ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਮੁਤਾਬਕ ਪੰਜਾਬ ਵਿਚ ਭ੍ਰਿਸ਼ਟਾਚਾਰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਜਿਸ ਕਾਰਨ ਭ੍ਰਿਸ਼ਟਾਚਾਰ ਖਿਲਾਫ ਵਿਜੀਲੈਂਸ ਆਏ ਦਿਨ ਸ਼ਿਕੰਜਾ ਕੱਸਦੀ ਨਜ਼ਰ ਆ ਰਹੀ ਹੈ। ਅਜਿਹਾ ਹੀ ਇਕ ਮਾਮਲਾ ਥਾਣਾ ਪਤਾਰਾ ਤੋਂ ਸਾਹਮਣੇ ਆਇਆ ਹੈ ਜਿਥੇ ਵਿਜੀਲੈਂਸ ਨੇ ਇਕ ਏਐੱਸਆਈ ਨੂੰ ਰਿਸ਼ਵਤ ਲੈਂਦਿਆਂ ਗ੍ਰਿਫਤਾਰ ਕੀਤਾ ਹੈ।
ਏਐੱਸਆਈ ਦੀ ਪਛਾਣ ਰਾਮ ਪ੍ਰਕਾਸ਼ ਵਜੋਂ ਹੋਈ ਹੈ ਤੇ ਉਸ ਵੱਲੋਂ 30,000 ਰੁਪਏ ਦੀ ਰਿਸ਼ਵਤ ਲਈ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਏਐੱਸਆਈ ਨੇ ਇਕ ਝਗੜੇ ਦੇ ਮਾਮਲੇ ਤੋਂ ਨਾਮਜ਼ਦ ਮੁਲਜ਼ਮ ਜਸਵੀਰ ਸਿੰਘ ਦਾ ਨਾਂ ਹਟਾਉਣ ਲਈ 30,000 ਰੁਪਏ ਦੀ ਰਿਸ਼ਵਤ ਲਈ ਜਿਸ ਦੇ ਬਾਅਦ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: