ਮੁੱਖ ਮੰਤਰੀ ਭਗਵੰਤ ਮਾਨ ਅੱਜ ਪੰਜਾਬ ਯੂਨੀਵਰਸਿਟੀ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਵਿਦਿਆਰਥੀਆਂ ਲਈ ਵੱਡਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਲੜਕੇ ਤੇ ਲੜਕੀਆਂ ਵੱਲੋਂ ਲਗਾਤਾਰ ਕੀਤੀ ਜਾ ਰਹੀ ਮੰਗ ਨੂੰ ਪੂਰਾ ਕਰਨ ਜਾ ਰਹੇ ਹਾਂ।
ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਸਾਡੀ ਵਿਰਾਸਤ ਹੈ। ਇਥੇ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਇਸ ਦੌਰਾਨ ਉੁਨ੍ਹਾਂ ਕਿਹਾ ਕਿ ਲੜਕਿਆਂ ਦਾ ਹੋਸਟਲ 6 ਮੰਜ਼ਿਲਕਾ ਤੇ ਲੜਕੀਆਂ ਦਾ ਹੋਸਟਲ 7 ਮੰਜ਼ਿਲਾ ਬਣੇਗਾ ਜਿਸ ਵਿਚੋਂ ਲੜਕੀਆਂ ਦਾ ਹੋਸਟਲ 2 ਮੰਜ਼ਿਲਾ ਬਣ ਕੇ ਤਿਆਰ ਹੋ ਗਿਆ ਹੈ ਤੇ 5 ਮੰਜ਼ਿਲਾ ਹੋਰ ਬਣੇਗਾ। CM ਮਾਨ ਨੇ ਕਿਹਾ ਕਿ ਹੋਸਟਲ ਵਿਚ 4 ਕਮਰਿਆਂ ਦੇ ਬਾਅਦ ਇਕ ਬਾਥਰੂਮ ਬਣੇਗਾ, ਹੋਸਟਲ ਵਿਚ ਲਾਇਬ੍ਰੇਰੀ ਵੀ ਬਣਾਈ ਜਾਵੇਗੀ।
ਇਹ ਵੀ ਪੜ੍ਹੋ : CM ਮਾਨ ਨੇ ਰਾਜਪਾਲ ਦੀ ਚਿੱਠੀ ਦਾ ਦਿੱਤਾ ਜਵਾਬ-‘ਥੋੜ੍ਹਾ ਇੰਤਜ਼ਾਰ ਕਰੋ ਚਾਰੋਂ ਬਿੱਲ ਪਾਸ ਹੋਣਗੇ’
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਕੋਸ਼ਿਸ਼ ਰਹੇਗੀ ਕਿ ਯੂਨੀਵਰਸਿਟੀ ਵਿਚ ਪੜ੍ਹਨ ਦਾ ਮਾਹੌਲ, ਕਮਰਿਆਂ ਦੀ ਡਿਜ਼ਾਈਨ ਸਾਰਾ ਕੁਝ ਅਪਡੇਟ ਮਿਲੇ। ਇਨ੍ਹਾਂ ਹੋਸਟਲਾਂ ਲਈ ਸੂਬਾ ਸਰਕਾਰ ਵੱਲੋਂ 49 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਦੀ ਪੀਯੂ ਵਿਚ ਹਿੱਸੇਦਾਰੀ ਨੂੰ ਰੱਦ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਸੀਂ ਹਰ ਮਹੀਨੇ ਯੂਨੀਵਰਸਿਟੀ ਨੂੰ 30 ਕਰੋੜ ਰੁਪਏ ਜਾਰੀ ਕਰ ਰਹੇ ਹਾਂ। ਪੰਜਾਬੀ ਯੂਨੀਵਰਸਿਟੀ ਵਿਚ ਨਵੇਂ ਹੋਸਟਲ ਵੀ ਬਣਾਏ ਜਾਣਗੇ ਤੇ ਅਸੀਂ ਚਾਹੁੰਦੇ ਹਾਂ ਕਿ ਪੰਜਾਬ ਦੀਆਂ ਸਾਰੀਆਂ ਯੂਨੀਵਰਸਿਟੀ ਹਾਈ ਰੈਂਕ ‘ਤੇ ਹੀ ਰਹਿਣ।
ਵੀਡੀਓ ਲਈ ਕਲਿੱਕ ਕਰੋ -: