ਮੁੰਬਈ ਦੇ ਛਤਰਪਤੀ ਸ਼ਿਵਾਜੀ ਮਹਾਰਾਜ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਕਸਟਮ ਅਧਿਕਾਰੀਆਂ ਨੇ 1.49 ਕਰੋੜ ਰੁਪਏ ਦੇ ਹੀਰੇ ਜ਼ਬਤ ਕੀਤੇ ਹਨ। ਇਸ ਸਬੰਧ ਵਿਚ ਇਕ ਸ਼ੱਕੀ ਨੂੰ ਗ੍ਰਿਫਤਾਰ ਕੀਤਾ ਹੈ। ਦੱਸਿਆ ਜਾ ਰਿਹਾ ਹੈ ਜ਼ਬਤ ਕੀਤੇ ਗਏ ਹੀਰੇ ਬੜੀ ਚਲਾਕੀ ਨਾਲ ਚਾਹ ਦੇ ਪੈਕੇਟ ਦੇ ਅੰਦਰ ਲੁਕਾਏ ਗਏ ਸਨ। ਮੁਲਜ਼ਮ ਨੂੰ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਉਸ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਇੰਸਟਾਗ੍ਰਾਮ ਦੀ ਕਮਾਈ ‘ਤੇ ਵਿਰਾਟ ਕੋਹਲੀ ਨੇ ਤੋੜੀ ਚੁੱਪੀ, ਟਵੀਟ ਕਰਕੇ ਕਹਿ ਇਹ ਗੱਲ
ਕਸਟਮ ਵਿਭਾਗ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਸ਼ੱਕੀ ਨੂੰ ਬੁੱਧਵਾਰ ਨੂੰ ਉਸ ਸਮੇਂ ਗ੍ਰਿਫਤਾਰ ਕੀਤਾ ਗਿਆ ਜਦੋਂ ਉਹ ਦੁਬਈ ਜਾਣ ਵਾਲੀ ਫਲਾਈਟ ‘ਚ ਸਵਾਰ ਹੋਣ ਦੀ ਉਡੀਕ ਕਰ ਰਿਹਾ ਸੀ। ਕਸਟਮ ਅਧਿਕਾਰੀਆਂ ਨੇ ਕਿਹਾ ਕਿ 1.49 ਕਰੋੜ ਰੁਪਏ ਦੇ ਕੁਦਰਤੀ ਅਤੇ ਪ੍ਰਯੋਗਸ਼ਾਲਾ ਦੁਆਰਾ ਉਗਾਏ ਗਏ 1559.6 ਕੈਰੇਟ ਹੀਰੇ ਜ਼ਬਤ ਕੀਤੇ ਹਨ। ਅਧਿਕਾਰੀਆਂ ਮੁਤਾਬਕ ਦੋਸ਼ੀ ਨੂੰ ਬੁੱਧਵਾਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਅਤੇ ਉਸ ਨੂੰ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਗਿਆ। ਮਾਮਲੇ ਦੀ ਜਾਂਚ ਜਾਰੀ ਹੈ।
ਵੀਡੀਓ ਲਈ ਕਲਿੱਕ ਕਰੋ -: