ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ‘ਮਨ ਕੀ ਬਾਤ’ ਪ੍ਰੋਗਰਾਮ ਰਾਹੀਂ ਦੇਸ਼ ਵਾਸੀਆਂ ਨਾਲ ਗੱਲਬਾਤ ਕੀਤੀ। ਮਨ ਕੀ ਬਾਤ ਦਾ 103ਵਾਂ ਐਪੀਸੋਡ ਸਵੇਰੇ 11 ਵਜੇ ਪ੍ਰਸਾਰਿਤ ਕੀਤਾ ਗਿਆ। ‘ਮਨ ਕੀ ਬਾਤ’ ਵਿਚ ਪੰਜਾਬ ਦੀ ਵੀ ਤਾਰੀਫ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਚਲਾਈ ਜਾ ਰਹੀ ਨਸ਼ਿਆਂ ਖਿਲਾਫ਼ ਮੁਹਿੰਮ ਸ਼ਲਾਘਾਯੋਗ ਹੈ, ਇਸ ਮੁਹਿੰਮ ‘ਚ ਨੌਜਵਾਨਾਂ ਦੀ ਸ਼ਮੂਲੀਅਤ ਹੋਰ ਉਤਸ਼ਾਹ ਵਧਾ ਰਹੀ ਹੈ। ਉਨ੍ਹਾਂ ਕਿਹਾ ਕਿ ਹੜ੍ਹਾਂ ਨਾਲ ਲੋਕਾਂ ਨੂੰ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਪਰ ਲੋਕਾਂ ਨੇ ਹਿੰਮਤ ਨਹੀਂ ਹਾਰੀ ਸਾਰਿਆਂ ਨੇ ਮਿਲ ਕੇ ਲੜਾਈ ਲੜੀ। ਪ੍ਰਸ਼ਾਸਨ ਲੋਕਾਂ ਦੀ ਮਦਦ ਲਈ ਅੱਗੇ ਰਿਹਾ।
ਪ੍ਰੋਗਰਾਮ ਵਿਚ ਪੀਐਮ ਮੋਦੀ ਨੇ ‘ਮੇਰੀ ਮਿੱਟੀ ਮੇਰਾ ਦੇਸ਼’ ਮੁਹਿੰਮ ਚਲਾਉਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ- ਅੱਜ ਦੇਸ਼ ਵਿਚ ਅੰਮ੍ਰਿਤ ਮਹੋਤਸਵ ਦੀ ਗੂੰਜ ਹੈ, 15 ਅਗਸਤ ਨੇੜੇ ਹੀ ਹੈ। ਸ਼ਹੀਦ ਨਾਇਕਾਂ ਅਤੇ ਨਾਇਕਾਵਾਂ ਨੂੰ ਸਨਮਾਨਿਤ ਕਰਨ ਲਈ ‘ਮੇਰੀ ਮਿੱਟੀ ਮੇਰਾ ਦੇਸ਼’ ਮੁਹਿੰਮ ਸ਼ੁਰੂ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬ ਦੇ ਇਸ ਜ਼ਿਲ੍ਹੇ ‘ਚ ਭਲਕੇ ਹੋਇਆ ਛੁੱਟੀ ਦਾ ਐਲਾਨ, ਸਾਰੇ ਦਫ਼ਤਰ ਤੇ ਵਿੱਦਿਅਕ ਅਦਾਰੇ ਰਹਿਣਗੇ ਬੰਦ
ਇਸ ਤਹਿਤ ਸਾਡੇ ਸ਼ਹੀਦਾਂ ਦੀ ਯਾਦ ਵਿਚ ਦੇਸ਼ ਭਰ ਵਿਚ ਕਈ ਪ੍ਰੋਗਰਾਮ ਆਯੋਜਿਤ ਕੀਤੇ ਜਾਣਗੇ। ਇਨ੍ਹਾਂ ਸ਼ਖ਼ਸੀਅਤਾਂ ਦੀ ਯਾਦ ਵਿਚ ਦੇਸ਼ ਦੀਆਂ ਲੱਖਾਂ ਪਿੰਡਾਂ ਦੀਆਂ ਪੰਚਾਇਤਾਂ ਵਿਚ ਵਿਸ਼ੇਸ਼ ਸ਼ਿਲਾਲੇਖ ਵੀ ਲਗਾਏ ਜਾਣਗੇ। ਪ੍ਰਧਾਨ ਮੰਤਰੀ ਨੇ ਕਿਹਾ ਕਿ ਪਿਛਲੇ ਸਾਲ ਸੁਤੰਤਰਤਾ ਦਿਵਸ ਦੇ ਮੌਕੇ ‘ਤੇ ਪੂਰਾ ਦੇਸ਼ ‘ਹਰ ਘਰ ਤਿਰੰਗਾ ਅਭਿਆਨ’ ਲਈ ਇਕੱਠੇ ਹੋਇਆ ਸੀ। ਇਸੇ ਤਰ੍ਹਾਂ ਇਸ ਵਾਰ ਵੀ ਅਸੀਂ ਹਰ ਘਰ ‘ਤੇ ਤਿਰੰਗਾ ਲਹਿਰਾਉਣਾ ਹੈ ਅਤੇ ਇਸ ਪਰੰਪਰਾ ਨੂੰ ਲਗਾਤਾਰ ਅੱਗੇ ਵਧਾਉਣਾ ਹੈ।
ਵੀਡੀਓ ਲਈ ਕਲਿੱਕ ਕਰੋ -: