ਫਾਜ਼ਿਲਕਾ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਨੂੰ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈਟਵਰਕ ਦੇ ਖਿਲਾਫ ਇੱਕ ਵੱਡੀ ਸਫਲਤਾ ਮਿਲੀ ਹੈ। ਉਨ੍ਹਾਂ ਨੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਦੇ ਕਬਜ਼ੇ ਚੋਂ 20 ਕਿਲੋਗ੍ਰਾਮ ਹੈਰੋਇਨ ਵੀ ਬਰਾਮਦ ਹੋਈ ਹੈ। ਇਹ ਜਾਣਕਰੀ ਡੀਜੀਪੀ ਪੰਜਾਬ ਪੁਲਿਸ ਵੱਲੋਂ ਟਵੀਟਰ ਤੇ ਇੱਕ ਪੋਸਟ ਰਾਹੀਂ ਸਾਂਝੀ ਕੀਤੀ ਗਈ ਹੈ।
ਇਹ ਵੀ ਪੜ੍ਹੋ : ਬਠਿੰਡਾ ‘ਚ ਲੁਟੇਰਾ ਗਿਰੋਹ ਦਾ ਪਰਦਾਫਾਸ਼, CIA-1 ਟੀਮ ਨੇ 6 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ
ਡੀਜੀਪੀ ਗੌਰਵ ਯਾਦਵ ਨੇ ਟਵੀਟ ‘ਚ ਲਿਖਿਆ ਕਿ ਕਾਬੂ ਕੀਤੇ ਵਿਅਕਤੀਆਂ ਨੇ ਪਿੰਡ ਹਸਤਾ ਕਲਾਂ ਤੋਂ ਨਸ਼ੀਲੇ ਪਦਾਰਥਾਂ ਦੀ ਖੇਪ ਫੜੀ ਸੀ ਜਿਸ ਨੂੰ ਡਰੋਨ ਦੀ ਮਦਦ ਨਾਲ ਸੁੱਟਿਆ ਗਿਆ ਸੀ। ਫਿਲਹਾਲ ਮੁਲਜ਼ਮਾਂ ਨੂੰ ਫੜ ਕੇ NDPS ਐਕਟ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਦੇ ਨਾਲ ਹੀ ਸਪਲਾਈ ਚੇਨ ਵਿੱਚ ਸ਼ਾਮਲ ਹੋਰ ਸ਼ੱਕੀਆਂ ਨੂੰ ਗ੍ਰਿਫਤਾਰ ਕਰਨ ਲਈ ਜਾਂਚ ਜਾਰੀ ਹੈ। ਡੀਜੀਪੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਜ਼ਨ ਅਨੁਸਾਰ ਪੰਜਾਬ ਪੁਲਿਸ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ ਹੈ।
ਵੀਡੀਓ ਲਈ ਕਲਿੱਕ ਕਰੋ -: