ਚੰਡੀਗੜ੍ਹ ਪੁਲਿਸ ਨੇ ਖੁੱਡਾ ਲਾਹੌਰਾ ਤੋਂ ਦੋ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਦੋਵਾਂ ਦੇ ਕਬਜ਼ੇ ‘ਚੋਂ 22.68 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਦੋਵੇਂ ਮੁਲਜ਼ਮ ਮੁਹਾਲੀ ਜ਼ਿਲ੍ਹੇ ਦੇ ਵਸਨੀਕ ਹਨ। ਮੁਲਜ਼ਮ ਜ਼ਮੀਨ ਖਰੀਦਣ ਦੇ ਲਾਲਚ ਵਿੱਚ ਨਸ਼ੇ ਦਾ ਕਾਰੋਬਾਰ ਕਰਦੇ ਸਨ। ਜਾਂਚ ‘ਚ ਪੁਲਿਸ ਨੂੰ ਪਤਾ ਲੱਗਾ ਹੈ ਕਿ ਦੋਵੇਂ ਦੋਸ਼ੀ ਪੰਜਾਬ ‘ਚੋਂ ਨਸ਼ੇ ਦੀ ਤਸਕਰੀ ਕਰਦੇ ਸਨ। ਪੁਲਿਸ ਦੋਵਾਂ ਦੋਸ਼ੀਆਂ ਤੋਂ ਪੁੱਛਗਿੱਛ ਕਰ ਰਹੀ ਹੈ।
ਡੀਸੀਪੀ ਕ੍ਰਾਈਮ ਵਿਕਾਸ ਸ਼ਿਓਕੰਦ ਨੇ ਦੱਸਿਆ ਕਿ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਨਾਜ਼ਰ ਪਿੰਡ ਖੁੱਡਾ ਲਾਹੌਰਾ ਵਿਖੇ ਨਾਕਾ ਲਾਇਆ ਗਿਆ ਸੀ। ਨਾਕਾਬੰਦੀ ਦੌਰਾਨ ਦੋਵੇਂ ਮੁਲਜ਼ਮ ਪਿੱਛੇ ਮੁੜਦੇ ਦੇਖੇ ਗਏ। ਜਦੋਂ ਉਨ੍ਹਾਂ ਨੂੰ ਕਾਬੂ ਕਰ ਕੇ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਦੇ ਕਬਜ਼ੇ ‘ਚੋਂ ਇਹ ਹੈਰੋਇਨ ਬਰਾਮਦ ਹੋਈ। ਮੁਲਜ਼ਮਾਂ ਦੀ ਪਛਾਣ ਅਮਨਦੀਪ ਸਿੰਘ ਵਾਸੀ ਕੁਰਾਲੀ (ਮੁਹਾਲੀ) ਅਤੇ ਗੁਰਵੰਤ ਸਿੰਘ ਉਰਫ਼ ਬੰਟੀ ਵਾਸੀ ਮੁੱਲਾਂਪੁਰ ਵਜੋਂ ਹੋਈ ਹੈ।
ਇਹ ਵੀ ਪੜ੍ਹੋ : ਮਾਸਟਰ ਤਰਲੋਚਨ ਸਿੰਘ ਪੰਚ ਤੱਤਾਂ ‘ਚ ਵਿਲੀਨ, ਅੰਤਿਮ ਵਿਦਾਈ ਦੇਣ ਪਹੁੰਚੇ ਕਈ ਉੱਘੇ ਕਲਾਕਾਰ
ਗ੍ਰਿਫ਼ਤਾਰ ਮੁਲਜ਼ਮ ਬੰਟੀ ਮਾਈਨਿੰਗ ਦਾ ਕੰਮ ਕਰਦਾ ਹੈ। ਉਹ ਜੇਸੀਬੀ ਆਪਰੇਟਰ ਹੈ। ਸੌਖੇ ਪੈਸੇ ਕਮਾ ਕੇ ਇਸ ਇਲਾਕੇ ਵਿੱਚ ਜ਼ਮੀਨ ਖਰੀਦਣਾ ਚਾਹੁੰਦਾ ਸੀ। ਪੁਲਿਸ ਨੂੰ ਕੁਝ ਪੈਸਿਆਂ ਦੇ ਲੈਣ-ਦੇਣ ਦੇ ਸਬੂਤ ਵੀ ਮਿਲੇ ਹਨ। ਹੁਣ ਤੱਕ ਦੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਆਸ-ਪਾਸ ਦੇ ਪਿੰਡਾਂ ਦੇ ਨੌਜਵਾਨਾਂ ਨੂੰ ਥੋੜ੍ਹੀ ਮਾਤਰਾ ਵਿੱਚ ਨਸ਼ਾ ਵੇਚਦਾ ਸੀ। ਪੁਲਿਸ ਹੁਣ ਉਨ੍ਹਾਂ ਮੁਲਜ਼ਮਾਂ ਦੀ ਭਾਲ ਕਰ ਰਹੀ ਹੈ ਕਿ ਜਿੰਨ੍ਹਾਂ ਕੋਲੋਂ ਉਹ ਨਸ਼ਾ ਲਿਆਉਂਦੇ ਸਨ। ਜਲਦੀ ਹੀ ਪੁਲਿਸ ਇਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਵੇਗੀ।
ਵੀਡੀਓ ਲਈ ਕਲਿੱਕ ਕਰੋ -: