ਪੰਜਾਬ ਦੇ ਗੁਰਦਾਸਪੁਰ ਵਿੱਚ ਸ਼੍ਰੀ ਕਰਤਾਰਪੁਰ ਕੋਰੀਡੋਰ ਦੀ ਇੰਟੈਗਰੇਟਿਡ ਚੈੱਕ ਪੋਸਟ ਦੀ ਟੁੱਟੀ ਟੈਮਪ੍ਰੇਰੀ ਸੜਕ ਦੀ ਮੁਰੰਮਤ ਦਾ ਕੰਮ ਸ਼ੁਰੂ ਹੋ ਗਿਆ ਹੈ। ਇੰਟੈਗਰੇਟਿਡ ਚੈੱਕ ਪੋਸਟ ਵਿੱਚ ਪਾਣੀ ਨੂੰ ਦਾਖ਼ਲ ਹੋਣ ਤੋਂ ਰੋਕਣ ਲਈ ਬਣਾਏ ਟੈਮਪ੍ਰੇਰੀ ਬੰਨ੍ਹ ਨੂੰ ਹਟਾਇਆ ਜਾ ਰਿਹਾ ਹੈ। ਕੁਝ ਦਿਨ ਪਹਿਲਾਂ ਰਾਵੀ ਦਰਿਆ ਦੇ ਪਾਣੀ ਦਾ ਪੱਧਰ ਵਧਣ ਕਾਰਨ ਭਾਰਤ-ਪਾਕਿ ਸਰਹੱਦ ਦੀ ਕੰਡਿਆਲੀ ਤਾਰ ਨੇੜੇ ਪਾਣੀ ਆਉਣ ਕਾਰਨ ਸ੍ਰੀ ਕਰਤਾਰਪੁਰ ਲਾਂਘੇ ਦੀ ਟੈਮਪ੍ਰੇਰੀ ਸੜਕ ਵੀ ਪਾਣੀ ਵਿਚ ਡੁੱਬ ਗਈ ਸੀ।
ਸੜਕ ਡੁੱਬਣ ਕਾਰਨ ਪ੍ਰਸ਼ਾਸਨ ਨੇ ਯਾਤਰਾ ’ਤੇ ਪਾਬੰਦੀ ਲਾ ਦਿੱਤੀ ਸੀ। 20 ਜੁਲਾਈ ਨੂੰ ਸ੍ਰੀ ਕਰਤਾਰਪੁਰ ਸਾਹਿਬ ਦੀ ਯਾਤਰਾ 3 ਦਿਨਾਂ ਲਈ ਬੰਦ ਕਰ ਦਿੱਤੀ ਗਈ ਸੀ। ਜਿਸ ਤੋਂ ਬਾਅਦ ਡਿਪਟੀ ਕਮਿਸ਼ਨਰ ਡਾ: ਹਿਮਾਂਸ਼ੂ ਅਗਰਵਾਲ ਨੇ ਲੈਂਡ ਪੋਰਟ ਅਥਾਰਟੀ, ਸੀਮਾ ਸੁਰੱਖਿਆ ਬਲ (BSF) ਦੇ ਅਧਿਕਾਰੀਆਂ ਅਤੇ ਨੈਸ਼ਨਲ ਹਾਈਵੇਅ ਅਥਾਰਟੀ ਦੇ ਅਧਿਕਾਰੀਆਂ ਨਾਲ ਕਰਤਾਰਪੁਰ ਕੋਰੀਡੋਰ ਦਾ ਜਾਇਜ਼ਾ ਲਿਆ।
ਇਹ ਵੀ ਪੜ੍ਹੋ : ਕਪੂਰਥਲਾ ਦੇ 2 ਸਕੂਲ 26 ਜੁਲਾਈ ਤੱਕ ਰਹਿਣਗੇ ਬੰਦ, ਬੱਚਿਆਂ ਦੀ ਸੁਰੱਖਿਆ ਦੇ ਮੱਦੇਨਜ਼ਰ DC ਨੇ ਦਿੱਤੇ ਹੁਕਮ
ਪਾਣੀ ਕਾਰਨ ਕਰਤਾਰਪੁਰ ਲਾਂਘੇ ਦੀ ਸੜਕ ਨੂੰ ਭਾਰੀ ਨੁਕਸਾਨ ਪੁੱਜਣ ਕਾਰਨ ਯਾਤਰੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਯਾਤਰਾ ਸੋਮਵਾਰ ਸ਼ਾਮ ਤੱਕ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ। ਅੱਜ ਸਾਰੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਕਰਤਾਰਪੁਰ ਕੋਰੀਡੋਰ ਦੀ ਮੁੜ ਸਮੀਖਿਆ ਕੀਤੀ ਜਾਵੇਗੀ। ਸੰਭਾਵਨਾ ਹੈ ਕਿ ਸ਼੍ਰੀ ਕਰਤਾਰਪੁਰ ਸਾਹਿਬ ਦੀ ਯਾਤਰਾ ਮੰਗਲਵਾਰ 25 ਜੁਲਾਈ ਨੂੰ ਸ਼ੁਰੂ ਹੋ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: