ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕ,ਤਲ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆਈ ਹੈ। ਮੂਸੇਵਾਲਾ ਦੀ ਹੱਤਿਆ ਦੇ ਮਾਸਟਰ ਮਾਈਂਡ ਗੈਂਗ.ਸਟਰ ਸਚਿਨ ਥਾਪਨ ਨੂੰ ਅੱਜ ਭਾਰਤ ਲਿਆਂਦਾ ਗਿਆ ਹੈ। ਦਿੱਲੀ ਹਵਾਈ ਅੱਡੇ ‘ਤੇ ਸਖ਼ਤ ਸੁਰੱਖਿਆ ਵਿਚਕਾਰ ਵਿਸ਼ੇਸ਼ ਸੈੱਲ ਦੀ ਟੀਮ ਨੇ ਉਸ ਨੂੰ ਹਿਰਾਸਤ ਵਿਚ ਲੈ ਲਿਆ। ਸਚਿਨ ਨੂੰ ਭਾਰਤ ਲਿਆਉਣ ਲਈ ਸੁਰੱਖਿਆ ਏਜੰਸੀਆਂ ਦੀ ਟੀਮ ਅਜ਼ਰਬਾਈਜਾਨ ਪਹੁੰਚੀ ਸੀ।
ਸਚਿਨ ਬਿਸ਼ਨੋਈ ਭਾਰਤ ਵਿੱਚ ਰਹਿੰਦਿਆਂ ਕਈ ਅਪਰਾਧਿਕ ਘਟਨਾਵਾਂ ਵਿੱਚ ਸ਼ਾਮਲ ਸੀ। ਉਸ ਨੇ ਸਿੱਧੂ ਮੂਸੇਵਾਲਾ ਨੂੰ ਕਤਲ ਕਰਵਾਉਣ ਦੀ ਯੋਜਨਾ ਬਣਾਈ ਸੀ। ਸਚਿਨ ਮੂਸੇਵਾਲਾ ਕਤਲ ਤੋਂ ਕੁਝ ਸਮਾਂ ਪਹਿਲਾਂ ਉਹ ਜਾਅਲੀ ਪਾਸਪੋਰਟ ‘ਤੇ ਵਿਦੇਸ਼ ਭੱਜ ਗਿਆ ਸੀ। ਮੂਸੇਵਾਲਾ ਕਤਲ ਕੇਸ ਦੀ FIR ਅਤੇ ਚਾਰਜਸ਼ੀਟ ਦੋਵਾਂ ਵਿੱਚ ਉਸਦਾ ਨਾਮ ਦਰਜ ਹੈ। ਸਚਿਨ ਦੇ ਭਾਰਤ ਆਉਂਦੇ ਹੀ ਕਈ ਵੱਡੇ ਖੁਲਾਸੇ ਹੋ ਸਕਦੇ ਹਨ।
ਜਾਣਕਾਰੀ ਅਨੁਸਾਰ ਸਚਿਨ ਨੇ ਦੁਬਈ ਸਥਿਤ ਦਿੱਲੀ ਦੇ ਇਕ ਕਾਰੋਬਾਰੀ ਤੋਂ 50 ਕਰੋੜ ਦੀ ਫਿਰੌਤੀ ਵੀ ਮੰਗੀ ਸੀ। ਕਾਰੋਬਾਰੀ ਦਾ ਨਾਂ ਗੈਲਨ ਦੱਸਿਆ ਜਾ ਰਿਹਾ ਹੈ। ਟੀ-10 ਟੀਮ ਦੇ ਮਾਲਕ ਤੋਂ 50 ਕਰੋੜ ਰੁਪਏ ਦੀ ਫਿਰੌਤੀ ਮੰਗਣ ਵਾਲੀ ਕਾਲ ਰਿਕਾਰਡਿੰਗ ਵੀ ਸੁਰਖੀਆਂ ਵਿੱਚ ਸੀ। ਸਚਿਨ ਨੂੰ ਇਸ ਮਾਮਲੇ ‘ਚ ਫੜਿਆ ਗਿਆ ਹੈ। ਗੈਂਗਸਟਰ ਸਚਿਨ ਦਾ ਫਰਜ਼ੀ ਪਾਸਪੋਰਟ ਦਿੱਲੀ ਦੇ ਸੰਗਮ ਵਿਹਾਰ ਇਲਾਕੇ ਦੇ ਇਕ ਪਤੇ ‘ਤੇ ਬਣਿਆ ਸੀ।
ਇਹ ਵੀ ਪੜ੍ਹੋ : ਅਗਸਤ ਮਹੀਨੇ ਦੇ ਪਹਿਲੇ ਦਿਨ ਲੋਕਾਂ ਨੂੰ ਮਿਲੀ ਖੁਸ਼ਖਬਰੀ! LPG ਸਿਲੰਡਰ ਦੀਆਂ ਕੀਮਤਾਂ ‘ਚ ਹੋਈ ਵੱਡੀ ਕਟੌਤੀ
ਦੱਸਿਆ ਜਾ ਰਿਹਾ ਹੈ ਕਿ ਇਸ ਫਰਜ਼ੀ ਪਾਸਪੋਰਟ ‘ਤੇ ਸਚਿਨ ਦਾ ਫਰਜ਼ੀ ਨਾਂ ਤਿਲਕ ਰਾਜ ਟੁਟੇਜਾ ਲਿਖਿਆ ਹੋਇਆ ਸੀ। ਏਜੰਸੀਆਂ ਨੂੰ ਇਸ ਗੱਲ ਦਾ ਉਦੋਂ ਪਤਾ ਲੱਗਾ ਜਦੋਂ ਪੁਲਿਸ ਨੇ ਜਾਅਲੀ ਪਾਸਪੋਰਟ ਬਣਾਉਣ ਵਾਲੇ ਗੈਂਗਸਟਰਾਂ ਦੇ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ। ਮਾਮਲੇ ‘ਚ ਪੁਲਿਸ ਨੇ ਔਰਤ ਸਮੇਤ 5 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਸੀ।
ਵੀਡੀਓ ਲਈ ਕਲਿੱਕ ਕਰੋ -: