ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਹੇਠ ਭਾਜਪਾ ਦਾ ਇੱਕ ਵਫ਼ਦ 27 ਜੁਲਾਈ, 2023 ਦਿਨ ਵੀਰਵਾਰ ਨੂੰ ਪੰਜਾਬ ਦੇ ਰਾਜਪਾਲ ਮਾਣਯੋਗ ਬਨਵਾਰੀ ਲਾਲ ਪੁਰੋਹਿਤ ਨੂੰ ਉਨ੍ਹਾਂ ਦੇ ਨਿਵਾਸ ਸਥਾਨ ‘ਤੇ ਮਿਲੇਗਾ। ਇਸਦੀ ਜਾਣਕਾਰੀ ਭਾਜਪਾ ਪੰਜਾਬ ਦੇ ਸੂਬਾ ਮੀਡੀਆ ਸਕੱਤਰ ਜਨਾਰਦਨ ਸ਼ਰਮਾ ਨੇ ਆਪਣੇ ਪ੍ਰੈਸ ਬਿਆਨ ਰਾਹੀਂ ਦਿੱਤੀ।
ਇਹ ਵੀ ਪੜ੍ਹੋ : ਭਾਰਤੀ ਫੁਟਬਾਲ ਪ੍ਰੇਮੀਆਂ ਲਈ ਖੁਸ਼ਖਬਰੀ, ਏਸ਼ੀਅਨ ਗੇਮਸ ਵਿੱਚ ਹਿੱਸਾ ਲੈਣ ਦਾ ਰਾਹ ਹੋਇਆ ਸਾਫ਼
ਜਨਾਰਦਨ ਸ਼ਰਮਾ ਨੇ ਕਿਹਾ ਕਿ ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਹੇਠ ਭਾਜਪਾ ਦੇ ਸੀਨੀਅਰ ਆਗੂਆਂ ਦਾ ਇੱਕ ਵਫ਼ਦ ਮੁੱਖ ਮੰਤਰੀ ਭਗਵੰਤ ਮਾਨ ਦੀ ਅਣਦੇਖੀ ਕਾਰਨ ਪੰਜਾਬ ਵਿੱਚ ਹੜ੍ਹਾਂ ਕਾਰਨ ਪੈਦਾ ਹੋਈ ਬਦਤਰ ਸਥਿਤੀ ਦੇ ਸਬੰਧ ਵਿੱਚ ਅਤੇ ਪੰਜਾਬ ਸਰਕਾਰ ਦੀ ਲਾਪ੍ਰਵਾਹੀ ਦਾ ਖਮਿਆਜ਼ਾ ਭੁਗਤ ਰਹੇ ਸੂਬੇ ਦੇ ਲੋਕਾਂ ਦੇ ਦਰਦ ਤੋਂ ਜਾਣੂ ਕਰਵਾਉਣ ਲਈ ਮਾਣਯੋਗ ਰਾਜਪਾਲ ਨੂੰ ਮਿਲ ਕੇ ਉਨ੍ਹਾਂ ਨੂੰ ਮੰਗ ਪੱਤਰ ਸੌਂਪਣਗੇ।
ਵੀਡੀਓ ਲਈ ਕਲਿੱਕ ਕਰੋ -: