ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ‘ਆਪ’ ਪੰਜਾਬ ਦੇ ਨਵੇਂ ਸੂਬਾ ਅਹੁਦੇਦਾਰਾਂ ਨੂੰ ਸਹੁੰ ਚੁਕਾਈ। ਸੋਮਵਾਰ ਨੂੰ ਚੰਡੀਗੜ੍ਹ ਸੈਕਟਰ-35 ਮਿਉਂਸਪਲ ਭਵਨ ਵਿਖੇ ਪਾਰਟੀ ਵੱਲੋਂ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ।
ਇਸ ਮੌਕੇ ਸੀਨੀਅਰ ਆਗੂ ਤੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਸੂਬਾ ਕਾਰਜਕਾਰੀ ਪ੍ਰਧਾਨ, ਜਗਰੂਪ ਸਿੰਘ ਸੇਖਵਾਂ ਨੂੰ ਸੂਬਾ ਜਨਰਲ ਸਕੱਤਰ, ਦਵਿੰਦਰਜੀਤ ਸਿੰਘ ਲਾਡੀ ਢੋਨਾਂ ਨੂੰ ਸੂਬਾ ਯੂਥ ਵਿੰਗ ਪ੍ਰਧਾਨ ਵਜੋਂ ਸਹੁੰ ਚੁਕਾਈ। ਦੂਜੇ ਪਾਸੇ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਜਸਵੀਰ ਸਿੰਘ ਰਾਜਾ ਗਿੱਲ, ਜਗਦੀਪ ਸਿੰਘ ਕਾਕਾ ਬਰਾੜ ਅਤੇ ਤਰੁਨਪ੍ਰੀਤ ਸਿੰਘ ਨੇ ਸੂਬਾ ਮੀਤ ਪ੍ਰਧਾਨ ਵਜੋਂ ਸਹੁੰ ਚੁੱਕੀ।
ਸਮਾਗਮ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਦੇ ਸਮੂਹ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸੂਬੇ ਵਿੱਚ ਪਾਰਟੀ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਆਉਣ ਵਾਲੀਆਂ ਚੋਣਾਂ ਲਈ ਰਣਨੀਤੀ ਉਲੀਕਣ ਬਾਰੇ ਵਿਚਾਰ ਵਟਾਂਦਰਾ ਕੀਤਾ।
ਇਹ ਵੀ ਪੜ੍ਹੋ : ‘GST ‘ਚ 16.5 ਤੇ ਆਬਕਾਰੀ ਵਸੂਲੀ ‘ਚ 20.87 ਫੀਸਦੀ ਦਾ ਵਾਧਾ ਕੀਤਾ ਗਿਆ ਦਰਜ’ : ਮੰਤਰੀ ਚੀਮਾ
ਮੀਟਿੰਗ ਵਿੱਚ ਸੂਬਾ ਪ੍ਰਧਾਨ ਭਗਵੰਤ ਮਾਨ ਤੋਂ ਇਲਾਵਾ ਆਮ ਆਦਮੀ ਪਾਰਟੀ ਪੰਜਾਬ ਦੇ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਅਤੇ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਾਤ ਹਾਜ਼ਰ ਸਨ। ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਦੇ ਸਾਰੇ ਨਵੇਂ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਨਵੀਂ ਟੀਮ ਦੇ ਮੈਂਬਰ ਪੰਜਾਬ ਵਿੱਚ ਆਮ ਆਦਮੀ ਪਾਰਟੀ ਨੂੰ ਜਥੇਬੰਦਕ ਤੌਰ ‘ਤੇ ਮਜ਼ਬੂਤ ਕਰਨਗੇ ਅਤੇ ‘ਆਪ’ ਸਰਕਾਰ ਦੀਆਂ ਨੀਤੀਆਂ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਨ ਵਿੱਚ ਮਦਦ ਕਰਨਗੇ।
ਵੀਡੀਓ ਲਈ ਕਲਿੱਕ ਕਰੋ -: