ਪੰਜਾਬ ਬੰਦ ਦੇ ਦੌਰਾਨ ਅੱਜ ਮੋਗਾ ਵਿਚ ਗੋ.ਲੀਬਾਰੀ ਦੀ ਘਟਨਾ ਵਾਪਰਣ ਦੀ ਖ਼ਬਰ ਸਾਹਮਣੇ ਆਈ ਹੈ। ਇੱਥੇ ਕੁੱਝ ਪ੍ਰਦਰਸ਼ਨਕਾਰੀ ਇੱਕ ਦੁਕਾਨ ਨੂੰ ਬੰਦ ਕਰਵਾਉਂਗ ਗਏ ਸੀ। ਪਰ ਦੁਕਾਨ ਦੇ ਮਲਿਕ ਨੇ ਫਾਇਰਿੰਗ ਕਰ ਦਿੱਤੀ ਜੋ ਕਿ ਇੱਕ ਪ੍ਰਦਰਸ਼ਨਕਾਰੀ ਨੂੰ ਲੱਗੀ। ਪ੍ਰਦਰਸ਼ਨਕਾਰੀ ਗੋਲੀ ਲੱਗਣ ਕਾਰਨ ਜ਼ਖਮੀ ਹੋ ਗਿਆ ਅਤੇ ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਜਾਣਕਾਰੀ ਅਨੁਸਾਰ ਘਟਨਾ ਮੋਗਾ ਦੇ ਕੋਟ ਈਸੇ ਖਾਂ ਵਿਚ ਵਾਪਰੀ। ਪੰਜਾਬ ਬੰਦ ਦੇ ਬਾਵਜੂਦ ਇੱਥੇ ਇੱਕ ਮੋਬਾਈਲ ਦੀ ਦੁਕਾਨ ਖੁੱਲੀ ਹੋਈ ਸੀ। ਜਿਸ ਨੂੰ ਕੁੱਝ ਪ੍ਰਦਰਸ਼ਨਕਾਰੀ ਬੰਦ ਕਰਵਾਉਣ ਗਏ ਸਨ। ਇਸ ਦੌਰਾਨ ਦੁਕਾਨ ਮਾਲਕ ਨਾਲ ਪ੍ਰਦਰਸ਼ਨਕਾਰੀਆਂ ਦੀ ਆਪਸ ਵਿੱਚ ਝੜਪ ਹੋ ਗਈ। ਗੱਲ ਇੰਨੀ ਜ਼ਿਆਦਾ ਵੱਧ ਗਈ ਕਿ ਦੁਕਾਨ ਦੇ ਮਲਿਕ ਨੇ ਆਪਣੀ ਰਿਵਾਲਵਰ ਨਾਲ ਗੋਲੀਆਂ ਚਲਾ ਦਿੱਤੀ। ਇਹ ਗੋਲੀ ਉੱਥੇ ਮੌਜੂਦ ਇੱਕ ਪ੍ਰਦਰਸ਼ਨਕਾਰੀ ਨੂੰ ਜਾ ਵੱਜੀ।
ਇਹ ਵੀ ਪੜ੍ਹੋ : ਪੰਜਾਬੀ ਨੌਜਵਾਨ ਦੀ ਕੈਨੇਡਾ ‘ਚ ਮੌ.ਤ, 26 ਸਾਲਾਂ ਸਚਿਨ ਨੇ ਤੇਜ਼ ਬੁਖਾਰ ਹੋਣ ਮਗਰੋਂ ਤੋੜਿਆ ਦਮ
ਪ੍ਰਦਰਸ਼ਨਕਾਰੀ ਨਿਹੰਗ ਸਿੰਘ ਨੂੰ ਗੋਲੀ ਲੱਗਣ ਤੋਂ ਬਾਅਦ ਮੌਕੇ ਤੇ ਮੌਜੂਦ ਲੋਕਾਂ ਵੱਲੋਂ ਉਸ ਨੂੰ ਤੁਰੰਤ ਸਥਾਨਕ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਇਸ ਦੇ ਨਾਲ ਹੀ ਇਸ ਤੋਂ ਗੁੱਸੇ ਵਿੱਚ ਆਏ ਪ੍ਰਦਰਸ਼ਨਕਾਰੀਆਂ ਨੇ ਕੋਟ ਈਸੇ ਖਾਂ ਚੌਕ ਵਿੱਚ ਜਾਮ ਲਗਾ ਦਿੱਤਾ ਹੈ। ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ।
ਵੀਡੀਓ ਲਈ ਕਲਿੱਕ ਕਰੋ -: