ਪੰਜਾਬ ‘ਚ ਸਰਹੱਦ ਪਾਰ ਤੋਂ ਆਉਣ ਵਾਲੇ ਡਰੋਨਾਂ ਦੀਆਂ ਗਤੀਵਿਧੀਆਂ ਦੇ ਮੱਦੇਨਜ਼ਰ ਹੁਣ ਹਰ ਡਰੋਨ ਦੀ ਰਜਿਸਟ੍ਰੇਸ਼ਨ ਹੋਵੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਇਹ ਸੁਝਾਅ ਕੇਂਦਰ ਸਰਕਾਰ ਨੂੰ ਭੇਜਿਆ ਸੀ, ਜਿਸ ਨੂੰ ਕੇਂਦਰ ਸਰਕਾਰ ਨੇ ਪ੍ਰਵਾਨ ਕਰ ਲਿਆ ਹੈ। ਜਿਸ ਅਨੁਸਾਰ ਹੁਣ ਸੂਬੇ ਦੇ ਹਰ ਡਰੋਨ ਦੀ ਰਜਿਸਟ੍ਰੇਸ਼ਨ ਹੋਵੇਗੀ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਰਜਿਸਟ੍ਰੇਸ਼ਨ ਨਾਲ ਇਹ ਆਸਾਨੀ ਨਾਲ ਪਤਾ ਲੱਗ ਸਕੇਗਾ ਕਿ ਇਹ ਡਰੋਨ ਕਿੱਥੋਂ ਦਾ ਹੈ। ਉਨ੍ਹਾਂ ਕਿਹਾ ਕਿ ਉਹ ਇਸ ਸਬੰਧੀ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਦੇ ਰਹਿੰਦੇ ਹਨ ਅਤੇ ਡਰੋਨ ਦੀ ਸਮੱਸਿਆ ਬਹੁਤ ਗੰਭੀਰ ਹੈ ਕਿਉਂਕਿ ਹੁਣ ਡਰੋਨਾਂ ਰਾਹੀਂ ਨਸ਼ਾ, ਹਥਿਆਰ ਅਤੇ ਪੈਸਾ ਆਉਣਾ ਸ਼ੁਰੂ ਹੋ ਗਿਆ ਹੈ ਅਤੇ ਪੰਜਾਬ ਪੁਲਿਸ ਇਸ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਸਮਰੱਥ ਹੈ।
ਇਹ ਵੀ ਪੜ੍ਹੋ : ਗੁਰਦਾਸਪੁਰ ‘ਚ ਨਿੱਜੀ ਸਕੂਲ ਬੱਸ ਖੇਤਾਂ ‘ਚ ਪਲਟੀ, 30 ਬੱਚੇ ਸਨ ਸਵਾਰ
ਪੰਜਾਬ ਦੇ ਹਰ ਡਰੋਨ ਖਰੀਦਣ ਤੋਂ ਬਾਅਦ ਇਸ ਨੂੰ ਵਾਹਨ ਦੀ ਤਰ੍ਹਾਂ ਰਜਿਸਟਰਡ ਕਰਵਾਉਣਾ ਹੋਵੇਗਾ। ਰਜਿਸਟ੍ਰੇਸ਼ਨ ਕਰਵਾਉਣ ਤੋਂ ਬਾਅਦ ਸਬੰਧਤ ਵਿਅਕਤੀ ਜਾਂ ਸੰਸਥਾ ਨੂੰ ਲਾਇਸੈਂਸ ਜਾਂ ਸਰਟੀਫਿਕੇਟ ਦਿੱਤਾ ਜਾਵੇਗਾ। ਜਾਂਚ ਦੌਰਾਨ ਜੇਕਰ ਡਰੋਨ ਫੜਿਆ ਜਾਂਦਾ ਹੈ ਤਾਂ ਲਾਇਸੈਂਸ ਦਿਖਾਉਣਾ ਹੋਵੇਗਾ।
ਵੀਡੀਓ ਲਈ ਕਲਿੱਕ ਕਰੋ -: