ਪਾਕਿਸਤਾਨੀ ਮਹਿਲਾ ਸੀਮਾ ਹੈਦਰ ਵਰਗਾ ਇੱਕ ਹੋਰ ਮਾਮਲਾ ਸਾਹਮਣੇ ਆਇਆ ਹੈ। ਇਸ ਵਾਰ ਸਰਹੱਦ ਪਾਰ ਕਰਨ ਵਾਲੀ ਲੜਕੀ ਭਾਰਤੀ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਉੱਤਰ ਪ੍ਰਦੇਸ਼ ਦੀ ਰਹਿਣ ਵਾਲੀ ਅੰਜੂ ਦੀ ਮੁਲਾਕਾਤ ਪਾਕਿਸਤਾਨ ਦੇ ਖੈਬਰ ਪਖਤੂਨਖਵਾ ਦੇ ਨਸਰੂੱਲਾ ਨਾਲ ਸੋਸ਼ਲ ਮੀਡੀਆ ਪਲੇਟਫਾਰਮ ਫੇਸਬੁੱਕ ਰਾਹੀਂ ਹੋਈ ਸੀ। ਇਸ ਤੋਂ ਬਾਅਦ ਦੋਹਾਂ ਵਿਚਾਲੇ ਗੱਲਬਾਤ ਸ਼ੁਰੂ ਹੋ ਗਈ, ਜੋ ਜਲਦੀ ਹੀ ਪਿਆਰ ‘ਚ ਬਦਲ ਗਈ। ਇਸ ਤੋਂ ਬਾਅਦ ਅੰਜੂ ਪਾਕਿਸਤਾਨ ਦਾ ਵੀਜ਼ਾ ਲੈ ਕੇ ਆਪਣੇ ਪ੍ਰੇਮੀ ਨਸਰੁੱਲਾ ਨੂੰ ਮਿਲਣ ਖ਼ੈਬਰ ਪਖਤੂਨਖਵਾ ਸਥਿਤ ਆਪਣੇ ਘਰ ਪਹੁੰਚੀ। ਸੀਮਾ ਅਤੇ ਅੰਜੂ ਵਿਚ ਵੱਡਾ ਫਰਕ ਇਹ ਹੈ ਕਿ ਸੀਮਾ ਬਿਨਾਂ ਵੀਜ਼ੇ ਦੇ ਗੈਰ-ਕਾਨੂੰਨੀ ਤਰੀਕੇ ਨਾਲ ਭਾਰਤ ਵਿਚ ਦਾਖਲ ਹੋਈ ਸੀ, ਜਦਕਿ ਅੰਜੂ ਕਾਨੂੰਨੀ ਤੌਰ ‘ਤੇ ਪਾਕਿਸਤਾਨ ਵਿਚ ਦਾਖਲ ਹੋਈ ਸੀ।
ਪਾਕਿਸਤਾਨੀ ਮੀਡੀਆ ਰਿਪੋਰਟਾਂ ਮੁਤਾਬਕ ਨਸਰੁੱਲਾ ਖੈਬਰ ਪਖਤੂਨਖਵਾ ਦੇ ਡੀਰ ਜ਼ਿਲ੍ਹੇ ਦਾ ਰਹਿਣ ਵਾਲਾ ਹੈ। ਦੋਵਾਂ ਦੀ ਫੇਸਬੁੱਕ ਰਾਹੀਂ ਦੋਸਤੀ ਹੋਈ ਅਤੇ ਜਲਦੀ ਹੀ ਗੱਲਬਾਤ ਦਾ ਸਿਲਸਿਲਾ ਵੀ ਸ਼ੁਰੂ ਹੋ ਗਿਆ। ਕੁਝ ਹੀ ਸਮੇਂ ਵਿੱਚ, ਦੋਵਾਂ ਵਿੱਚ ਪਿਆਰ ਹੋ ਗਿਆ ਅਤੇ ਉਹ ਇੱਕ-ਦੂਜੇ ਨੂੰ ਮਿਲਣ ਲਈ ਬੇਤਾਬ ਹੋ ਗਏ। ਦੋਵਾਂ ਵਿਚਾਲੇ ਸਭ ਤੋਂ ਵੱਡੀ ਰੁਕਾਵਟ ਭਾਰਤ ਅਤੇ ਪਾਕਿਸਤਾਨ ਵਿਚਾਲੇ ਦਹਾਕਿਆਂ ਤੋਂ ਚੱਲੀ ਆ ਰਹੀ ਦੁਸ਼ਮਣੀ ਸੀ। ਇਸ ਕਾਰਨ ਦੋਵੇਂ ਦੇਸ਼ ਇੱਕ ਦੂਜੇ ਦੇ ਨਾਗਰਿਕਾਂ ਨੂੰ ਬੜੀ ਮੁਸ਼ਕਲ ਨਾਲ ਵੀਜ਼ਾ ਜਾਰੀ ਕਰਦੇ ਹਨ। ਹਾਲਾਂਕਿ ਅੰਜੂ ਨੇ ਹਾਰ ਨਹੀਂ ਮੰਨੀ ਅਤੇ ਨਸਰੁੱਲਾ ਨੂੰ ਮਿਲਣ ਪਾਕਿਸਤਾਨ ਪਹੁੰਚ ਗਈ।
ਇਹ ਵੀ ਪੜ੍ਹੋ : ਪੰਜਾਬ ‘ਚ ਇਨ੍ਹਾਂ ਤਰੀਕਾਂ ਨੂੰ ਪਏਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ
ਅੰਜੂ 21 ਜੁਲਾਈ ਨੂੰ ਵਿਜ਼ਿਟਰ ਵੀਜ਼ੇ ‘ਤੇ ਪਾਕਿਸਤਾਨ ਪਹੁੰਚੀ ਸੀ। ਅੰਜੂ ਦੇ ਪਾਕਿਸਤਾਨ ਆਉਣ ਦੀ ਜਾਣਕਾਰੀ ਅੰਜੂ ਦੇ ਪਾਸਪੋਰਟ ‘ਤੇ ਐਂਟਰੀ ਤੋਂ ਮਿਲੀ। ਦੱਸਣਯੋਗ ਹੈ ਕਿ ਅੰਜੂ ਅਜੇ ਪਾਕਿਸਤਾਨ ‘ਚ ਹੈ। ਮੀਡੀਆ ਰਿਪੋਰਟਾਂ ਮੁਤਾਬਕ ਨਸਰੁੱਲਾ ਦੀਰ ਜ਼ਿਲ੍ਹੇ ਵਿੱਚ ਇੱਕ ਪ੍ਰਾਈਵੇਟ ਅਧਿਆਪਕ ਸੀ। ਬਾਅਦ ਵਿੱਚ ਉਸ ਨੂੰ ਮੈਡੀਕਲ ਪ੍ਰਤੀਨਿਧੀ ਦੀ ਨੌਕਰੀ ਮਿਲ ਗਈ। ਰਿਪੋਰਟਾਂ ‘ਚ ਦੱਸਿਆ ਗਿਆ ਹੈ ਕਿ ਦੋਵਾਂ ਨੇ ਇਕ-ਦੂਜੇ ਨੂੰ ਪਿਆਰ ਕਰਨ ਦੀ ਗੱਲ ਕਹੀ ਹੈ। ਅੰਜੂ ਦੀ ਉਮਰ 35 ਸਾਲ ਦੱਸੀ ਜਾ ਰਹੀ ਹੈ ਜਦਕਿ ਨਸਰੁੱਲਾ ਦੀ ਉਮਰ 29 ਸਾਲ ਦੱਸੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: