ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟਸ ਦੀ ਪ੍ਰੋਫਾਈਲ ਪਿਕਚਰ ਬਦਲ ਕੇ ਰਾਸ਼ਟਰੀ ਤਿਰੰਗੇ ਦੀ ਫੋਟੋ ਲਗਾ ਦਿੱਤੀ ਹੈ। ਉਨ੍ਹਾਂ ਨੇ ਦੇਸ਼ ਦੇ ਲੋਕਾਂ ਨੂੰ ਵੀ ਤਿਰੰਗਾ ਮਹਾਉਤਸਵ ਮਨਾਉਣ ਲਈਇਕ ਅੰਦੋਲਨ ਵਜੋਂ ਅਜਿਹਾ ਕਰਨ ਦੀ ਅਪੀਲ ਕੀਤੀ ਹੈ।
ਪੀਐੱਮ ਮੋਦੀ ਨੇ ਐਤਵਾਰ ਨੂੰ ਹਰ ਘਰ ਤਿਰੰਗਾ ਮੁਹਿੰਮ ਦਾ ਹਿੱਸਾ ਬਣਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਆਓ ਅਸੀਂ ਆਪਣੇ ਸੋਸ਼ਲ ਮੀਡੀਆ ਅਕਾਊਂਟ ਦੀ ਪ੍ਰੋਫਾਈਲ ਬਦਲੀਏ ਤੇ ਇਸ ਅਨੋਖੀ ਕੋਸ਼ਿਸ਼ ਨੂੰ ਸਮਰਥਨ ਦੇਈਏ। ਜੋ ਸਾਡੇ ਪਿਆਰੇ ਦੇਸ਼ ਤੇ ਸਾਡੇ ਵਿਚ ਬੰਧਨ ਨੂੰ ਡੂੰਘਾ ਕਰੇਗਾ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਿਛਲੇ ਸਾਲ ਭਾਰਤ ਦੀ ਆਜ਼ਾਦੀ ਦੇ 75 ਸਾਲ ਪੂਰਾ ਹੋਣ ਦਾ ਜਸ਼ਨ ਮਨਾਉਂਦੇ ਹੋਏ ‘ਆਜ਼ਾਦੀ ਦਾ ਅੰਮ੍ਰਿਤ ਮਹਾਉਤਸਵ’ ਦੇ ਮੌਕੇ ‘ਤੇ 22 ਜੁਲਾਈ ਨੂੰ ‘ਹਰ ਘਰ ਤਿਰੰਗਾ’ ਮੁਹਿੰਮ ਸ਼ੁਰੂ ਕੀਤੀ ਸੀ।
ਇਹ ਵੀ ਪੜ੍ਹੋ : ਜਲੰਧਰ : ਉਸਾਰੀ ਦੌਰਾਨ ਵਾਪਰਿਆ ਹਾਦਸਾ, 60 ਫੁੱਟ ਡੂੰਘੇ ਬੋਰਵੈੱਲ ‘ਚ ਡਿੱਗਿਆ ਇੰਜੀਨੀਅਰ, ਰੈਸਕਿਊ ਆਪ੍ਰੇਸ਼ਨ ਜਾਰੀ
ਪੀਐੱਮ ਨੇ ਲੋਕਾਂ ਨੂੰ ਇਸ ਸਾਲ 13 ਤੋਂ 15 ਅਗਸਤ ਤੱਕ ‘ਹਰ ਘਰ ਤਿਰੰਗਾ’ ਅੰਦੋਲਨ ਦਾ ਹਿੱਸਾ ਬਣਨ ਦੀ ਅਪੀਲ ਕੀਤੀ। ਨਾਲ ਹੀ ਕਿਹਾ ਕਿ ਭਾਰਤੀ ਤਿਰੰਗਾ ਆਜ਼ਾਦੀ ਤੇ ਰਾਸ਼ਟਰੀ ਏਕਤਾ ਦੀ ਭਾਵਨਾ ਦਾ ਪ੍ਰਤੀਕ ਹੈ। ਉਨ੍ਹਾਂ ਨੇ ਭਾਰਤੀਆਂ ਨੂੰ ‘ਹਰ ਘਰ ਤਿਰੰਗਾ’ ਵੈੱਬਸਾਈਟ https://harghartiranga.com ‘ਤੇ ਆਪਣੀਆਂ ਫੋਟੋਆਂ ਅਪਲੋਡ ਕਰਨ ਦੀ ਵੀ ਅਪੀਲ ਕੀਤੀ।
ਵੀਡੀਓ ਲਈ ਕਲਿੱਕ ਕਰੋ -: