ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਯੂਪੀਐੱਸਸੀ ਦੀ ਕੋਚਿੰਗ ਨੂੰ ਲੈ ਕੇ ਅਧਿਕਾਰੀਆਂ ਨਾਲ ਬੈਠਕ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਵਾਅਦੇ ਮੁਤਾਬਕ ਅਸੀਂ ਪੂਰੇ ਪੰਜਾਬ ਵਿਚ 8 ਕੋਚਿੰਗ ਸੈਂਟਰ ਖੋਲ੍ਹ ਰਹੇ ਹਾਂ ਜਿਸ ਦੀ ਰੂਪਰੇਖਾ ‘ਤੇ ਅੱਜ ਵਿਸਤਾਰ ਨਾਲ ਚਰਚਾ ਹੋਈ।
ਉਨ੍ਹਾਂ ਕਿਹਾ ਕਿ ਅਸੀਂ ਇਸ ਟ੍ਰੇਨਿੰਗ ਨੂੰ ਕੇਂਦਰ ਤੋਂ ਇਲਾਵਾ ਆਨਲਾਈਨ ਵੀ ਆਯੋਜਿਤ ਕਰਨ ‘ਤੇ ਵਿਚਾਰ ਕਰ ਰਹੇ ਹਾਂ। ਨਾਲ ਹੀ ਸਰਕਾਰ ਟ੍ਰੇਨਿੰਗ ਲੈਣ ਵਾਲਿਆਂ ਬੱਚਿਆਂ ਨੂੰ ਆਰਥਿਕ ਮਦਦ ਵੀ ਦੇਵੇਗੀ। ਸਾਰੀ ਜਾਣਕਾਰੀ ਜਲਦ ਹੀ ਜਾਰੀ ਕੀਤੀ ਜਾਵੇਗੀ।
ਮੁੱਖ ਮੰਤਰੀ ਨੇ ਕੇਂਦਰੀ ਸੇਵਾਵਾਂ ਖਾਸ ਤੌਰ ‘ਤੇ ਯੂ.ਪੀ.ਐਸ.ਸੀ. ਦੁਆਰਾ ਕਰਵਾਈਆਂ ਜਾਂਦੀਆਂ ਪ੍ਰੀਖਿਆਵਾਂ ਵਿੱਚ ਸੂਬੇ ਦੇ ਘਟਦੇ ਅਨੁਪਾਤ ‘ਤੇ ਚਿੰਤਾ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ਸੂਬੇ ਦੇ ਨੌਜਵਾਨ ਬੇਸ਼ੁਮਾਰ ਪ੍ਰਤਿਭਾ ਹੋਣ ਦੇ ਬਾਵਜੂਦ ਪਹਿਲਾ ਤਾਂ ਵਿਦੇਸ਼ ਜਾਣ ਵੱਲ ਝੁਕਾਅ ਹੋਣ ਕਾਰਨ ਅਤੇ ਦੂਜਾ ਸੂਬੇ ਵਿੱਚ ਮਿਆਰੀ ਕੋਚਿੰਗ ਦੀ ਘਾਟ ਕਾਰਨ ਇਨ੍ਹਾਂ ਪ੍ਰੀਖਿਆਵਾਂ ਵਿੱਚ ਪਾਸ ਨਹੀਂ ਹੋ ਸਕਦੇ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਰੁਝਾਨ ਨੂੰ ਉਲਟਾਉਣ ਲਈ ਵਚਨਬੱਧ ਹੈ ਜਿਸ ਲਈ ਪੰਜਾਬ ਭਰ ਵਿੱਚ ਇਹ 8 ਕੋਚਿੰਗ ਸੈਂਟਰ ਖੋਲ੍ਹੇ ਜਾ ਰਹੇ ਹਨ।
CM ਮਾਨ ਨੇ ਕਿਹਾ ਕਿ ਇਹ ਸੈਂਟਰ ਨੌਜਵਾਨਾਂ ਨੂੰ ਯੂ.ਪੀ.ਐਸ.ਸੀ. ਦੀਆਂ ਪ੍ਰੀਖਿਆਵਾਂ ਪਾਸ ਕਰਨ ਲਈ ਮੁਫਤ ਮਿਆਰੀ ਸਿਖਲਾਈ ਪ੍ਰਦਾਨ ਕਰਨਗੇ ਅਤੇ ਸੂਬਾ ਅਤੇ ਕੇਂਦਰ ਸਰਕਾਰ ਦੋਵਾਂ ਵਿੱਚ ਮੋਹਰੀ ਅਹੁਦਿਆਂ ‘ਤੇ ਕਾਬਜ਼ ਹੋ ਕੇ ਦੇਸ਼ ਦੀ ਸੇਵਾ ਕਰਨਗੇ। ਉਨ੍ਹਾਂ ਕਿਹਾ ਕਿ ਸੂਬੇ ਕੋਲ ਅਜਿਹੇ ਨੌਕਰਸ਼ਾਹ ਪੈਦਾ ਕਰਨ ਦੀ ਸ਼ਾਨਦਾਰ ਵਿਰਾਸਤ ਹੈ ਜਿਨ੍ਹਾਂ ਨੇ ਵੱਖ-ਵੱਖ ਅਹੁਦਿਆਂ ‘ਤੇ ਸੇਵਾਵਾਂ ਨਿਭਾ ਕੇ ਦੇਸ਼ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਵੱਡਾ ਯੋਗਦਾਨ ਪਾਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਅਮੀਰ ਪਰੰਪਰਾ ਨੂੰ ਭਵਿੱਖ ਵਿੱਚ ਵੀ ਬਰਕਰਾਰ ਰੱਖਣਾ ਹੋਵੇਗਾ, ਜਿਸ ਲਈ ਇਹ ਸੈਂਟਰ ਅਹਿਮ ਭੂਮਿਕਾ ਨਿਭਾਉਣਗੇ।
ਇਹ ਵੀ ਪੜ੍ਹੋ : ਸੀਮਾ ਹੈਦਰ ਦੇ ਪਤੀ ਨੇ PM ਸ਼ਰੀਫ ਤੋਂ ਆਪਣੇ ਬੱਚਿਆਂ ਨੂੰ ਪਾਕਿਸਤਾਨ ਵਾਪਸ ਲਿਆਉਣ ਦੀ ਕੀਤੀ ਅਪੀਲ
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਇਨ੍ਹਾਂ ਸੈਂਟਰਾਂ ਨੂੰ ਖੋਲ੍ਹਣ ਦਾ ਇੱਕੋ ਇੱਕ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਪੰਜਾਬੀ ਨੌਜਵਾਨ ਉੱਚ ਅਹੁਦਿਆਂ ‘ਤੇ ਬੈਠ ਕੇ ਦੇਸ਼ ਦੀ ਸੇਵਾ ਕਰ ਸਕਣ। ਉਨ੍ਹਾਂ ਦੱਸਿਆ ਕਿ ਇਹ ਸਿਖਲਾਈ ਸਮਾਜ ਦੇ ਹਰ ਵਰਗ ਦੇ ਚਾਹਵਾਨ ਵਿਦਿਆਰਥੀਆਂ ਨੂੰ ਮੁਫ਼ਤ ਦਿੱਤੀ ਜਾਵੇਗੀ। ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਕੋਚਿੰਗ ਸੈਂਟਰਾਂ ਵਿੱਚ ਦਾਖਲੇ ਦੀ ਰੂਪ ਰੇਖਾ ਅਤੇ ਉਨ੍ਹਾਂ ਵਿੱਚ ਪੇਸ਼ੇਵਰ, ਸਮਰਪਿਤ ਅਤੇ ਕਾਬਲ ਸਟਾਫ ਦੀ ਭਰਤੀ ਕਰਨ ਲਈ ਕਿਹਾ।
ਵੀਡੀਓ ਲਈ ਕਲਿੱਕ ਕਰੋ -: