ਅੰਮ੍ਰਿਤਸਰ ਵਿੱਚ ਸੀਮਾ ਸੁਰੱਖਿਆ ਬਲ (BSF) ਦੇ ਜਵਾਨਾਂ ਨੇ ਇੱਕ ਵਾਰ ਫਿਰ ਤਸਕਰਾਂ ਦੇ ਨਾਪਾਕ ਮਨਸੂਬਿਆਂ ਨੂੰ ਨਾਕਾਮ ਕਰਨ ਵਿੱਚ ਸਫਲਤਾ ਹਾਸਲ ਕੀਤੀ। BSF ਦੇ ਜਵਾਨਾਂ ਨੇ ਤਲਾਸ਼ੀ ਮੁਹਿੰਮ ਚਲਾਈ ਸੀ। ਇਸ ਦੌਰਾਨ ਪਿੰਡ ਧਨੋਏ ਕਲਾਂ ਦੇ ਇੱਕ ਖੇਤ ਵਿੱਚੋਂ ਹੈਰੋਇਨ ਦਾ ਇੱਕ ਪੈਕੇਟ ਬਰਾਮਦ ਕੀਤਾ ਹੈ। ਜਵਾਨਾਂ ਨੇ ਪੈਕਟ ਨੂੰ ਕਬਜੇ ਵਿਚ ਲੈ ਲਿਆ ਹੈ।
ਜਾਣਕਾਰੀ ਅਨੁਸਾਰ BSF ਨੂੰ ਖਾਸ ਸੂਚਨਾ ਮਿਲੀ ਸੀ ਜਿਸ ਦੇ ਅਧਾਰ ‘ਤੇ ਚੌਕਸ ਜਵਾਨਾਂ ਨੇ ਪਿੰਡ-ਧਨੋਏ ਕਲਾਂ ਦੇ ਬਾਹਰੀ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ। ਇਸ ਦੌਰਾਨ ਉਨ੍ਹਾਂ ਨੂੰ ਸ਼ੱਕੀ ਨਸ਼ੀਲੇ ਪਦਾਰਥ ਦਾ 01 ਪੈਕੇਟ ਮਿਲਿਆ ਜੋ ਕਿ ਪੀਲੀ ਚਿਪਕਣ ਵਾਲੀ ਟੇਪ ਵਿੱਚ ਲਪੇਟਿਆ ਹੋਇਆ ਸੀ।
ਇਹ ਵੀ ਪੜ੍ਹੋ : ਅਮਰਨਾਥ ਯਾਤਰਾ : 41ਵੇਂ ਦਿਨ ਹੀ ਸ਼ਰਧਾਲੂਆਂ ਦੀ ਗਿਣਤੀ 4 ਲੱਖ ਤੋਂ ਪਾਰ, ਅਮਰੀਕਾ ਸਣੇ ਕਈ ਦੇਸ਼ਾਂ ਤੋਂ ਪਹੁੰਚੇ ਸ਼ਰਧਾਲੂ
BSF ਅਧਿਕਾਰੀਆਂ ਮੁਤਾਬਕ ਜਾਂਚ ਮਗਰੋਂ ਪੈਕਟ ‘ਚੋਂ ਕੁੱਲ 530 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਖੇਪ ਨੂੰ ਇੱਕ ਛੋਟੀ ਹੁੱਕ ਨਾਲ ਫਿੱਟ ਕੀਤਾ ਗਿਆ ਸੀ। ਜਿਸ ਤੋਂ ਸਪੱਸ਼ਟ ਹੈ ਕਿ ਇਹ ਖੇਪ ਸਰਹੱਦ ਪਾਰ ਤੋਂ ਡਰੋਨ ਰਾਹੀਂ ਭੇਜੀ ਗਈ ਸੀ। ਬਰਾਮਦ ਹੈਰੋਇਨ ਦੀ ਅੰਤਰਰਾਸ਼ਟਰੀ ਕੀਮਤ 3.5 ਕਰੋੜ ਦੇ ਕਰੀਬ ਦੱਸੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: