ਪੰਜਾਬ ਸਰਕਾਰ ਨੇ ਕੈਨੇਡਾ ‘ਚ 750 ਵਿਦਿਆਰਥੀਆਂ ਨਾਲ ਹੋਈ ਧੋਖਾਧੜੀ ਤੋਂ ਬਾਅਦ ਗੈਰ-ਕਾਨੂੰਨੀ ਢੰਗ ਨਾਲ ਚੱਲ ਰਹੀਆਂ ਇਮੀਗ੍ਰੇਸ਼ਨ ਕੰਪਨੀਆਂ, ਟਰੈਵਲ ਏਜੰਟ ਸੰਸਥਾਵਾਂ ਅਤੇ ਆਈਲੈਟਸ ਕੋਚਿੰਗ ਸੈਂਟਰਾਂ ‘ਤੇ ਸ਼ਿਕੰਜਾ ਕੱਸ ਦਿੱਤਾ ਹੈ। ਜਾਂਚ ‘ਚ 271 ਸੰਸਥਾਵਾਂ ਗੈਰ-ਕਾਨੂੰਨੀ ਪਾਈਆਂ ਗਈਆਂ ਹਨ, ਜਿਨ੍ਹਾਂ ‘ਚੋਂ 25 ‘ਤੇ FIR ਦਰਜ ਕੀਤੀ ਗਈ ਹੈ। ਇਹ ਜਾਣਕਾਰੀ ਪਰਵਾਸੀ ਭਾਰਤੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦਿੱਤੀ।
ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪ੍ਰਵਾਸੀ ਭਾਰਤੀ ਵਿਭਾਗ ਦੀ ਸਮੀਖਿਆ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਪੰਜਾਬ ਵਿੱਚ ਕੰਮ ਕਰਨ ਵਾਲੇ ਕਾਨੂੰਨੀ ਅਤੇ ਗੈਰ-ਕਾਨੂੰਨੀ ਇਮੀਗ੍ਰੇਸ਼ਨ ਏਜੰਟਾਂ ਦੀ ਗਿਣਤੀ ਸਬੰਧੀ ਅੰਕੜਿਆਂ ਦੀ ਜਾਂਚ ਕੀਤੀ ਗਈ। ਹੁਣ ਤੱਕ ਦੀ ਜਾਂਚ ਅਨੁਸਾਰ ਪੰਜਾਬ ਵਿੱਚ ਕੁੱਲ 7179 ਇਮੀਗ੍ਰੇਸ਼ਨ ਏਜੰਟ ਹਨ, ਜਿਨ੍ਹਾਂ ਵਿੱਚੋਂ 3574 ਦੀ ਜਾਂਚ ਮੁਕੰਮਲ ਕਰ ਲਈ ਗਈ ਹੈ, ਜਿਸ ਤੋਂ ਬਾਅਦ 271 ਖ਼ਿਲਾਫ਼ ਕਾਰਵਾਈ ਦੇ ਹੁਕਮ ਦਿੱਤੇ ਗਏ ਹਨ। ਇਸ ਮੌਕੇ ਪ੍ਰਵਾਸੀ ਭਾਰਤੀ ਮਾਮਲੇ ਵਿਭਾਗ ਦੇ ਪ੍ਰਮੁੱਖ ਸਕੱਤਰ ਦਲੀਪ ਕੁਮਾਰ ਸਮੇਤ ਕਈ ਅਧਿਕਾਰੀ ਹਾਜ਼ਰ ਸਨ।
ਇਹ ਵੀ ਪੜ੍ਹੋ : ਮੈਚ ਦੌਰਾਨ ਮਸ਼ਹੂਰ ਕਬੱਡੀ ਖਿਡਾਰੀ ਮੰਨੂ ਮਸਾਣਾਂ ਦੀ ਹੋਈ ਮੌ.ਤ, ਕਬੱਡੀ ਜਗਤ ‘ਚ ਸੋਗ ਦੀ ਲਹਿਰ
ਧਾਲੀਵਾਲ ਨੇ ਕਿਹਾ ਕਿ ਇਹ ਚੈਕਿੰਗ ਮੁਹਿੰਮ 10 ਸਤੰਬਰ ਤੱਕ ਮੁਕੰਮਲ ਕਰ ਲਈ ਜਾਵੇਗੀ, ਜੋ ਵੀ ਅਦਾਰੇ, ਏਜੰਸੀਆਂ ਕਾਨੂੰਨ ਅਤੇ ਨਿਰਧਾਰਤ ਸ਼ਰਤਾਂ ਤਹਿਤ ਸਹੀ ਢੰਗ ਨਾਲ ਕੰਮ ਕਰਨ ਲਈ ਤਿਆਰ ਹਨ, ਉਨ੍ਹਾਂ ਨੂੰ ਨਿਰਧਾਰਤ ਸ਼ਰਤਾਂ ਪੂਰੀਆਂ ਕਰਨ ਦਾ ਮੌਕਾ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਮੇਰੀ ਕੋਸ਼ਿਸ਼ ਹੈ ਕਿ ਪੰਜਾਬ ਵਿੱਚ ਇੱਕ ਵੀ ਗੈਰ ਕਾਨੂੰਨੀ ਇਮੀਗ੍ਰੇਸ਼ਨ ਏਜੰਟ ਕੰਮ ਨਾ ਕਰੇ ਤਾਂ ਜੋ ਲੋਕਾਂ ਨਾਲ ਕੋਈ ਧੋਖਾਧੜੀ ਨਾ ਹੋਵੇ।
ਵੀਡੀਓ ਲਈ ਕਲਿੱਕ ਕਰੋ -: