ਨਵੀਂ ਦਿੱਲੀ: ਖੇਡ ਮੰਤਰਾਲੇ ਵੱਲੋਂ ਮੌਜੂਦਾ ਚੋਣ ਮਾਪਦੰਡਾਂ ਵਿੱਚ ਢਿੱਲ ਦੇਣ ਦੇ ਫੈਸਲੇ ਤੋਂ ਬਾਅਦ ਭਾਰਤੀ ਪੁਰਸ਼ ਅਤੇ ਮਹਿਲਾ ਫੁੱਟਬਾਲ ਟੀਮਾਂ ਚੀਨ ਦੇ ਹਾਂਗਜ਼ੂ ਵਿੱਚ ਹੋਣ ਵਾਲੀਆਂ ਏਸ਼ਿਆਈ ਖੇਡਾਂ ਵਿੱਚ ਹਿੱਸਾ ਲੈਣ ਲਈ ਪੂਰੀ ਤਰ੍ਹਾਂ ਤਿਆਰ ਹਨ। ਭਾਰਤੀ ਓਲੰਪਿਕ ਸੰਘ (IOA) ਨੇ ਪਹਿਲਾਂ ਭਾਰਤੀ ਫੁੱਟਬਾਲ ਟੀਮਾਂ ਨੂੰ ਇਸ ਆਧਾਰ ‘ਤੇ ਏਸ਼ੀਆਈ ਖੇਡਾਂ ‘ਚ ਹਿੱਸਾ ਲੈਣ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ ਕਿ ਉਹ ਰੈਂਕਿੰਗ ‘ਚ ਏਸ਼ੀਆ ਦੀਆਂ ਚੋਟੀ ਦੀਆਂ ਅੱਠ ਟੀਮਾਂ ‘ਚ ਸ਼ਾਮਲ ਨਹੀਂ ਹਨ।
ਇਸ ਤੋਂ ਬਾਅਦ ਅਖਿਲ ਭਾਰਤੀ ਫੁੱਟਬਾਲ ਮਹਾਸੰਘ (ਏ.ਆਈ.ਐੱਫ.ਐੱਫ.) ਨੇ ਖੇਡ ਮੰਤਰਾਲੇ ਨੂੰ ਇਸ ਵੱਕਾਰੀ ਮੁਕਾਬਲੇ ‘ਚ ਪੁਰਸ਼ ਅਤੇ ਮਹਿਲਾ ਟੀਮਾਂ ਦੀ ਭਾਗੀਦਾਰੀ ਯਕੀਨੀ ਬਣਾਉਣ ਦੀ ਅਪੀਲ ਕੀਤੀ। ਭਾਰਤੀ ਪੁਰਸ਼ ਫੁੱਟਬਾਲ ਟੀਮ ਦੇ ਕੋਚ ਇਗੋਰ ਸਟਿਮੈਕ ਨੇ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦਖਲ ਦੀ ਮੰਗ ਕੀਤੀ ਸੀ। ਖੇਡ ਮੰਤਰੀ ਅਨੁਰਾਗ ਠਾਕੁਰ ਨੇ ਬੁੱਧਵਾਰ ਨੂੰ ਟਵੀਟ ਕੀਤਾ, ‘ਭਾਰਤੀ ਫੁੱਟਬਾਲ ਪ੍ਰੇਮੀਆਂ ਲਈ ਖੁਸ਼ਖਬਰੀ। ਸਾਡੀਆਂ ਪੁਰਸ਼ ਅਤੇ ਮਹਿਲਾ ਦੋਵੇਂ ਟੀਮਾਂ ਆਗਾਮੀ ਏਸ਼ੀਆਈ ਖੇਡਾਂ ਵਿੱਚ ਹਿੱਸਾ ਲੈਣਗੀਆਂ। ਭਾਰਤ ਸਰਕਾਰ ਦੇ ਖੇਡ ਅਤੇ ਯੁਵਕ ਭਲਾਈ ਮੰਤਰਾਲੇ ਨੇ ਇਨ੍ਹਾਂ ਦੋਵਾਂ ਟੀਮਾਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਨਿਯਮਾਂ ਵਿੱਚ ਢਿੱਲ ਦੇਣ ਦਾ ਫੈਸਲਾ ਕੀਤਾ ਹੈ। ਮੌਜੂਦਾ ਨਿਯਮਾਂ ਮੁਤਾਬਕ ਦੋਵੇਂ ਟੀਮਾਂ ਕੁਆਲੀਫਾਈ ਨਹੀਂ ਕਰ ਰਹੀਆਂ ਸਨ।
ਇਹ ਵੀ ਪੜ੍ਹੋ : ਕਾਲੇ ਜਾਦੂ ਦੇ ਸ਼ੱਕ ‘ਚ ਕੁੱਟ-ਕੁੱਟ ਕੇ ਗੁਆਂਢੀ ਦਾ ਕਤ.ਲ, ਪੁੱਤ ਦੀ ਮੌ.ਤ ਮਗਰੋਂ ਹੁੰਦੀ ਰਹਿੰਦੀ ਸੀ ਲੜਾਈ
ਠਾਕੁਰ ਨੇ ਕਿਹਾ ਕਿ “ਹਾਲ ਹੀ ਵਿੱਚ ਉਨ੍ਹਾਂ ਦੇ ਪ੍ਰਦਰਸ਼ਨ ਨੂੰ ਦੇਖਦੇ ਹੋਏ, ਮੰਤਰਾਲੇ ਨੇ ਨਿਯਮਾਂ ਵਿੱਚ ਢਿੱਲ ਦੇਣ ਦਾ ਫੈਸਲਾ ਕੀਤਾ ਹੈ। ਮੈਨੂੰ ਯਕੀਨ ਹੈ ਕਿ ਉਹ ਏਸ਼ੀਅਨ ਖੇਡਾਂ ਵਿੱਚ ਆਪਣਾ ਸਰਵਸ੍ਰੇਸ਼ਠ ਪ੍ਰਦਰਸ਼ਨ ਕਰਕੇ ਦੇਸ਼ ਦਾ ਨਾਮ ਰੌਸ਼ਨ ਕਰਨਗੇ।ਟੀਮ ਮੁਕਾਬਲਿਆਂ ਲਈ ਮੰਤਰਾਲੇ ਦੇ ਚੋਣ ਮਾਪਦੰਡ ਮੁਤਾਬਕ ਆਪਣੀਆਂ ਖੇਡਾਂ ਵਿੱਚ ਮਹਾਂਦੀਪੀ ਦਰਜਾਬੰਦੀ ਵਿੱਚ ਚੋਟੀ ਦੀਆਂ ਅੱਠ ਟੀਮਾਂ ਨੂੰ ਹੀ ਏਸ਼ੀਆਈ ਖੇਡਾਂ ਵਿੱਚ ਖੇਡਣ ਦੀ ਇਜਾਜ਼ਤ ਹੈ। ਭਾਰਤੀ ਪੁਰਸ਼ ਫੁੱਟਬਾਲ ਟੀਮ ਏਸ਼ੀਆ ਵਿੱਚ 18ਵੇਂ ਸਥਾਨ ‘ਤੇ ਹੈ ਜਦਕਿ ਮਹਿਲਾ ਟੀਮ 11ਵੇਂ ਸਥਾਨ ‘ਤੇ ਹੈ। ਏਸ਼ੀਆਈ ਖੇਡਾਂ 23 ਸਤੰਬਰ ਤੋਂ 8 ਅਕਤੂਬਰ ਤੱਕ ਚੀਨ ਦੇ ਹਾਂਗਜ਼ੂ ਵਿੱਚ ਹੋਣਗੀਆਂ।
ਵੀਡੀਓ ਲਈ ਕਲਿੱਕ ਕਰੋ -: