ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਪੁਲਿਸ ਵੱਲੋਂ ਲਗਾਤਾਰ ਕੋਸ਼ਿਸ਼ਾਂ ਜਾਰੀ ਹੈ। ਇਸ ਤਹਿਤ ਏਜੀਟੀਐੱਫ ਤੇ ਪੰਜਾਬ ਪੁਲਿਸ ਵੱਲੋਂ ਸਾਂਝੀ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਦਰਮਿਆਨ ਮੋਗਾ ਪੁਲਿਸ ਤੇ ਏਜੀਟੀਐੱਫ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਮੋਗਾ ਪੁਲਿਸ ਵੱਲੋਂ ਗੋਪੀ ਡੱਲੇਵਾਲੀਆ ਗੈਂਗ ਦੇ 3 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਦੱਸ ਦੇਈਏ ਕਿ ਗੋਪੀ ਡੱਲੇਵਾਲੀਆ ਭਗੌੜਾ ਹੈ ਜਿਸ ਦੇ ਖਿਲਾਫ 12 ਤੋਂ ਵੱਧ ਅਪਰਾਧਿਕ ਮਾਮਲੇ ਪਹਿਲਾਂ ਤੋਂ ਹੀ ਦਰਜ ਹਨ। ਇਸ ਦੀ ਜਾਣਕਾਰੀ ਡੀਜੀਪੀ ਗੌਰਵ ਯਾਦਵ ਵੱਲੋਂ ਦਿੱਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -: