ਮਾਂ-ਪੁੱਤ ਦਾ ਰਿਸ਼ਤਾ ਦੁਨੀਆ ਵਿਚ ਸਭ ਤੋਂ ਅਨਮੋਲ ਹੁੰਦਾ ਹੈ। ਮਾਂ ਹਮੇਸ਼ਾ ਆਪਣੇ ਪੁੱਤ ਦੀ ਲੰਮੀ ਉਮਰ ਦੀਆਂ ਦੁਆਵਾਂ ਮੰਗਦੀ ਹੈ। ਪਰ ਕਈ ਵਾਰ ਰੱਬ ਨੂੰ ਕੁਝ ਹੋਰ ਹੀ ਮਨਜ਼ੂਰ ਹੁੰਦਾ ਹੈ। ਅਜਿਹਾ ਹੀ ਇਕ ਭਾਵੁਕ ਮਾਮਲਾ ਜ਼ਿਲ੍ਹਾ ਨਵਾਂਸ਼ਹਿਰ ਤੋਂ ਸਾਹਮਣੇ ਆਇਆ ਹੈ। ਜਿਥੇ 24 ਸਾਲਾ ਨੌਜਵਾਨ ਗੁਰਵਿੰਦਰ ਦੀ ਕੈਨੇਡਾ ਵਿਚ ਮੌਤ ਹੋ ਗਈ ਸੀ। ਉਹ ਪੜ੍ਹਾਈ ਲਈ ਵਿਦੇਸ਼ ਗਿਆ ਸੀ। ਗੁਰਵਿੰਦਰ ਦੀ ਮੌਤ 14 ਜੁਲਾਈ ਨੂੰ ਹੋਈ ਸੀ ਤੇ ਉਸਦੀ ਮ੍ਰਿਤਕ ਦੇਹ 27 ਜੁਲਾਈ ਨੂੰ ਭਾਰਤ ਲਿਆਂਦੀ ਗਈ ਸੀ।
ਪਰ ਗੁਰਵਿੰਦਰ ਦੀ ਮਾਤਾ ਨਰਿੰਦਰ ਕੌਰ ਪੁੱਤਰ ਦੀ ਮੌਤ ਦਾ ਸਦਮਾ ਸਹਾਰ ਨਾ ਸਕੀ ਤੇ ਉਨ੍ਹਾਂ ਦੀ ਵੀ ਅੱਜ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਦੋਵਾਂ ਮਾਂ-ਪੁੱਤ ਦਾ ਅੰਤਿਮ ਸਸਕਾਰ ਅੱਜ ਇਖੱਠੇ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਗੈਂਗ.ਸਟਰ ਜਤਿੰਦਰ ਸਿੰਘ ਉਰਫ ਜਿੰਦੀ ਗ੍ਰਿਫਤਾਰ, 9 ਮਹੀਨੇ ਪਹਿਲਾਂ CIA ਟੀਮ ‘ਤੇ ਗੱਡੀ ਚੜ੍ਹਾਉਣ ਦੀ ਕੀਤੀ ਸੀ ਕੋਸ਼ਿਸ਼
ਮਿਲੀ ਜਾਣਕਾਰੀ ਮੁਤਾਬਕ ਕੈਨੇਡਾ ‘ਚ ਗੁਰਵਿੰਦਰ ਨਾਥ ‘ਤੇ ਅਣਪਛਾਤੇ ਲੋਕਾਂ ਨੇ ਹਮਲਾ ਕਰ ਦਿੱਤਾ, ਜਿਸ ‘ਚ ਉਹ ਗੰਭੀਰ ਰੂਪ ‘ਚ ਜ਼ਖਮੀ ਹੋ ਗਿਆ ਅਤੇ ਕਰੀਬ 5 ਦਿਨਾਂ ਬਾਅਦ ਉਸ ਦੀ ਮੌਤ ਹੋ ਗਈ ਸੀ। ਗੁਰਵਿੰਦਰ ਪੀਜ਼ਾ ਡਲੀਵਰ ਕਰਨ ਜਾ ਰਿਹਾ ਸੀ ਕਿ ਰਸਤੇ ਵਿਚ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਉਸ ’ਤੇ ਹਮਲਾ ਕੀਤਾ ਗਿਆ। ਹਮਲਾਵਰ ਉਸਦੀ ਕਾਰ ਲੈ ਕੇ ਵੀ ਫਰਾਰ ਹੋ ਗਏ। ਮੌਕੇ ‘ਤੇ ਮੌਜੂਦ ਲੋਕਾਂ ਨੇ ਗੁਰਵਿੰਦਰ ਨੂੰ ਹਸਪਤਾਲ ਪਹੁੰਚਾਇਆ ਪਰ ਉਥੇ ਉਸ ਦੀ ਮੌਤ ਹੋ ਗਈ।
ਵੀਡੀਓ ਲਈ ਕਲਿੱਕ ਕਰੋ -: