ਚੰਡੀਗੜ੍ਹ : ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਅਧੀਨ ਆਉਂਦੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਅਜਾਇਬ ਘਰ ਵਿਰਾਸਤ-ਏ-ਖਾਲਸਾ, ਸ੍ਰੀ ਚਮਕੌਰ ਸਾਹਿਬ ਵਿਖੇ ਦਾਸਤਾਨ-ਏ-ਸ਼ਹਾਦਤ ਅਤੇ ਅੰਮ੍ਰਿਤਸਰ ਵਿਖੇ ਗੋਲਡਨ ਟੈਂਪਲ ਪਲਾਜ਼ਾ ਛਿਮਾਹੀ ਰੱਖ-ਰਖਾਅ ਦੇ ਮੱਦੇਨਜ਼ਰ 31 ਜੁਲਾਈ ਤੱਕ ਸੈਲਾਨੀਆਂ ਲਈ ਬੰਦ ਰਹਿਣਗੇ।
ਇਹ ਵੀ ਪੜ੍ਹੋ : ਸੀਮਾ ਮਗਰੋਂ ਪਿਆਰ ਲਈ ਹੁਣ ਭਾਰਤ ਦੀ ਅੰਜੂ ਨੇ ਟੱਪਿਆ ਬਾਰਡਰ, ਪਾਕਿਸਤਾਨ ਪਹੁੰਚੀ 2 ਬੱਚਿਆਂ ਦੀ ਮਾਂ
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਅਜਾਇਬ ਘਰਾਂ ਨੂੰ ਹਰ ਸਾਲ ਦੀ ਤਰਜ਼ ਤੇ ਜਨਵਰੀ ਅਤੇ ਜੁਲਾਈ ਦੇ ਅਖੀਰਲੇ ਹਫਤੇ ‘ਚ ਸੈਲਾਨੀਆਂ ਲਈ ਬੰਦ ਰੱਖਿਆ ਜਾਂਦਾ ਹੈ ਤਾਂ ਜੋ ਇਨ੍ਹਾਂ ਦੀ ਮੁਰੰਮਤ ਅਤੇ ਰੱਖ-ਰਖਾਅ ਸਬੰਧੀ ਕੰਮ ਕੀਤੇ ਜਾ ਸਕਣ ਜੋਕਿ ਅਜਾਇਬ ਘਰਾਂ ਦੀਆਂ ਗੈਲਰੀਆਂ ਵਿੱਚ ਸੈਲਾਨੀਆਂ ਦੀ ਲਗਾਤਾਰ ਆਵਾਜਾਈ ਦੌਰਾਨ ਨਹੀਂ ਕੀਤੇ ਜਾ ਸਕਦੇ।
ਵੀਡੀਓ ਲਈ ਕਲਿੱਕ ਕਰੋ -: