ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਤਖਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਬੋਰਡ ਦੇ ਪ੍ਰਸ਼ਾਸਕ ਵਜੋਂ ਇਕ ਗੈਰ-ਸਿੱਖ ਦੀ ਨਿਯੁਕਤੀ ‘ਤੇ ਸਖਤ ਇਤਰਾਜ਼ ਪ੍ਰਗਟਾਇਆ ਹੈ ਤੇ ਇਸ ਫੈਸਲੇ ਨੂੰ ਵਾਪਸ ਲੈਣ ਦੀ ਮੰਗ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਮਹਾਰਾਸ਼ਟਰ ਸਰਕਾਰ ਦੇ ਮੁੱਖ ਮੰਤਰੀ ਏਕਨਾਥ ਸੰਭਾਜੀ ਸ਼ਿੰਦੇ ਨੂੰ ਈਮੇਲ ਭੇਜ ਕੇ ਆਪਣਾ ਵਿਰੋਧ ਦਰਜ ਕਰਾਇਆ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਇਕ ਗੈਰ-ਸਿੱਖ ਅਧਿਕਾਰੀ ਨੂੰ ਗੁਰਦੁਆਰਾ ਬੋਰਡ, ਤਖਤ ਸੱਚਖੰਡ, ਸ੍ਰੀ ਹਜ਼ੂਰ ਅਬਚਲਨਗਰ ਸਾਹਿਬ, ਨਾਂਦੇੜ ਦਾ ਪ੍ਰਸ਼ਾਸਕ ਨਿਯੁਕਤ ਕਰਨਾ ਸਿੱਖ ਭਾਵਨਾਵਾਂ ਤੇ ਨੈਤਿਕਤਾ ਦੇ ਅਨੁਕੂਲ ਨਹੀਂ ਹੈ। ਮਹਾਰਾਸ਼ਟਰ ਸਰਕਾਰ ਦੇ ਇਸ ਫੈਸਲੇ ਖਿਲਾਫ ਸਿੱਖ ਭਾਈਚਾਰੇ ਵਿਚ ਭਾਰੀ ਵਿਰੋਧ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਅੰਦਰ ਤਖ਼ਤ ਸਾਹਿਬ ਦਾ ਰੋਲ ਸਿੱਖ ਨੈਤਿਕਤਾ ਨੂੰ ਲਾਗੂ ਕਰਨ ਲਈ ਸਮੇਂ-ਸਮੇਂ ‘ਤੇ ਅਗਵਾਈ ਅਤੇ ਦਿਸ਼ਾ-ਨਿਰਦੇਸ਼ ਦੇਣਾ ਹੈ।
ਇਹ ਵੀ ਪੜ੍ਹੋ : ਅਮਰੀਕਾ ‘ਚ ਪੰਜਾਬੀ ਨੌਜਵਾਨ ਦੀ ਮੌ.ਤ, ਇਸੇ ਸਾਲ 25 ਜੂਨ ਨੂੰ ਛੁੱਟੀ ਲੈ ਕੇ ਵਾਪਸ ਗਿਆ ਸੀ ਵਿਦੇਸ਼
ਇਸ ਲਈ ਕਿਸੇ ਵੀ ਗੈਰ-ਸਿੱਖ ਵਿਅਕਤੀ ਨੂੰ ਤਖਤ ਸਾਹਿਬ ਦੇ ਪ੍ਰਬੰਧਨ ਬੋਰਡ ਦੇ ਪ੍ਰਬੰਧਕ ਵਜੋਂ ਸਵੀਕਾਰ ਨਹੀਂ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਕ ਗੈਰ-ਸਿੱਖ ਵਿਅਕਤੀ ਗੁਰਦੁਆਰਾ ਸਾਹਿਬਾਂ ਦਾ ਪ੍ਰਬੰਧਨ ਸਿੱਖ ਭਾਵਨਾਵਾਂ ਦੇ ਅਨੁਕੂਲ ਕਿਵੇਂ ਚਲਾ ਸਕਦਾ ਹੈ। ਉੁਨ੍ਹਾਂ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਨੂੰ ਕਿਹਾ ਕਿ ਇਹ ਸਿੱਖ ਵਿਰੋਧੀ ਫੈਸਲਾ ਹੈ ਜਿਸ ਨੂੰ ਤੁਰੰਤ ਵਾਪਸ ਲਿਆ ਜਾਣਾ ਚਾਹੀਦਾ ਹੈ।
ਵੀਡੀਓ ਲਈ ਕਲਿੱਕ ਕਰੋ -: