2025 ਤੱਕ ਪੰਜਾਬ ਨੂੰ ਟੀਬੀ ਮੁਕਤ ਬਣਾਉਣ ਦਾ ਟੀਚਾ ਨਿਰਧਾਰਤ ਕਰਦੇ ਹੋਏ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸੂਬੇ ਦੀਆਂ ਸਾਰੀਆਂ ਪੰਚਾਇਤਾਂ ਨੂੰ ਪਿੰਡਾਂ ਤੋਂ ਟੀਬੀ ਖਤਮ ਕਰਨ ਦਾ ਕੰਮ ਸੌਂਪਿਆ ਜਿਸ ਨਾਲ ਪਿੰਡਾਂ ਨੂੰ ਟੀਬੀ ਮੁਕਤ ਐਲਾਨਣ ਲਈ ਕੈਂਪਾਂ ਦਾ ਆਯੋਜਨ ਤੇ ਜ਼ਰੂਰੀ ਮਾਪਦੰਡਾਂ ਦਾ ਪਾਲਣ ਕਰਨਾ ਸ਼ਾਮਲ ਹੈ।
ਸਿਹਤ ਵਿਭਾਗ ਦੇ ਸੂਬਾ ਟੀਬੀ ਸੈੱਲ ਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਦੀ ਇਕ ਮਹੱਤਵਪੂਰਨ ਬੈਠਕ ਦੀ ਅਗਵਾਈ ਕਰਦਿਆਂ ਕੈਬਨਿਟ ਮੰਤਰੀ ਨੇ ਸੂਬੇ ਦੇ ਪੇਂਡੂ ਵਿਕਾਸ ਵਿਚ ਟੀਬੀ ਨਾਲ ਨਿਪਟਣ ਦੀ ਦਿਸ਼ਾ ਵਿਚ ਇਹ ਮਹੱਤਵਪੂਰਨ ਕਦਮ ਚੁੱਕਿਆ। ਉਨ੍ਹਾਂ ਕਿਹਾ ਕਿ ਪੇਂਡੂ ਵਿਕਾਸ ਤੇ ਪੰਚਾਇਤ ਤੇ ਸਿਹਤ ਵਿਭਾਗ ਵਿਚ ਸਹਿਯੋਗ ਨਾਲ ਸੂਬੇ ਦੇ ਹਰ ਪਿੰਡ ਵਿਚ ਇਕ ਸਮਰਪਿਤ ਮੁਹਿੰਮ ਚਲਾਈ ਜਾਵੇਗੀ।
ਮੰਤਰੀ ਭੁੱਲਰ ਨੇ ਕਿਹਾ ਕਿ ਟੀਬੀ ਮੁਕਤ ਪਿੰਡ ਮੁਹਿੰਮ ਤਹਿਤ ਸਾਰੀਆਂ ਪੰਚਾਇਤਾਂ ਆਪਣੇ-ਆਪਣੇ ਪਿੰਡਾਂ ਵਿਚ ਲੋਕਾਂ ਨੂੰ ਟੀਬੀ ਰੋਗ ਬਾਰੇ ਜਾਗਰੂਕ ਕਰੇਗੀ ਤੇ ਪ੍ਰਭਾਵਿਤ ਵਿਅਕਤੀਆਂ ਦੀ ਪਛਾਣ ਕਰਨ ਵਿਚ ਵਿਭਾਗ ਦੀ ਸਹਾਇਤਾ ਕਰੇਗੀ ਤਾਂ ਕਿ ਉਨ੍ਹਾਂ ਦਾ ਜਲਦ ਇਲਾਜ ਕੀਤਾ ਜਾ ਸਕੇ ਤੇ ਬੀਮਾਰੀ ਨਾਲ ਜੁੜੇ ਕਲੰਕ ਨੂੰ ਘੱਟ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਜਿਹੜੀਆਂ ਪੰਚਾਇਤਾਂ ਨੇ ‘ਟੀਬੀ ਮੁਕਤ ਪੰਚਾਇਤ ਮੁਹਿੰਮ’ ਤਹਿਤ ਚੰਗਾ ਪ੍ਰਦਰਸ਼ਨ ਕੀਤਾ ਹੈ, ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ।
ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤਾ ਕਿ ਉਹ ਤੁਰੰਤ ਜ਼ਿਲ੍ਹਾ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰੇ ਤੇ ਸਾਰੀਆਂ ਪੰਚਾਇਤਾਂ ਦੀ ਹਿੱਸੇਦਾਰੀ ਨਿਸ਼ਚਿਤ ਕਰੇ। ਕੈਬਨਿਟ ਮੰਤਰੀ ਨੇ ਟੀਬੀ ਨੂੰ ਖਤਮ ਕਰਨ ਵਿਚ ਪੰਚਾਇਤਾਂ ਦੀ ਮਹੱਤਵਪੂਰਨ ਭੂਮਿਕਾ ‘ਤੇ ਜ਼ੋਰ ਦਿੱਤਾ ਤੇ ਇਸ ਮਿਸ਼ਨ ਵਿਚ ਪੂਰੇ ਭਾਈਚਾਰੇ ਨੂੰ ਸ਼ਾਮਲ ਕਰਨ ਦੇ ਮਹੱਤਵ ਨੂੰ ਰੇਖਾਂਕਿਤ ਕੀਤਾ। ਉਨ੍ਹਾਂ ਕਿਹਾ ਕਿ ਟੀਬੀ ਦੇ ਕਾਰਨਾਂ, ਲੱਛਣ ਤੇ ਨਜ਼ਦੀਕੀ ਇਲਾਜ ਸਹੂਲਤਾਂ ਬਾਰੇ ਜਾਣਕਾਰੀ ਪ੍ਰਸਾਰਿਤ ਕਰਨ ਲਈ ਪੰਚਾਇਤਾਂ ਦੇ ਸਾਰੇ ਮੈਂਬਰ ਸਕੂਲਾਂ ਵਿਚ ਕੈਂਪ, ਜਾਗਰੂਕਤਾ ਮੁਹਿੰਮ ਤੇ ਸਿੱਖਿਆ ਪ੍ਰੋਗਰਾਮ ਆਯੋਜਿਤ ਕਰਨ ਵਿਚ ਸਰਗਰਮ ਤੌਰ ‘ਤੇ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਇਸ ਬੀਮਾਰੀ ਨਾਲ ਜੁੜੀਆਂ ਗਲਤਫਹਿਮੀਆਂ ਨੂੰ ਦੂਰ ਕਰਨ ‘ਤੇ ਖਾਸ ਧਿਆਨ ਦਿੱਤਾ ਜਾਵੇਗਾ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਚਾਇਤਾਂ ਪਿੰਡਾਂ ਵਿਚ ਚਕਿਤਸਾ ਕੈਂਪ ਆਯੋਜਿਤ ਕਰਨ ਲਈ ਸਿਹਤ ਵਿਭਾਗ ਨਾਲ ਸਹਿਯੋਗ ਕਰੇਗੀ ਜਿਸ ਨਾਲ ਟੀਬੀ ਦੇ ਮਾਮਲਿਆਂ ਦਾ ਜਲੀ ਪਤਾ ਲਗਾਉਣ ਵਿਚ ਮਦਦ ਮਿਲੇਗੀ ਤੇ ਇਹ ਨਿਸ਼ਚਿਤ ਹੋਵੇਗਾ ਕਿ ਪ੍ਰਭਾਵਿਤ ਲੋਕਾਂ ਨੂੰ ਜਲਦ ਸਹਾਇਤਾ ਮਿਲੇ। ਪੰਚਾਇਤਾਂ ਕਿਸੇ ਪਿੰਡ ਨੂੰ ਟੀਬੀ ਮੁਕਤ ਐਲਾਨਣ ਲਈ ਜ਼ਰੂਰੀ ਮਾਪਦੰਡਾਂ ਨੂੰ ਪੂਰਾ ਕਰਨ ਦੀ ਦਿਸ਼ਾ ਵਿਚ ਮਿਹਨਤ ਨਾਲ ਕੰਮ ਕਰਨਗੀਆਂ ਜਿਸ ਵਿਚ ਟੀਬੀ ਦੇ ਮਾਮਲਿਆਂ ਵਿਚ ਕਮੀ ਲਿਆਉਣਾ, ਪ੍ਰਭਾਵਿਤ ਵਿਅਕਤੀਆਂ ਦਾ ਸਹੀ ਇਲਾਜ, ਸਫਾਈ ਦੇ ਮਾਪਦੰਡ ਬਣਾਉਣਾ, ਰੋਗੀਆਂ ਨੂੰ ਦਵਾਈਆਂ ਤੇ ਜ਼ਰੂਰੀ ਖਾਣਾ ਦੇਣਾ ਆਦਿ ਸ਼ਾਮਲ ਹੈ।
ਇਹ ਵੀ ਪੜ੍ਹੋ : ਅਮਲੋਹ ਬਲਾਕ ਦੇ ਕਾਂਗਰਸੀ ਸਰਪੰਚ ‘ਤੇ ਡਿੱਗੀ ਗਾਜ਼! 4 ਲੱਖ ਗਬਨ ਕਰਨ ਦੇ ਦੋਸ਼ ‘ਚ ਹੋਇਆ ਸਸਪੈਂਡ
ਮੰਤਰੀ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀਟੀਬੀ ਮੁਕਤ ਸੂਬੇ ਦੀ ਦੂਰਦਰਸ਼ੀ ਸੋਚ ਸਮੂਹਿਕ ਕੋਸ਼ਿਸ਼ਾਂ ‘ਤੇ ਨਿਰਭਰ ਕਰਦੀ ਹੈ। ਉਨ੍ਹਾਂ ਨੇ ਹਰੇਕ ਨਾਗਰਿਕ ਨੂੰ ਇਸ ਨੇਕ ਕੰਮ ਵਿਚ ਹਿੱਸਾ ਲੈਣ ਦਾ ਸੱਦਾ ਦਿੱਤਾ। ਉਨ੍ਹਾਂ ਨੇ ਇਸ ਪਹਿਲ ਨੂੰ ਸਫਲ ਬਣਾਉਣ ਵਿਚ ਪੰਚਾਇਤਾਂ ਦੇ ਸਮਰਪਣ ਤੇ ਭਾਈਚਾਰੇ ਦੀ ਵਚਨਬੱਧਤਾ ‘ਤੇ ਆਪਣਾ ਵਿਸ਼ਵਾਸ ਪ੍ਰਗਟ ਕੀਤਾ।
ਵੀਡੀਓ ਲਈ ਕਲਿੱਕ ਕਰੋ -: