ਪੰਜਾਬ ਕੈਬਨਿਟ ਦੀ ਮੀਟਿੰਗ ਅੱਜ ਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਵਿਚ ਹੋਵੇਗੀ। ਸਵੇਰੇ ਸਾਢੇ 11 ਵਜੇ ਹੋਣ ਵਾਲੀ ਇਸ ਮੀਟਿੰਗ ਵਿਚ ਸਾਰੇ ਕੈਬਨਿਟ ਮੰਤਰੀ ਹਾਜ਼ਰ ਰਹਿਣਗੇ। ਇਸ ਦੌਰਾਨ ਪੰਜਾਬ ਸਬੰਧੀ ਕਈ ਅਹਿਮ ਮੁੱਦਿਆਂ ‘ਤੇ ਚਰਚਾ ਕੀਤੀ ਜਾਵੇਗੀ। ਖਾਸ ਤੌਰ ‘ਤੇ ਹੜ੍ਹ ਪ੍ਰਭਾਵਿਤ ਖੇਤਰਾਂ ਲਈ ਰਾਹਤ ਕੰਮਾਂ ‘ਤੇ ਚਰਚਾ ਕੀਤੀ ਜਾਵੇਗੀ।
ਜ਼ਿਕਰਯੋਗ ਹੈ ਕਿ ਪਹਿਲਾਂ ਕੈਬਨਿਟ ਮੀਟਿੰਗ 27ਜੁਲਾਈ ਨੂੰ ਬੁਲਾਈ ਗਈ ਸੀ ਪਰ ਕੁਝ ਕਾਰਨਾਂ ਦੇ ਚੱਲਦੇ ਮੀਟਿੰਗ ਅੱਜ ਯਾਨੀ 29 ਜੁਲਾਈ ਨੂੰ ਕਰਨ ਦਾ ਫੈਸਲਾ ਲਿਆ ਗਿਆ।
ਇਹ ਵੀ ਪੜ੍ਹੋ : CM ਮਾਨ ਦਾ ਵੱਡਾ ਐਲਾਨ, ਸਰਕਾਰੀ ਸਕੂਲਾਂ ‘ਚ ਚੱਲਣਗੀਆਂ ਬੱਸਾਂ, ਬੋਲੇ- ‘ਨਹੀਂ ਛੁੱਟੇਗੀ ਪੜ੍ਹਾਈ’
ਮੁੱਖ ਮੰਤਰੀ ਮਾਨ ਸਣੇ ਸਾਰੇ ਕੈਬਨਿਟ ਮੰਤਰੀ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰ ਚੁੱਕੇ ਹਨ। ਲੋਕਾਂ ਦੇ ਠਹਿਰਾਅ ਸਣੇ ਖਾਣ-ਪੀਣ ਤੇ ਦਵਾਈਆਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਮਾਨ ਖੁਦ ਵੀ ਕਈ ਥਾਵਾਂ ਦਾ ਦੌਰਾ ਕਰਕੇ ਹੜ੍ਹ ਪੀੜਤਾਂ ਨੂੰ ਮਿਲੇ ਹਨ ਪਰ ਕਈ ਪਿੰਡਾਂ ਵਿਚ ਜਲ ਦਾ ਪੱਧਰ ਵੱਧ ਹੋਣ ਕਾਰਨ ਸਥਿਤੀ ਕਾਫੀ ਚਿੰਤਾਜਨਕ ਬਣੀ ਹੋਈ ਹੈ।
ਵੀਡੀਓ ਲਈ ਕਲਿੱਕ ਕਰੋ -: