ਪਟਿਆਲਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਾਲ ਹੀ ਵਿੱਚ ਆਏ ਹੜ੍ਹਾਂ ਕਾਰਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਸੂਬੇ ਦੇ ਵਸਨੀਕਾਂ ਰਾਹਤ ਦਿੰਦਿਆਂ ਉਨ੍ਹਾਂ ਨੂੰ ਮੁਆਵਜ਼ੇ ਦੇ ਚੈੱਕ ਸੌਂਪਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਅੱਜ ਇੱਥੇ ਸੁਤੰਤਰਤਾ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਭਰ ਵਿੱਚ ਬਾਰੀਕੀ ਨਾਲ ਕਰਵਾਈ ਗਈ ਵਿਸ਼ੇਸ਼ ਗਿਰਦਾਵਰੀ ਤੋਂ ਬਾਅਦ ਮੁਆਵਜ਼ੇ ਦਾ ਮੁਲਾਂਕਣ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਭਰ ਵਿੱਚ ਆਏ ਹੜ੍ਹਾਂ ਦੇ ਮੱਦੇਨਜ਼ਰ ਲੋਕਾਂ ਨੂੰ ਮੁਆਵਜ਼ਾ ਦੇਣ ਲਈ ਪਾਬੰਦ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਮੰਤਵ ਲਈ ਸੂਬਾ ਸਰਕਾਰ ਕੋਲ ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਦੇਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਖੁਦ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਪਹਿਲਾਂ ਹੱਥੀਂ ਜਾਣਕਾਰੀ ਲਈ ਹੈ ਅਤੇ ਹੁਣ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦੇ ਲੋਕਾਂ ਦੀ ਮਦਦ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਸੂਬੇ ਵਿੱਚ ਹੜ੍ਹਾਂ ਕਾਰਨ ਲੋਕਾਂ ਦੇ ਹੋਏ ਨੁਕਸਾਨ ਦਾ ਪਤਾ ਲਾਉਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਗਏ ਹਨ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਵਿਸ਼ੇਸ਼ ਗਿਰਦਾਵਰੀ 15 ਅਗਸਤ ਤੱਕ ਹਰ ਤਰ੍ਹਾਂ ਨਾਲ ਮੁਕੰਮਲ ਕਰਨੀ ਯਕੀਨੀ ਬਣਾਈ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ਫਸਲਾਂ, ਪਸ਼ੂਆਂ, ਮਕਾਨ ਜਾਂ ਕਿਸੇ ਵੀ ਚੀਜ਼ ਦੇ ਹਰ ਨੁਕਸਾਨ ਨੂੰ ਵਿਸ਼ੇਸ਼ ਗਿਰਦਾਵਰੀ ਵਿੱਚ ਕਵਰ ਕੀਤਾ ਗਿਆ ਹੈ ਤਾਂ ਜੋ ਇਸ ਵੱਡੇ ਨੁਕਸਾਨ ਦੀ ਭਰਪਾਈ ਲੋਕਾਂ ਨੂੰ ਕੀਤੀ ਜਾ ਸਕੇ।
ਇਹ ਵੀ ਪੜ੍ਹੋ : ਗੁਰਦਾਸਪੁਰ ‘ਚ ਵੱਡੀ ਵਾਰਦਾਤ! ਅਣਪਛਾਤਿਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਕਾਂਗਰਸੀ ਸਰਪੰਚ ਦਾ ਕੀਤਾ ਕ.ਤਲ
ਉਨ੍ਹਾਂ ਅਫ਼ਸੋਸ ਪ੍ਰਗਟਾਇਆ ਕਿ ਸੂਬੇ ਦੇ 19 ਜ਼ਿਲ੍ਹਿਆਂ ਦੇ 1495 ਪਿੰਡ ਹੜ੍ਹਾਂ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਸਰਕਾਰ ਹੜ੍ਹਾਂ ਦੌਰਾਨ ਲੋਕਾਂ ਦੇ ਹੋਏ ਇੱਕ-ਇੱਕ ਪੈਸੇ ਦੇ ਨੁਕਸਾਨ ਦਾ ਮੁਆਵਜ਼ਾ ਦੇਵੇਗੀ।
ਵੀਡੀਓ ਲਈ ਕਲਿੱਕ ਕਰੋ -: