ਪੰਜਾਬ ਦੇ ਬਰਨਾਲਾ ‘ਚ ਪੁਲਿਸ ਤੇ ਗੈਂਗਸਟਰ ਵਿਚਾਲੇ ਮੁਠਭੇੜ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਬੰਬੀਹਾ ਗੈਂਗ ਦੇ ਸ਼ਾਰਪ ਸ਼ੂਟਰ ਤੇ AGTF ਵਿਚਾਲੇ ਐਨਕਾਊਂਟਰ ਹੋਇਆ। ਇਸ ਮੁਕਾਬਲੇ ਦੌਰਾਨ ਦੋਵਾਂ ਪਾਸਿਓ ਤਾਬੜਤੋੜ ਗੋ.ਲ਼ੀਆਂ ਚੱਲਣ ਦੇ ਦੌਰਾਨ ਸ਼ੂਟਰ ਸੁੱਖੀ ਖ਼ਾਨ ਦੇ ਜ਼ਖ਼ਮੀ ਹੋ ਗਿਆ ਹੈ। ਇਹ ਜਾਣਕਾਰੀ AGTF ਦੇ ਚੀਫ਼ ਪ੍ਰਮੋਦ ਭਾਨ ਨੇ ਦਿੱਤੀ।
ਜਾਣਕਾਰੀ ਅਨੁਸਾਰ ਸ਼ੂਟਰ ਤੇ AGTF ਵਿਚਾਲੇ ਮੁਕਾਬਲਾ ਹੰਡਿਆਇਆ ਪੁਲ ਬਰਨਾਲਾ ਵਿਖੇ ਹੋਇਆ। AGTF ਨੂੰ ਸ਼ੂਟਰਾਂ ਸਬੰਧੀ ਇਨਪੁਟ ਮਿਲੀ ਸੀ। ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਕਾਰਵਾਈ ਕੀਤੀ ਗਈ। ਪੁਲਿਸ ਨੇ ਬਦਮਾਸ਼ਾਂ ਦਾ ਪਿੱਛਾ ਕੀਤਾ ਤਾਂ ਇਨ੍ਹਾਂ ਨੇ ਗੱਡੀ ਭਜਾਉਣ ਦੀ ਕੋਸ਼ਿਸ਼ ਕੀਤੀ। ਪੁਲਿਸ ਨੇ ਜਿਵੇਂ ਗੱਡੀ ਰੋਕੀ ਤਾਂ ਬਦਮਾਸ਼ਾਂ ਨੇ ਉਨ੍ਹਾਂ ’ਤੇ ਫਾਇਰਿੰਗ ਕਰ ਦਿੱਤੀ। ਜਿਸ ਤੋਂ ਬਾਅਦ ਪੁਲਿਸ ਨੇ ਵੀ ਆਪਣੇ ਬਚਾਅ ਵਿੱਚ ਗੋਲੀਆਂ ਚਲਾਈਆਂ। ਇਸ ਦੌਰਾਨ ਗੋ.ਲ਼ੀ ਲੱਗਣ ਕਾਰਨ ਸੁੱਖੀ ਖਾਨ ਜ਼ਖਮੀ ਹੋ ਗਿਆ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਦੇ ਕਈ ਸਕੂਲਾਂ ‘ਚ ਛੁੱਟੀ ਦਾ ਐਲਾਨ, ਇੰਨੇ ਦਿਨਾਂ ਤੱਕ ਸਕੂਲ ਰਹਿਣਗੇ ਬੰਦ
AGTF ਵੱਲੋਂ ਸ਼ੂਟਰ ਸੁੱਖੀ ਖ਼ਾਨ ਸਮਤੇ ਚਾਰ ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਸੁੱਖੀ ਖਾਨ ਅਤੇ ਉਸ ਦੇ ਸਾਥੀਆਂ ਕੋਲ ਨਾਜਾਇਜ਼ ਹਥਿਆਰ ਵੀ ਬਰਾਮਦ ਕੀਤੇ ਗਏ ਹਨ। ਪੁਲਿਸ ਵੱਲੋਂ ਪੂਰਾ ਇਲਾਕਾ ਸੀਲ ਕਰ ਦਿੱਤਾ ਗਿਆ ਹੈ। ਬਰਨਾਲਾ ਦੇ ਐਸਐਸਪੀ ਮੌਕੇ ’ਤੇ ਪਹੁੰਚ ਗਏ ਹਨ। ਬੰਬੀਹਾ ਗੈਂਗ ਦਾ ਸ਼ੂਟਰ ਸੁੱਖੀ ਖਾਨ ਪਿੰਡ ਲੌਂਗੋਵਾਲ (ਸੰਗਰੂਰ) ਦਾ ਰਹਿਣ ਵਾਲਾ ਹੈ। ਸੁੱਖੀ ਖ਼ਾਨ ‘ਤੇ ਫਿਰੌਤੀ ਦੇ ਕੇਸ ਵੀ ਦਰਜ ਹਨ। ਪੁਲਿਸ ਦੇ ਮੁਤਾਬਕ ਇਹ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿੱਚ ਸਨ।
ਵੀਡੀਓ ਲਈ ਕਲਿੱਕ ਕਰੋ -: