ਅੱਜ ਕਾਰਗਿਲ ਵਿਜੇ ਦਿਵਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੰਮ੍ਰਿਤਸਰ ਪਹੁੰਚ ਰਹੇ ਹਨ। ਇਥੇ ਉਹ ਪੰਜਾਬ ਸਟੇਟ ਵਾਰ ਹੀਰੋਜ਼ ਮੈਮੋਰੀਅਲ ਐਂਡ ਮਿਊਜ਼ੀਅਮ ਵਿਚ ਸ਼ਹੀਦਾਂ ਨੂੰ ਫੁੱਲ ਅਰਪਣ ਕਰਨਗੇ। ਇਸ ਦੇ ਬਾਅਦ 7-ਡੀ ਥੀਏਟਰ ਵੀ ਵਿਜ਼ਟ ਕਰਨਗੇ।
ਮੁੱਖ ਮੰਤਰੀ ਮਾਨ ਅੰਮ੍ਰਿਤਸਰ ਦੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਤੇ ਨਗਰ ਨਿਗਮ ਦੇ ਅਧਿਕਾਰੀਆਂ ਨਾਲ ਮੀਟਿੰਗ ਵੀ ਕਰਨਗੇ। ਉਹ ਸ਼ਹਿਰ ਵਿਚ ਜਾਰੀ ਵਿਕਾਸ ਪ੍ਰਾਜੈਕਟ ਤੇ ਸ਼ੁਰੂ ਹੋਣ ਵਾਲੇ ਵਿਕਾਸ ਕੰਮਾਂ ਦੀ ਸਮੀਖਿਆ ਵੀ ਕਰਨਗੇ। ਮੁੱਖ ਮੰਤਰੀ ਮਾਨ ਸ਼ਹਿਰ ਦੇ ਵਿਕਾਸ ਲਈ 100 ਕਰੋੜ ਰੁਪਏ ਜਾਰੀ ਕਰਨ ਦਾ ਐਲਾਨ ਵੀ ਕਰ ਸਕਦੇ ਹਨ। ਸਥਾਨਕ ਪੁਲਿਸ ਪ੍ਰਸ਼ਾਸਨ ਵੱਲੋਂ ਪ੍ਰੋਗਰਾਮ ਵਾਲੀ ਥਾਂ ‘ਤੇ ਸਾਰੀਆਂ ਤਿਆਰੀਆ ਪੂਰੀਆਂ ਕਰ ਲਈਆਂ ਗਈਆਂ ਹਨ।
ਵੀਡੀਓ ਲਈ ਕਲਿੱਕ ਕਰੋ -: