ਮੁੱਖ ਮੰਤਰੀ ਭਗਵੰਤ ਮਾਨ ਦੀ ਵਚਨਬੱਧਤਾ ਮੁਤਾਬਕ ਸੂਬੇ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਦੇਣ ਲਈ ਪੰਜਾਬ ਸਰਕਾਰ ਸੂਬੇ ਵਿਚ 40 ਹਸਪਤਾਲਾਂ ਵਿਚ ਸਿਹਤ ਸਹੂਲਤਾਂ ਨੂੰ ਅਪਗਰੇਡ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਸਿਹਤ ਤੇ ਪਰਿਵਾਰ ਕਲਿਆਣ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ 40 ਹਸਪਤਾਲਾਂ ਵਿਚ 19 ਜ਼ਿਲ੍ਹਾ ਹਸਪਤਾਲ, 6 ਉਪਖੰਡ ਹਸਪਤਾਲ ਤੇ 15 ਸੀਐੱਚਸੀ ਸ਼ਾਮਲ ਹਨ। ਉੁਨ੍ਹਾਂ ਕਿਹਾ ਕਿ ਇਸ ਕੰਮ ਨੂੰ ਅੰਜਾਮ ਦੇਣ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਤੇ ਸੀਐੱਮ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਕੰਮ ਨੂੰ ਇਸੇ ਸਾਲ ਪੂਰਾ ਕਰ ਲਵੇਗੀ।
ਸਿਹਤ ਮੰਤਰੀ ਨੇ ਇਥੇ ਪੰਜਾਬ ਬਵਨ ਵਿਚ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ, ਵਾਸਤੂਕਲਾ ਵਿਭਾਗ, ਲੋਕ ਨਿਰਮਾਣ ਵਿਭਾਗ, ਪੰਜਾਬ ਮੰਡੀ ਬੋਰਡ, ਪੀਯੂਡੀਏ ਆਦਿ ਸਣ ਸਾਰੀਆਂ ਕਾਰਜਸ਼ੀਲ ਏਜੰਸੀਆਂ ਦੇ ਇੰਜੀਨੀਅਰਾਂ ਤੇ ਅਧਿਕਾਰੀਆਂ ਨਾਲ ਬੈਠਕ ਦੀ ਅਗਵਾਈ ਕਰ ਰਹੇ ਸਨ। ਉਨ੍ਹਾਂ ਨਾਲ ਮੁੱਖ ਸਿਹਤ ਸਕੱਤਰ ਵਿਵੇਕ ਪ੍ਰਤਾਪ ਸਿੰਘ, ਪ੍ਰਬੰਧ ਡਾਇਰੈਕਟਰ ਪੀਐੱਚਐੱਸਸੀ ਪ੍ਰਦੀਪ ਕੁਮਾਰ ਅਗਰਵਾਲ, ਸਕੱਤਰ ਪੀਡਬਲਯੂ ਡੀ ਹਰੀਸ਼ ਨਈਅਰ ਵੀ ਮੌਜੂਦ ਸਨ।
ਇਹ ਵੀ ਪੜ੍ਹੋ : ਅਮਰੀਕਾ ‘ਚ ਫੜਿਆ ਗਿਆ ਗੈਂਗ.ਸਟਰ ਧਰਮਨਜੋਤ ਸਿੰਘ, ਮੂਸੇਵਾਲਾ ਕਤਲ.ਕਾਂਡ ਲਈ ਮੁਹੱਈਆ ਕਰਵਾਏ ਸਨ ਹਥਿਆਰ
ਜਾਣਕਾਰੀ ਦਿੰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੁਨਰ ਨਿਰਮਾਣ ਤੋਂ ਇਲਾਵਾ ਲੋੜ ਮੁਤਾਬਕ ਨਵੇਂ ਭਵਨਾਂ ਦਾ ਵੀ ਨਿਰਮਾਣ ਕੀਤਾ ਜਾਵੇਗਾ ਤੇ ਸੂਬੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿਚ ਡਾਕਟਰਾਂ ਤੇ ਮੁਲਾਜ਼ਮਾਂ ਦੀ ਜ਼ਰੂਰੀ ਗਿਣਤੀ ਨਿਸ਼ਚਿਤ ਕੀਤੀ ਜਾਵੇਗੀ। ਉੁਨ੍ਹਾਂ ਕਿਹਾ ਸਾਰੇ ਹਸਪਤਾਲਾਂ ਦੀਆਂ ਇਮਾਰਤਾਂ ਅਤਿ ਆਧੁਨਿਕ ਸਹੂਲਤਾਂ ਤੇ ਉਪਕਰਣਾਂ ਨਾਲ ਲੈਸ ਹੋਣਗੀਆਂ ਤਾਂ ਕਿ ਲੋਕ ਸਰਕਾਰੀ ਹਸਪਤਾਲਾਂ ਵਿਚ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਦਾ ਲਾਭ ਚੁੱਕ ਸਕਣ।
ਵੀਡੀਓ ਲਈ ਕਲਿੱਕ ਕਰੋ -: