ਪੰਜਾਬ ਦੇ ਸੁਭਾਨਪੁਰ ‘ਚ ਮੰਗਲਵਾਰ ਸਵੇਰੇ ਕਪੂਰਥਲਾ ਡਿਪੂ ਤੋਂ ਟਾਂਡਾ ਜਾ ਰਹੀ ਪੀਆਰਟੀਸੀ ਦੀ ਬੱਸ ਸੁਭਾਨਪੁਰ ਰੋਡ ‘ਤੇ ਪਿੰਡ ਤਾਜਪੁਰ-ਮੁਸਤਫਾਬਾਦ ਵਿਚਕਾਰ ਦੂਜੇ ਵਾਹਨ ਨੂੰ ਬਚਾਉਣ ਦੀ ਕੋਸ਼ਿਸ਼ ਕਰਦੇ ਹੋਏ ਪਲਟ ਗਈ। ਬੱਸ ਪਲਟਦਿਆਂ ਹੀ ਸਵਾਰੀਆਂ ਵਿੱਚ ਹਾਹਾਕਾਰ ਮੱਚ ਗਈ ਅਤੇ ਰਾਹਗੀਰਾਂ ਨੇ ਤੁਰੰਤ ਬੱਸ ਦੇ ਡਰਾਈਵਰ, ਕੰਡਕਟਰ ਅਤੇ ਸਵਾਰੀਆਂ ਨੂੰ ਬਾਹਰ ਕੱਢਣਾ ਸ਼ੁਰੂ ਕਰ ਦਿੱਤਾ। ਇਸ ਹਾਦਸੇ ਵਿੱਚ ਕਈ ਯਾਤਰੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਜਦਕਿ ਬਾਕੀ ਸਵਾਰੀਆਂ ਨੂੰ ਇੱਕ ਹੋਰ ਬੱਸ ਦਾ ਪ੍ਰਬੰਧ ਕਰਕੇ ਮੰਜ਼ਿਲ ਵੱਲ ਰਵਾਨਾ ਕੀਤਾ ਗਿਆ।
ਪੀਆਰਟੀਸੀ ਦੀ ਬੱਸ ਨੰਬਰ ਪੀਬੀ-09ਐਸ-3705 ਦੇ ਡਰਾਈਵਰ ਪੱਟੀ ਤਰਨਤਾਰਨ ਨੇ ਦੱਸਿਆ ਕਿ ਇਹ ਬੱਸ ਰੋਜ਼ਾਨਾ ਕਪੂਰਥਲਾ ਤੋਂ ਟਾਂਡਾ ਰੂਟ ’ਤੇ ਜਾਂਦੀ ਹੈ। ਮੰਗਲਵਾਰ ਨੂੰ ਹੀ ਜਦੋਂ ਸਵੇਰੇ 6.50 ਵਜੇ ਬੱਸ ਨਡਾਲਾ-ਸੁਭਾਨਪੁਰ ਰੋਡ ‘ਤੇ ਪਿੰਡ ਤਾਜਪੁਰ-ਮੁਸਤਫਾਬਾਦ ਮੋੜ ‘ਤੇ ਪਹੁੰਚੀ ਤਾਂ ਸਾਹਮਣੇ ਤੋਂ ਇਕ ਵਾਹਨ ਆ ਰਿਹਾ ਸੀ, ਜਿਸ ਨੂੰ ਸਾਈਡ ਤੋਂ ਦੇਣ ਲਗਾ ਤਾਂ ਅਚਾਨਕ ਸਟੇਅਰਿੰਗ ਲਾਕ ਹੋ ਗਿਆ।
ਇਹ ਵੀ ਪੜ੍ਹੋ : ਹਰਿਆਣਾ ਦੇ ਮੰਤਰੀ ਸੰਦੀਪ ਸਿੰਘ ‘ਤੇ ਛੇੜਛਾੜ ਦੇ ਦੋਸ਼ ਲਾਉਣ ਵਾਲੀ ਮਹਿਲਾ ਕੋਚ ਸਸਪੈਂਡ!
ਜਿਸ ਕਾਰਨ ਬੱਸ ਪੱਕੀ ਸੜਕ ਤੋਂ ਕੱਚੇ ਰਸਤੇ ‘ਤੇ ਉਤਰ ਕੇ ਪਲਟ ਗਈ। ਉਸ ਨੇ ਦੱਸਿਆ ਕਿ ਆਜ਼ਾਦੀ ਦਿਹਾੜੇ ਦੀ ਛੁੱਟੀ ਹੋਣ ਕਾਰਨ ਬੱਸ ਵਿੱਚ ਸਵਾਰੀਆਂ ਘੱਟ ਸਨ, ਨਹੀਂ ਤਾਂ ਕੋਈ ਵੱਡਾ ਹਾਦਸਾ ਵਾਪਰ ਸਕਦਾ ਸੀ। ਡਰਾਈਵਰ ਨੇ ਦੱਸਿਆ ਕਿ ਹਾਦਸੇ ਸਮੇਂ ਬੱਸ ਵਿੱਚ ਸਿਰਫ਼ 6-7 ਸਵਾਰੀਆਂ ਸਨ, ਜਿਨ੍ਹਾਂ ਵਿੱਚ ਇੱਕ ਪ੍ਰਵਾਸੀ ਵੀ ਸੀ ਅਤੇ ਉਸ ਨੂੰ ਮਾਮੂਲੀ ਸੱਟਾਂ ਲੱਗੀਆਂ ਸਨ।
ਵੀਡੀਓ ਲਈ ਕਲਿੱਕ ਕਰੋ -: