ਦਿੱਲੀ ਦੀ ਇੱਕ ਅਦਾਲਤ ਨੇ ਬੁੱਧਵਾਰ ਨੂੰ 1984 ਦੇ ਸਿੱਖ ਵਿਰੋਧੀ ਦੰਗਿਆਂ ਦੌਰਾਨ ਪੁਲ ਬੰਗਸ਼ ਕਤਲੇਆਮ ਦੇ ਮਾਮਲੇ ਵਿੱਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਨੂੰ 5 ਅਗਸਤ ਨੂੰ ਸੰਮਨ ਜਾਰੀ ਕੀਤਾ ਹੈ।ਰਾਊਜ਼ ਐਵੇਨਿਊ ਕੋਰਟ ਦੇ ਐਡੀਸ਼ਨਲ ਚੀਫ਼ ਮੈਟਰੋਪੋਲੀਟਨ ਮੈਜਿਸਟਰੇਟ ਵਿਧੀ ਗੁਪਤਾ ਆਨੰਦ ਨੇ ਮਾਮਲੇ ਵਿੱਚ ਚਾਰਜਸ਼ੀਟ ਦਾ ਨੋਟਿਸ ਲੈਂਦਿਆਂ ਇਹ ਹੁਕਮ ਸੁਣਾਏ।
ਸੀਬੀਆਈ ਨੇ ਇਸ ਮਾਮਲੇ ਵਿੱਚ ਟਾਈਟਲਰ ਖ਼ਿਲਾਫ਼ 20 ਮਈ ਨੂੰ ਚਾਰਜਸ਼ੀਟ ਦਾਖ਼ਲ ਕੀਤੀ ਸੀ। ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਉਸ ਦੇ ਸਿੱਖ ਬਾਡੀਗਾਰਡਾਂ ਵੱਲੋਂ ਹੱਤਿਆ ਕੀਤੇ ਜਾਣ ਤੋਂ ਇਕ ਦਿਨ ਬਾਅਦ 1 ਨਵੰਬਰ 1984 ਨੂੰ ਇੱਥੋਂ ਦੇ ਪੁਲ ਬੰਗਸ਼ ਇਲਾਕੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਸੀ ਅਤੇ ਇੱਕ ਗੁਰਦੁਆਰੇ ਨੂੰ ਅੱਗ ਲਾ ਦਿੱਤੀ ਗਈ ਸੀ।
ਅਦਾਲਤ ਵਿੱਚ ਦਾਇਰ ਆਪਣੀ ਚਾਰਜਸ਼ੀਟ ਵਿੱਚ, ਸੀਬੀਆਈ ਨੇ ਕਿਹਾ ਕਿ ਟਾਈਟਲਰ ਨੇ 1 ਨਵੰਬਰ, 1984 ਨੂੰ ਆਜ਼ਾਦ ਮਾਰਕੀਟ ਦੇ ਪੁਲ ਬੰਗਸ਼ ਗੁਰਦੁਆਰੇ ਵਿੱਚ ਇਕੱਠੀ ਹੋਈ ਭੀੜ ਨੂੰ ਉਕਸਾਇਆ ਅਤੇ ਭੜਕਾਇਆ” ਜਿਸ ਦੇ ਨਤੀਜੇ ਵਜੋਂ ਗੁਰਦੁਆਰੇ ਨੂੰ ਸਾੜ ਦਿੱਤਾ ਗਿਆ ਅਤੇ ਤਿੰਨ ਸਿੱਖਾਂ – ਠਾਕੁਰ ਸਿੰਘ ਅਤੇ ਗੁਰਚਰਨ ਸਿੰਘ ਦਾ ਕਤਲ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ : ਠੱਗਾਂ ਦਾ ਨਵਾਂ ਤਰੀਕਾ, ਨਾ OTP ਭੇਜਿਆ, ਨਾ ਕੋਈ ਫੋਨ ਕਾਲ, ਫਿਰ ਵੀ Paytm ਖਾਤੇ ਤੋਂ ਉਡਾਏ 76,000 ਰੁ.
ਸੀਬੀਆਈ ਨੇ ਕਿਹਾ ਕਿ ਏਜੰਸੀ ਨੇ ਟਾਈਟਲਰ ਵਿਰੁੱਧ ਆਈਪੀਸੀ ਦੀ ਧਾਰਾ 147 (ਦੰਗੇ), 109 (ਉਕਸਾਉਣ) ਸਮੇਤ 302 (ਕਤਲ) ਸਮੇਤ ਹੋਰਾਂ ਦੇ ਤਹਿਤ ਦੋਸ਼ ਲਾਏ ਹਨ।
ਵੀਡੀਓ ਲਈ ਕਲਿੱਕ ਕਰੋ -: