ਵਿਧਾਨ ਸਭਾ ਸੈਸ਼ਨ ਨੂੰ ਲੈ ਕੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਤੇ ਮੁੱਖ ਮੰਤਰੀ ਭਗਵੰਤ ਮਾਨ ਇਕ ਵਾਰ ਫਿਰ ਤੋਂ ਆਹਮੋ-ਸਾਹਮਣੇ ਹੋ ਗਏ ਹਨ। ਰਾਜਪਾਲ ਪੰਜਾਬ ਨੇ ਜਿਥੇ ਬੀਤੇ ਦਿਨੀਂ ਚਿੱਠੀ ਲਿਖ ਕੇ ਸੈਸ਼ਨ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ ਸੀ ਉਥੇ ਸੀਐੱਮ ਮਾਨ ਨੇ ਚਾਰੋਂ ਬਿੱਲ ਪਾਸ ਹੋਣ ਤੇ ਥੋੜ੍ਹਾ ਇੰਤਜ਼ਾਰ ਕਰਨ ਦੀ ਗੱਲ ਕਹੀ ਹੈ।
CM ਮਾਨ ਨੇ ਰਾਜਪਾਲ ‘ਤੇ ਚਾਰੋਂ ਬਿੱਲ ਪਾਸ ਕਰਵਾਉਣ ਲਈ ਵੀ ਤੰਜ ਕੱਸ ਦਿੱਤਾ। ਇਸ ਤੋਂ ਇਲਾਵਾ ਉਨ੍ਹਾਂ ਨੇ ਵਾਈਸ ਚਾਂਸਲਰ ਬਿੱਲ ਬਾਰੇ ਪੁੱਛੇ ਜਾਣ ‘ਤੇ ਵੀ ਰਾਜਪਾਲ ‘ਤੇ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਸਿਰਫ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦੀ ਨਿਯੁਕਤੀ ਵਾਲਾ ਹੀ ਨਹੀਂ, ਚਾਰੋਂ ਬਿੱਲ ਸਿੱਖ ਗੁਰਦੁਆਰਾ ਐਕਟ 1925 ਸੋਧ, ਪੰਜਾਬ ਪੁਲਿਸ ਸੋਧ ਬਿੱਲ, ਯੂਨੀਵਰਸਿਟੀ ਲਾਅ ਅਮੈਂਡਮੈਂਟ ਬਿੱਲ ਤੇ ਪੰਜਾਬ ਐਫਲੀਏਟਿਡ ਕਾਲਜ ਸੋਧ ਬਿੱਲ ਅਜੇ ਪੈਂਡਿੰਗ ਹਨ। ਉਹ ਗੈਰ-ਸੰਵਿਧਾਨਕ ਕਹਿ ਰਹੇ ਹਨ। ਉਨ੍ਹਾਂ ਨੇ ਤਾਂ ਬਜਟ ਸੈਸ਼ਨ ਦੀ ਇਜਾਜ਼ਤ ਨਹੀਂ ਦਿਤੀ ਸੀ। ਸੁਪਰੀਮ ਕੋਰਟ ਵਿਚ ਜਾ ਕੇ ਕਹਿ ਦਿੱਤਾ ਸੀ, ਸੰਵਿਧਾਨਕ ਹੈ। ਚਾਰੋਂ ਬਿੱਲ ਪਾਸ ਹੋਣਗੇ, ਥੋੜ੍ਹਾ ਇੰਤਜ਼ਾਰ ਕਰੋ।
ਇਹ ਵੀ ਪੜ੍ਹੋ : 19 ਜ਼ਿਲ੍ਹਿਆਂ ਦੇ 1500 ਪਿੰਡ ਪਾਣੀ ਦੀ ਲਪੇਟ ‘ਚ, ਸਰਕਾਰ ਨੇ ਅਜੇ ਤੱਕ ਪੰਜਾਬ ਨੂੰ ਹੜ੍ਹ ਪ੍ਰਭਾਵਿਤ ਸੂਬਾ ਨਹੀਂ ਐਲਾਨਿਆ
ਦੱਸ ਦੇਈਏ ਕਿ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ 19 ਤੇ 20 ਜੂਨ ਨੂੰ ਬੁਲਾਇਆ ਗਿਆ ਸੀ ਤੇ ਇਸ ਵਿਚ ਚਾਰ ਬਿਲ ਪਾਸ ਕੀਤੇ ਗਏ। ਇਸ ਦੇ ਬਾਅਦ ਮੁੱਖ ਮੰਤਰੀ ਨੇ ਰਾਜਪਾਲ ਨੂੰ ਅਪੀਲ ਕੀਤੀ ਸੀ ਕਿ ਉਹ ਇਨ੍ਹਾਂ ਚਾਰੋਂ ਬਿੱਲਾਂ ਨੂੰ ਮਨਜ਼ੂਰੀ ਦੇ ਦੇਣ ਪਰ ਰਾਜਪਾਲ ਨੇ ਇਸ ਤੋਂ ਸਾਫ ਇਨਕਾਰ ਕਰਦੇ ਹੋਏ ਕਹਿ ਦਿੱਤਾ ਕਿ ਉਹ ਅਟਾਰਨੀ ਜਨਰਲ ਸਣੇ ਹੋਰ ਕਾਨੂੰਨੀ ਮਾਹਿਰਾਂ ਤੋਂ ਸਲਾਹ ਲੈ ਰਹੇ ਹਨ ਕਿ ਇਨ੍ਹਾਂ ਬਿੱਲਾਂ ‘ਤੇ ਆਖਰੀ ਫੈਸਲਾ ਕੀ ਲੈਣਾ ਹੈ।
ਵੀਡੀਓ ਲਈ ਕਲਿੱਕ ਕਰੋ -: