ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਾਰਗਿਲ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। ਕਾਰਗਿਲ ਵਿਜੇ ਦਿਵਸ ਦੇ ਮੌਕੇ ‘ਤੇ ਪੰਜਾਬ ਸਟੇਟ ਵਾਰ ਹੀਰੋਜ਼ ਮੈਮੋਰੀਅਲ ਅਤੇ ਮਿਊਜ਼ੀਅਮ, ਨਰਾਇਣਗੜ੍ਹ ਛੇਹਰਟਾ, ਅੰਮ੍ਰਿਤਸਰ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਉਨ੍ਹਾਂ ਸਮਾਗਮ ਵਿੱਚ 56 ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ CM ਮਾਨ ਨੇ ਟਵੀਟ ਵੀ ਸਾਂਝਾ ਕੀਤਾ ਹੈ।
ਮੁੱਖ ਮੰਤਰੀ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਅੱਜ ਵਾਰ ਹੀਰੋਜ਼ ਮੈਮੋਰੀਅਲ, ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਕਾਰਗਿਲ ਦੀ ਜੰਗ ਦੇ ਸ਼ਹੀਦ ਬਹਾਦਰ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕੀਤ। ਉਨ੍ਹਾਂ ਕਿਹਾ ਕਿ ਸ਼ਹੀਦ ਸਾਡਾ ਸਰਮਾਇਆ ਨੇ ਸ਼ਹੀਦਾਂ ਨੇ ਦੇਸ਼ ਖ਼ਾਤਰ ਆਪਣਾ ਫ਼ਰਜ਼ ਅਦਾ ਕੀਤਾ। ਸਰਕਾਰ ਦਾ ਫ਼ਰਜ਼ ਬਣਦੈ ਕਿ ਪਿੱਛੋਂ ਪਰਿਵਾਰਾਂ ਦੀ ਸਾਂਭ-ਸੰਭਾਲ ਕਰੀਏ।
ਉਨ੍ਹਾਂ ਲਿਖਿਆ ਕਿ ਅੱਜ ਤੋਂ ਕਿਸੇ ਵੀ ਐਕਸੀਡੈਂਟ ‘ਚ ਸ਼ਹੀਦ ਹੋਏ ਜਵਾਨ ਦੇ ਪਰਿਵਾਰ ਲਈ ਸਹਾਇਤਾ ਰਾਸ਼ੀ ਵਜੋਂ ₹25 ਲੱਖ ਦਿੱਤਾ ਜਾਵੇਗਾ। ਨਾਲ ਹੀ ਜ਼ਖਮੀ ਜਵਾਨਾਂ ਲਈ ਸਹਾਇਤਾ ਰਾਸ਼ੀ ਨੂੰ ਵਧਾ ਕੇ ਦੁਗਣਾ ਕੀਤਾ ਗਿਆ ਹੈ। ਉਨ੍ਹਾਂ ਅੱਗੇ ਲਿਖਿਆ ਕਿ ਸਾਡੀ ਸਰਕਾਰ ਸ਼ਹੀਦਾਂ ਦੇ ਪਰਿਵਾਰਾਂ ਨੂੰ ਹਰ ਸਹਿਯੋਗ ਦੇਣ ਲਈ ਵਚਨਬੱਧ ਹੈ।
ਇਹ ਵੀ ਪੜ੍ਹੋ : PM ਮੋਦੀ ਨੇ ITPO ਕੰਪਲੈਕਸ ‘ਚ ਕੀਤੀ ਪੂਜਾ, ਸ਼ਾਮ ਨੂੰ ਕਰਨਗੇ ਤਾ ਉਦਘਾਟਨ
CM ਮਾਨ ਨੇ ਐਲਾਨ ਕੀਤਾ ਕਿ ਦੁਸ਼ਮਣ ਨਾਲ ਜੰਗ ਦੌਰਾਨ ਆਪਣੀ ਜਾਨ ਗਵਾਉਣ ਵਾਲੇ ਜਵਾਨਾਂ ਤੋਂ ਇਲਾਵਾ ਹੋਰ ਦਿਨ ਡਿਊਟੀ ‘ਤੇ ਆਪਣੀ ਜਾਨ ਗਵਾਉਣ ਵਾਲੇ ਵੀ ਸ਼ਹੀਦ ਹਨ। ਅਜਿਹੇ ਜਵਾਨਾਂ ਨੂੰ ਸ਼ਹੀਦ ਦਾ ਦਰਜਾ ਦਿੰਦਿਆਂ ਪੰਜਾਬ ਸਰਕਾਰ ਉਨ੍ਹਾਂ ਦੇ ਪਰਿਵਾਰਾਂ ਨੂੰ 25 ਲੱਖ ਰੁਪਏ ਦੇਵੇਗੀ। ਇਸ ਕਾਰਨ ਪੰਜਾਬ ਸਰਕਾਰ ਵੱਲੋਂ ਸ਼ਹੀਦਾਂ ’ਤੇ ਸਾਲਾਨਾ 9.5 ਕਰੋੜ ਰੁਪਏ ਖਰਚ ਕੀਤੇ ਜਾਣਗੇ।
ਵੀਡੀਓ ਲਈ ਕਲਿੱਕ ਕਰੋ -: