31 ਜੁਲਾਈ ਨੂੰ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਹੈ। ਇਸੇ ਦੇ ਮੱਦੇਨਜ਼ਰ ਭਲਕੇ ਸੰਗਰੂਰ ਵਿਖੇ ਭਲਕੇ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸੁਨਾਮ ਊਧਮ ਸਿੰਘ ਵਾਲਾ ਵਿਖੇ ਸ਼ਹੀਦੀ ਦਿਹਾੜਾ ਰਾਜ ਪੱਧਰੀ ਸਮਾਗਮ ਦੇ ਤੌਰ ’ਤੇ ਮਨਾਇਆ ਜਾ ਰਿਹਾ ਹੈ।
ਇਸੇ ਤਹਿਤ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਅਧੀਨ ਤਹਿਤ ਜ਼ਿਲ੍ਹਾ ਸੰਗਰੂਰ ਵਿਚ ਛੁੱਟੀ ਐਲਾਨੀ ਗਈ ਹੈ। ਭਲਕੇ ਸਾਰੇ ਸਰਕਾਰੀ, ਅਰਧ ਸਰਕਾਰੀ ਦਫ਼ਤਰਾਂ, ਸਰਕਾਰੀ ਤੇ ਪ੍ਰਾਈਵੇਟ ਸਕੂਲਾਂ, ਕਾਲਜਾਂ, ਯੂਨੀਵਰਸਿਟੀ, ਵਿਦਿਅਕ ਅਦਾਰਿਆਂ, ਸਰਕਾਰੀ ਤੇ ਪ੍ਰਾਈਵੇਟ ਦਫ਼ਤਰਾਂ, ਬੈਂਕਾਂ ਆਦਿ ਬੰਦ ਰਹਿਣਗੇ ਤਾਂ ਜੋ ਲੋਕ ਇਸ ਸਮਾਰੋਹ ਵਿੱਚ ਹਿੱਸਾ ਲੈ ਸਕਣ।
ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “























