ਪੁਲਿਸ ਜ਼ਿਲ੍ਹਾ ਖੰਨਾ ਦੇ ਮਾਛੀਵਾੜਾ ਸਾਹਿਬ ਇਲਾਕੇ ‘ਚ 20 ਜੁਲਾਈ ਦੀ ਰਾਤ ਨੂੰ ਮਾਈਨਿੰਗ ਮਾਫ਼ੀਆ ਨੇ ਪੁਲਿਸ ‘ਤੇ ਹਮਲਾ ਕਰਕੇ ਰੇਤ ਨਾਲ ਭਰੀ ਟਰਾਲੀ ਅਤੇ ਮੁਲਜ਼ਮਾਂ ਨੂੰ ਛੁਡਵਾਇਆ ਸੀ। ਇਸ ਤੋਂ ਬਾਅਦ SSP ਅਮਨੀਤ ਕੌਂਡਲ ਵੱਲੋਂ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ। ਹੁਣ ਇਸ ਮਾਮਲੇ ਵਿੱਚ ਕਿਸਾਨ ਆਗੂ ਸਮੇਤ 10 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਦੇ ਕਬਜ਼ੇ ‘ਚੋਂ ਰੇਤ ਨਾਲ ਭਰੀ ਟਰਾਲੀ, 4 ਬਾਈਕ, 1 ਆਲਟੋ ਕਾਰ, ਮੋਬਾਈਲ, ਪਰਸ ਅਤੇ ਖੰਭੇ ਬਰਾਮਦ ਕੀਤੇ ਗਏ ਹਨ।
ਸੂਤਰਾਂ ਅਨੁਸਾਰ ਕਿਸਾਨ ਆਗੂ ਸਮੇਤ ਸਾਰੇ ਮੁਲਜ਼ਮਾਂ ਦੇ ਮਾਈਨਿੰਗ ਮਾਫੀਆ ਨਾਲ ਪੁਰਾਣੇ ਸਬੰਧ ਹਨ। ਕਈ ਦੋਸ਼ੀਆਂ ਖਿਲਾਫ ਕਤਲ, ਇਰਾਦਾ ਕਤਲ ਵਰਗੇ ਗੰਭੀਰ ਮਾਮਲੇ ਦਰਜ ਹਨ। ਐਸਐਸਪੀ ਕੌਂਡਲ ਨੇ ਦੱਸਿਆ ਕਿ 20 ਜੁਲਾਈ ਦੀ ਰਾਤ ਨੂੰ ਨਾਜਾਇਜ਼ ਮਾਈਨਿੰਗ ਖ਼ਿਲਾਫ਼ ਕਾਰਵਾਈ ਕਰਦਿਆਂ ਪੁਲੀਸ ਪਾਰਟੀ ਨੇ ਰੇਤ ਨਾਲ ਭਰੀ ਇੱਕ ਟਰੈਕਟਰ ਟਰਾਲੀ ਨੂੰ ਮੁਲਜ਼ਮਾਂ ਸਮੇਤ ਫੜਿਆ ਤਾਂ ਮਾਈਨਿੰਗ ਮਾਫ਼ੀਆ ਨੇ ਪੁਲੀਸ ’ਤੇ ਹਮਲਾ ਕਰ ਦਿੱਤਾ।
ਇਹ ਵੀ ਪੜ੍ਹੋ : ਕੈਨੇਡਾ ‘ਚ ਭਾਰਤੀ ਵਿਦਿਆਰਥੀ ਤੇ ਕਾਰ ਲੁਟੇਰਿਆਂ ਨੇ ਕੀਤਾ ਹਮਲਾ, ਇਲਾਜ਼ ਦੌਰਾਨ ਹੋਈ ਮੌ.ਤ
ਮੁਲਜ਼ਮਾਂ ਨੇ ਇੱਕ ASI ਸਮੇਤ ਚਾਰ ਮੁਲਾਜ਼ਮਾਂ ਨੂੰ ਜ਼ਖ਼ਮੀ ਕਰ ਦਿੱਤਾ ਅਤੇ ਟਰੈਕਟਰ ਟਰਾਲੀ ਤੇ ਮੁਲਜ਼ਮਾਂ ਨੂੰ ਛੁਡਵਾਇਆ। ਇਸ ਤੋਂ ਬਾਅਦ ਪੁਲਿਸ ਨੇ 12 ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਸੀ। ਇਸ ਕੇਸ ਦਾ ਮੁੱਖ ਮੁਲਜ਼ਮ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਸਮਰਾਲਾ ਇਕਾਈ ਦਾ ਪ੍ਰਧਾਨ ਕੁਲਦੀਪ ਸਿੰਘ ਗਰੇਵਾਲ ਨਿਕਲਿਆ ਹੈ। ਦੱਸਿਆ ਆ ਹਮਲੇ ਦੌਰਾਨ ਉਸ ਦਾ ਪੁੱਤਰ ਗਗਨਦੀਪ ਸਿੰਘ ਗਗਨ ਵੀ ਆਪਣੇ ਪਿਤਾ ਨਾਲ ਸੀ।
ਕੁਲਦੀਪ ਸਿੰਘ ਗਰੇਵਾਲ ਵਾਸੀ ਪਿੰਡ ਟਾਂਡੀ ਮੰਡ, ਉਸ ਦੇ ਪੁੱਤਰ ਗਗਨਦੀਪ ਸਿੰਘ ਗਗਨ, ਵੇਦਪਾਲ, ਉਸ ਦੇ ਪਿਤਾ ਰਿਸ਼ੀਪਾਲ, ਗੁਰਪ੍ਰੀਤ ਸਿੰਘ ਲੱਡੂ, ਜਰਨੈਲ ਸਿੰਘ, ਕੁਲਵਿੰਦਰ ਸਿੰਘ, ਮਨਪ੍ਰੀਤ ਸਿੰਘ ਵਾਸੀ ਮੰਡ ਝੌੜੀ, ਗੁਰਵਿੰਦਰ ਸਿੰਘ ਗੁੱਡੂ ਵਾਸੀ ਪਿੰਡ ਫਤਿਹਪੁਰ, ਰੋਪੜ, ਨਰੇਸ਼ਪੁਰ, ਮਾਨਤਰਸਦਲੀ ਦੇ ਰਹਿਣ ਵਾਲੇ ਮੁਕੱਦਮੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਹਨ। SSP ਨੇ ਦੱਸਿਆ ਕਿ ਐਸਪੀ (ਆਈ) ਡਾ: ਪ੍ਰਗਿਆ ਜੈਨ, DSP ਵਰਿਆਮ ਸਿੰਘ, CIA ਸਟਾਫ਼ ਇੰਚਾਰਜ ਅਮਨਦੀਪ ਸਿੰਘ, ਸਮਰਾਲਾ ਥਾਣੇ ਦੇ SHO ਭਿੰਦਰ ਸਿੰਘ ਅਤੇ ਸਬ ਇੰਸਪੈਕਟਰ ਸੰਤੋਖ ਸਿੰਘ ਦੀਆਂ ਟੀਮਾਂ ਨੇ ਮੁਲਜ਼ਮਾਂ ਨੂੰ ਫੜਨ ਵਿੱਚ ਅਹਿਮ ਭੂਮਿਕਾ ਨਿਭਾਈ।
ਵੀਡੀਓ ਲਈ ਕਲਿੱਕ ਕਰੋ -: