ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਸੂਬੇ ਵਿੱਚ ਸਿਹਤ ਦੇ ਖੇਤਰ ਵੱਲ ਖਾਸ ਧਿਆਨ ਦੇ ਰਹੀ ਹੈ। ਸੂਬੇ ਵਿੱਚ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਰਹੇ ਹਨ, ਜਿਥੇ ਲੋਕਾਂ ਨੂੰ ਸਸਤਾ ਇਲਾਜ ਮਿਲ ਰਿਹਾ ਹੈ, ਉਥੇ ਹੀ ਹੁਣ ਸਰਕਾਰੀ ਹਸਪਤਾਲਾਂ ਵਿੱਚ ਵੀ ਸਹੂਲਤਾਂ ਵਿੱਚ ਵਾਧਾ ਕਰਨ ਵੱਲ ਧਿਆਨ ਦਿੱਤਾ ਜਾ ਰਿਹਾ ਹੈ।
ਖੰਨਾ ਵਿੱਚ ਬੈਡਮਿੰਟਨ ਚੈਂਪੀਅਨਸ਼ਿਪ ਵਿੱਚ ਪੁੱਜੇ ਸੂਬੇ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਐਲਾਨ ਕੀਤਾ ਕਿ ਸੂਬੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਆਈਸੀਯੂ ਅਤੇ ਟਰਾਮਾ ਯੂਨਿਟ ਖੋਲ੍ਹੇ ਜਾ ਰਹੇ ਹਨ। ਇਹ 10 ਬੈੱਡਾਂ ਵਾਲੇ ਯੂਨਿਟ ਹੋਣਗੇ।
ਇਸ ਤੋਂ ਇਲਾਵਾ ਸਬ-ਡਵੀਜ਼ਨ ਪੱਧਰ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮਾਹਿਰ ਡਾਕਟਰ ਹੋਣਗੇ। ਉਨ੍ਹਾਂ ਦੀ ਭਰਤੀ ਪ੍ਰਕਿਰਿਆ ਜਲਦੀ ਹੀ ਮੁਕੰਮਲ ਕੀਤੀ ਜਾ ਰਹੀ ਹੈ। ਕਿਸੇ ਕਿਸਮ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। 80 ਤੋਂ 90 ਫੀਸਦੀ ਜਨਰਲ ਓਪੀਡੀ ਆਮ ਆਦਮੀ ਕਲੀਨਿਕਾਂ ਵਿੱਚ ਹੋਵੇਗੀ।
ਇਸ ਦੇ ਨਾਲ ਹੀ ਸਿਹਤ ਮੰਤਰੀ ਨੇ ਪਿਛਲੀਆਂ ਸਰਕਾਰਾਂ ‘ਤੇ ਚੁਟਕੀ ਲੈਂਦਿਆਂ ਕਿਹਾ ਕਿ ਪਹਿਲਾਂ ਵਾਲੇ ਤਾਂ ਖਜ਼ਾਨਾ ਖਾਲੀ ਕਹਿ ਕੇ ਭੱਜ ਜਾਂਦੇ ਸਨ। ਪਰ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਸਿੱਖਿਆ, ਖੇਡਾਂ ਅਤੇ ਸਿਹਤ ਲਈ ਖਜ਼ਾਨਾ ਬਿਲਕੁਲ ਖਾਲੀ ਨਹੀਂ ਹੈ। CM ਭਗਵੰਤ ਮਾਨ ਦੀ ਸਰਕਾਰ ਇਨ੍ਹਾਂ ਤਿੰਨਾਂ ਗੱਲਾਂ ‘ਤੇ ਜ਼ੋਰ ਦੇ ਕੇ ਸੂਬੇ ਦਾ ਨਕਸ਼ਾ ਬਦਲ ਰਹੀ ਹੈ।
ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਸਬੰਧੀ ਸਿਹਤ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ 450 ਰੈਪਿਡ ਟੀਮਾਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ, ਜੋ ਕਿ ਸੜਕਾਂ ’ਤੇ ਜਾ ਕੇ ਕੈਂਪ ਲਗਾ ਰਹੀਆਂ ਹਨ। ਇਸ ਤੋਂ ਇਲਾਵਾ ਇਹ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਸਰਕਾਰ ਨੇ ਨਿੱਜੀ ਤੌਰ ‘ਤੇ ਆਈਐਮਏ ਨਾਲ ਸਮਝੌਤਾ ਕੀਤਾ ਹੈ ਅਤੇ ਉਨ੍ਹਾਂ ਦੀ ਮਦਦ ਲਈ ਹੈ।
ਇਹ ਵੀ ਪੜ੍ਹੋ : ਰੀਲਾਂ ਬਣਾਉਣ ਸ਼ੁਕੀਨਣ ਕਲਿਯੁੱਗੀ ਮਾਂ! iPhone ਲਈ 2 ਲੱਖ ‘ਚ ਵੇਚ ਦਿੱਤਾ 8 ਮਹੀਨੇ ਦਾ ਬੱਚਾ
ਪ੍ਰਾਈਵੇਟ ਹਸਪਤਾਲਾਂ ਨੇ ਸਰਕਾਰ ਲਈ 500 ਰੈਪਿਡ ਟੀਮਾਂ ਦਾ ਪ੍ਰਬੰਧ ਕੀਤਾ ਹੈ। ਫਿਲਹਾਲ ਇਨ੍ਹਾਂ ਦੀ ਕੋਈ ਲੋੜ ਨਹੀਂ ਹੈ। ਸਰਕਾਰੀ ਹਸਪਤਾਲਾਂ ਤੋਂ ਇਲਾਵਾ ਪ੍ਰਾਈਵੇਟ ਹਸਪਤਾਲਾਂ ਵਿੱਚ 1000 ਬੈੱਡਾਂ ਦੀ ਵਿਵਸਥਾ ਹੈ। ਕਿਸੇ ਕਿਸਮ ਦੀ ਮਹਾਂਮਾਰੀ ਦਾ ਪ੍ਰਕੋਪ ਨਹੀਂ ਹੈ। ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਇਆ ਜਾ ਰਿਹਾ ਹੈ। ਘਰ-ਘਰ ਕਲੋਰੀਨ ਦੀਆਂ ਗੋਲੀਆਂ ਵੰਡੀਆਂ ਜਾ ਰਹੀਆਂ ਹਨ।
ਸਮਰਾਲਾ ਪੁੱਜਣ ‘ਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨਾਲ ਨੇੜਤਾ ਦੇਖਦਿਆਂ ਕਿਹਾ ਕਿ ਇਹ ਕਿਸੇ ਤਰ੍ਹਾਂ ਦਾ ਸਿਆਸੀ ਸੰਕੇਤ ਨਹੀਂ ਹੈ। ਕਿਸਾਨ ਲਹਿਰ ਨਾਲ ਉਸ ਦੇ ਚੰਗੇ ਸਬੰਧ ਹਨ। ਖਿਆਲਾਂ ਦੀ ਘੁੰਢ ਚੁਕਾਈ ਹੈ। ਸੀਐਮ ਭਗਵੰਤ ਮਾਨ ਵੀ ਰਾਜੇਵਾਲ ਨੂੰ ਬਾਪੂ ਕਹਿੰਦੇ ਹਨ। ਉਸਦਾ ਪੂਰਾ ਸਤਿਕਾਰ ਹੈ।
ਵੀਡੀਓ ਲਈ ਕਲਿੱਕ ਕਰੋ -: