ ਪੁਲਿਸ ਨੂੰ ਦਿੱਤੀ।
ਜਾਣਕਾਰੀ ਮੁਤਾਬਕ ਪਿੰਡ ਸਲਾਣਾ ਦੇ ਗੁਰਦੁਆਰਾ ਸਾਹਿਬ ਵਿਖੇ ਇਕ ਠੇਕੇਦਾਰ ਸੁਰਿੰਦਰ ਸਿੰਘ ਦਾ ਭੋਗ ਸਮਾਗਮ ਸੀ। ਇਸ ਸਮਾਗਮ ਲਈ ਬਹੁਤ ਸਾਰੇ ਲੋਕ ਪਹੁੰਚੇ ਹੋਏ ਸਨ। ਭੋਗ ਤੋਂ ਬਾਅਦ ਸਾਰੇ ਚਾਹ ਪੀ ਰਹੇ ਸਨ। ਇਸੇ ਦੌਰਾਨ ਭੀੜ ਵਿੱਚੋਂ ਨਿਕਲੇ ਦੋਸ਼ੀ ਕੁਲਦੀਪ ਸਿੰਘ ਨੇ ਗੋਲੀਆਂ ਚਲਾ ਦਿੱਤੀਆਂ। ਗੋਲੀਬਾਰੀ ਵਿੱਚ ਕਰਨੈਲ ਸਿੰਘ (59) ਦੀ ਮੌਤ ਹੋ ਗਈ। ਕਰਤਾਰ ਸਿੰਘ ਜ਼ਖਮੀ ਹੋ ਗਿਆ, ਜਿਸ ਨੂੰ ਆਈ.ਵੀ.ਵਾਈ ਖੰਨਾ ਦੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ।
ਇਹ ਵੀ ਪੜ੍ਹੋ : ਜਨਰਲ ਡੱਬਿਆਂ ‘ਚ ਸਫ਼ਰ ਕਰਨ ਵਾਲਿਆਂ ਦੀ ਹੋਵੇਗੀ ਮੌਜ! 20 ਰੁਪਏ ‘ਚ ਮਿਲੇਗਾ ਖਾਣਾ, 3 ਰੁਪਏ ‘ਚ ਪਾਣੀ
ਪਤਾ ਲੱਗਾ ਹੈ ਕਿ ਦੋਸ਼ੀ ਤੇ ਮ੍ਰਿਤਕ ਅਤੇ ਜ਼ਖ਼ਮੀ 2008 ਤੋਂ ਮੰਡੀ ਗੋਬਿੰਦਗੜ੍ਹ ਦੇ ਪਿੰਡ ਬਦੀਨਪੁਰ ਵਿਖੇ ਜੇਐਸ ਹੈਮਰ ਦੇ ਭਾਈਵਾਲ ਸਨ। ਪੀੜਤਾਂ ਦਾ ਮੁਲਜ਼ਮਾਂ ਨਾਲ ਕੁਝ ਲੈਣ-ਦੇਣ ਸੀ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਪੀੜਤਾਂ ਨੇ ਦੋਸ਼ੀ ਕੁਲਦੀਪ ਸਿੰਘ ਨੂੰ ਹਿੱਸੇਦਾਰੀ ਤੋਂ ਹਟਾ ਦਿੱਤਾ ਸੀ, ਜਿਸ ਕਰਕੇ ਗੁੱਸੇ ਵਿੱਚ ਆ ਕੇ ਉਸ ਨੇ ਮੌਕਾ ਦੇਖ ਕੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਅਮਲੋਹ ਪੁਲਿਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਵਿੱਚ ਲੱਗੀ ਹੋਈ ਹੈ।
ਵੀਡੀਓ ਲਈ ਕਲਿੱਕ ਕਰੋ -: