ਪੰਜਾਬ ਦੇ ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਵਿਖੇ ਕਰਤਾਰਪੁਰ ਕੋਰੀਡੋਰ ਤੋਂ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਤੋਂ ਯਾਤਰਾ ਅੱਜ ਮੁੜ ਸ਼ੁਰੂ ਹੋਈ। ਪਿਛਲੇ ਦਿਨੀਂ ਕੋਰੀਡੋਰ ਵਿੱਚ ਰਾਵੀ ਦੇ ਪਾਣੀ ਦਾ ਪੱਧਰ ਵਧਣ ਕਾਰਨ ਯਾਤਰਾ ਨੂੰ ਕੁਝ ਸਮੇਂ ਲਈ ਰੋਕ ਦਿੱਤਾ ਗਿਆ ਸੀ। ਸੋਮਵਾਰ ਨੂੰ DC ਗੁਰਦਾਸਪੁਰ ਤੋਂ ਸਥਿਤੀ ਦਾ ਜਾਇਜ਼ਾ ਲੈਣ ਤੋਂ ਬਾਅਦ ਅੱਜ ਯਾਤਰਾ ਸ਼ੁਰੂ ਕੀਤੀ ਗਈ ਹੈ।
ਯਾਤਰਾ ਸ਼ੁਰੂ ਹੋਣ ਤੋਂ ਬਾਅਦ ਇੱਕ ਵਾਰ ਫਿਰ ਤੋਂ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਸੰਗਤ ਦੇਖਣ ਨੂੰ ਮਿਲ ਰਹੇ ਹਨ। ਮੰਗਲਵਾਰ ਨੂੰ ਕਰੀਬ 132 ਸ਼ਰਧਾਲੂਆਂ ਨੂੰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੀ ਇਜਾਜ਼ਤ ਦਿੱਤੀ ਗਈ ਹੈ। ਇਸ ਮੌਕੇ ਸਿਹਤ ਵਿਭਾਗ ਦੇ ਕਰਮਚਾਰੀ ਸਰਬਜੀਤ ਸਿੰਘ, ਗੁਰਮੀਤ ਸਿੰਘ, ਹੀਰਾ ਲਾਲ, ਗੁਰਬਚਨ ਸਿੰਘ, ਸਿਮਰਨਜੀਤ ਸਿੰਘ ਅਤੇ ਸ਼ਰਧਾਲੂ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ : ਹੁਣ ਮੋਬਾਈਲ ‘ਤੇ ਪਿਨ ਕੋਡ ਤੋਂ ਮਿਲੇਗੀ ਮੌਸਮ ਦੀ ਰਿਪੋਰਟ, IMD ਲਿਆ ਰਿਹਾ ਹੈ ਨਵਾਂ ਸਿਸਟਮ
ਦੱਸ ਦੇਈਏ ਕਿ ਸਰਹੱਦ ਨੇੜਿਓਂ ਲੰਘਦੀ ਰਾਵੀ ਨਦੀ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਵੀਰਵਾਰ ਤੋਂ ਬੰਦ ਕਰ ਦਿੱਤਾ ਗਿਆ ਸੀ। ਕਰਤਾਰਪੁਰ ਸਾਹਿਬ ਦਾ ਲਾਂਘਾ ਮੰਗਲਵਾਰ ਨੂੰ ਲੈਂਡ ਪੋਰਟ ਅਥਾਰਟੀ ਆਫ ਇੰਡੀਆ, BSF ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਕਰਕੇ ਸ੍ਰੀ ਕਰਤਾਰਪੁਰ ਲਾਂਘੇ ਦੀ ਸਫ਼ਾਈ ਕਰਕੇ ਪਾਣੀ ਦਾ ਪੱਧਰ ਘਟਣ ਤੋਂ ਬਾਅਦ ਖੋਲ੍ਹਿਆ ਗਿਆ।
ਵੀਡੀਓ ਲਈ ਕਲਿੱਕ ਕਰੋ -: