ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਮੰਤਰੀ ਚੇਤਨ ਸਿੰਘ ਜੋੜੇਮਾਜਰਾ ਮੰਗਲਵਾਰ ਸ਼ਾਮ ਫਤਿਹਗੜ੍ਹ ਸਾਹਿਬ ਪੁੱਜੇ। ਮੰਤਰੀ ਨੇ ਇੱਥੋਂ ਦੇ ਪਿੰਡ ਦੁਫੇੜਾ ਵਿੱਚ ਇੱਕ ਧਾਰਮਿਕ ਡੇਰੇ ਵਿੱਚ ਮੱਥਾ ਟੇਕਿਆ। ਸੰਤ ਬਾਬਾ ਰਾਮ ਸਿੰਘ ਗੰਢੂਆਂ ਤੋਂ ਅਸ਼ੀਰਵਾਦ ਲਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੰਤਰੀ ਜੋੜਾਮਾਜਰਾ ਨੇ ਸਭ ਤੋਂ ਪਹਿਲਾਂ ਕਿਹਾ ਕਿ ਉਹ ਖੁਸ਼ਕਿਸਮਤ ਹਨ ਕਿ ਉਨ੍ਹਾਂ ਨੂੰ ਡੇਰੇ ਵਿੱਚ ਸੰਤ ਬਾਬਿਆਂ ਦੇ ਦਰਸ਼ਨ ਕਰਨ ਦਾ ਮੌਕਾ ਮਿਲਿਆ।
ਇਸ ਧਾਰਮਿਕ ਅਸਥਾਨ ‘ਤੇ ਕਈ ਨਾਮੀ ਸ਼ਖ਼ਸੀਅਤਾਂ ਆ ਕੇ ਸੰਤਾਂ-ਮਹਾਂਪੁਰਸ਼ਾਂ ਦਾ ਆਸ਼ੀਰਵਾਦ ਲੈ ਕੇ ਹਰ ਖੇਤਰ ਵਿਚ ਜਿੱਤ ਪ੍ਰਾਪਤ ਕਰਦੀਆਂ ਹਨ। ਹੜ੍ਹ ਪੀੜਤਾਂ ਨੂੰ ਮੁਆਵਜ਼ੇ ਸਬੰਧੀ ਵਿਰੋਧੀਆਂ ਵੱਲੋਂ ਸਰਕਾਰ ਨੂੰ ਘੇਰਨ ਦੇ ਮੁੱਦੇ ’ਤੇ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪਹਿਲੀ ਸਰਕਾਰ ਹੈ ਜਿਸ ਨੇ ਕਿਸਾਨਾਂ ਨੂੰ ਵੱਧ ਤੋਂ ਵੱਧ ਮੁਆਵਜ਼ਾ ਦਿੱਤਾ ਹੈ। ਹੁਣ ਹੜ੍ਹਾਂ ਵਿੱਚ ਸਭ ਤੋਂ ਪਹਿਲਾਂ ਰਾਹਤ ਕਾਰਜ ਸ਼ੁਰੂ ਕੀਤੇ ਗਏ ਸਨ। ਸਥਿਤੀ ਆਮ ਵਾਂਗ ਹੋਣ ‘ਤੇ ਮਦਦ ਮੁਹੱਈਆ ਕਰਵਾਈ ਜਾ ਰਹੀ ਹੈ।
ਇਹ ਵੀ ਪੜ੍ਹੋ :ਆਂਗਣਵਾੜੀ ਵਰਕਰ ਦੇ ਸਿਆਸੀ ਪਾਰਟੀ ‘ਚ ਸ਼ਾਮਲ ਹੋਣ ‘ਤੇ ਹੋਵੇਗੀ ਸਖ਼ਤ ਕਰਵਾਈ- ਮਾਨ ਸਰਕਾਰ ਦੇ ਹੁਕਮ
ਉਨ੍ਹਾਂ ਕਿਹਾ ਕਿ ਸਾਰੀ ਗਿਰਦਾਵਰੀ 15 ਅਗਸਤ ਤੱਕ ਮੁਕੰਮਲ ਕਰ ਲਈ ਜਾਵੇਗੀ, ਜਿਸ ਦਾ ਨੁਕਸਾਨ ਹੋਇਆ ਹੈ ਉਸ ਨੂੰ ਮਿਲੇਗਾ। ਕਿਸਾਨਾਂ ਨੂੰ ਫਸਲ ਦਾ ਪੈਸਾ ਮਿਲੇਗਾ। ਮਕਾਨਾਂ, ਦੁਕਾਨਾਂ ਦੇ ਨਾਲ-ਨਾਲ ਪਸ਼ੂ ਪਾਲਕਾਂ ਨੂੰ ਵੀ ਮੁਆਵਜ਼ਾ ਮਿਲੇਗਾ। ਵਿਰੋਧੀਆਂ ‘ਤੇ ਨਿਸ਼ਾਨਾ ਵਿੰਨ੍ਹਦੇ ਹੋਏ ਜੋੜਾਮਾਜਰਾ ਨੇ ਕਿਹਾ ਕਿ ਪ੍ਰਦਰਸ਼ਨ ਕਰਨ ਵਾਲੇ ਦੱਸਣ ਕਿ ਉਨ੍ਹਾਂ ਦੀ ਸਰਕਾਰ ‘ਚ ਕਿਸ ਨੂੰ ਕਿੰਨਾ ਮੁਆਵਜ਼ਾ ਮਿਲਿਆ। ਵਿਰੋਧੀਆਂ ਨੂੰ ਸਿਆਸਤ ਤੋਂ ਸਿਵਾਏ ਕੁਝ ਨਹੀਂ ਪਤਾ। ਲੋਕ ਇਨ੍ਹਾਂ ਦੇ ਜਾਲ ਤੋਂ ਦੂਰ ਹਨ।
ਵੀਡੀਓ ਲਈ ਕਲਿੱਕ ਕਰੋ -: