ਪੰਜਾਬ ਵਿਚ ਬੇਅਦਬੀ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਆਏ ਦਿਨ ਕੋਈ ਨਾ ਕੋਈ ਬੇਅਦਬੀ ਦੀ ਘਟਨਾ ਵਾਪਰ ਹੀ ਜਾਂਦੀ ਹੈ। ਅਜਿਹਾ ਹੀ ਇਕ ਮਾਮਲਾ ਬਠਿੰਡਾ ਦੇ ਪਿੰਡ ਗੋਬਿੰਦਪੁਰਾ ਤੋਂ ਸਾਹਮਣੇ ਆਇਆ ਹੈ ਜਿਥੇ ਇਕ ਨਸ਼ੇੜੀ ਨੰਗੇ ਸਿਰ ਤੇ ਜੁੱਤੀ ਪਹਿਨ ਕੇ ਗੁਰਦੁਆਰਾ ਸਾਹਿਬ ਵਿਚ ਦਾਖਲ ਹੋਇਆ ਤੇ ਇੰਨਾ ਹੀ ਨਹੀਂ ਉਸ ਨੇ ਗੋਲਕ ਵਿਚੋਂ ਪੈਸੇ ਵੀ ਚੋਰੀ ਕਰ ਲਏ।
ਪੂਰੀ ਘਟਨਾ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ ਹੈ। ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਮੋਦਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਦੋਂ ਉਹ ਸਵੇਰੇ ਪ੍ਰਕਾਸ਼ ਕਰਵਾਉਣ ਆਏ ਤਾਂ ਉਨ੍ਹਾਂ ਦੇਖਿਆ ਕਿ ਗੁਰਦੁਆਰਾ ਸਾਹਿਬ ਦੇ ਤਾਲੇ ਟੁੱਟੇ ਹੋਏ ਸਨ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਾਹਮਣੇ ਪਈ ਗੋਲਕ ਟੁੱਟੀ ਹੋਈ ਸੀ ਅਤੇ ਉਸ ਵਿਚਲੇ ਪੈਸੇ ਵੀ ਗਾਇਬ ਸਨ।
ਇਹ ਵੀ ਪੜ੍ਹੋ : ਲਿਖਤੀ ਪ੍ਰੀਖਿਆ ਪਾਸ ਕੀਤੇ ਅਗਨੀਵੀਰਾਂ ਲਈ ਪੰਜਾਬ ਸਰਕਾਰ ਦਾ ਐਲਾਨ, ਸਤੰਬਰ ‘ਚ ਹੋਵੇਗਾ ਸਰੀਰਕ ਟੈਸਟ
ਪਿੰਡ ਦੀ ਪੰਚਾਇਤ ਨੇ ਮੁਲਜ਼ਮਾਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਪਿੰਡ ਵਿਚ ਨਸ਼ਾ ਖੁੱਲ੍ਹੇਆਮ ਵਿਕ ਰਿਹਾ ਹੈ। ਜਿਹੜੇ ਲੋਕਾਂ ਨੇ ਗੁਰਦੁਆਰਾ ਸਾਹਿਬ ਵਿਚ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ ਉਸ ਦਾ ਸਬੰਧ ਨਸ਼ੇ ਨਾਲ ਹੈ। ਇਸ ਲਈ ਪਿੰਡ ਦੀ ਪੰਚਾਇਤ ਵੱਲੋਂ ਮੰਗ ਕੀਤੀ ਗਈ ਹੈ ਕਿ ਮੁਲਜ਼ਮਾਂ ਖਿਲਾਫ ਜਲਦ ਤੇ ਸਖਤ ਕਾਰਵਾਈ ਕੀਤੀ ਜਾਵੇ।
ਵੀਡੀਓ ਲਈ ਕਲਿੱਕ ਕਰੋ -: