ਪੰਜਾਬ ਦੇ 8 ਜ਼ਿਲ੍ਹੇ ਹੜ੍ਹ ਦੀ ਲਪੇਟ ਵਿੱਚ ਆ ਗਏ ਹਨ। ਭਾਖੜਾ ਡੈਮ ਦੇ ਫਲੱਡ ਗੇਟ ਖੋਲ੍ਹਣ ਨਾਲ ਸਤਲੁਜ ਦਰਿਆ ਦੇ ਪਾਣੀ ਦਾ ਪੱਧਰ ਵਧ ਗਿਆ ਹੈ, ਜਿਸ ਦਾ ਅਸਰ ਰੋਪੜ ‘ਤੇ ਪਿਆ। ਦੂਜੇ ਪਾਸੇ ਹੁਸ਼ਿਆਰਪੁਰ, ਗੁਰਦਾਸਪੁਰ, ਕਪੂਰਥਲਾ ਤੋਂ ਬਾਅਦ ਪੌਂਗ ਡੈਮ ਤੋਂ ਛੱਡੇ ਪਾਣੀ ਨੇ ਹੁਣ ਅੰਮ੍ਰਿਤਸਰ, ਤਰਨਤਾਰਨ ਅਤੇ ਫ਼ਿਰੋਜ਼ਪੁਰ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਹੜ੍ਹ ਪ੍ਰਭਾਵਿਤ ਇਲਾਕੇ ਦਾ ਜਾਇਜ਼ਾ ਲੈਣ ਦੁਪਹਿਰ ਵੇਲੇ ਹੁਸ਼ਿਆਰਪੁਰ ਪੁੱਜੇ।
ਸੀਐਮ ਮਾਨ ਨੇ ਕਿਹਾ ਕਿ ਤੇਲੰਗਾਨਾ ਦੀ ਤਰਜ਼ ‘ਤੇ ਪੰਜਾਬ ‘ਚ ਹੁਣ ਚੈਕ ਡੈਮ ਬਣਾਏ ਜਾਣਗੇ, ਤਾਂ ਜੋ ਪਾਕਿਸਤਾਨ ਨੂੰ ਜਾਣ ਵਾਲੇ ਪਾਣੀ ਨੂੰ ਸਟੋਰ ਕੀਤਾ ਜਾ ਸਕੇ। ਇਸ ਨਾਲ ਧਰਤੀ ਹੇਠਲੇ ਪਾਣੀ ਦਾ ਪੱਧਰ ਵੀ ਵਧੇਗਾ। ਇਸ ਤੋਂ ਇਲਾਵਾ ਜੇ ਲੋੜ ਪਈ ਤਾਂ ਇਸ ਪਾਣੀ ਨੂੰ ਪੰਪਾਂ ਦੀ ਮਦਦ ਨਾਲ ਖੇਤਾਂ ਤੱਕ ਵੀ ਪਹੁੰਚਾਇਆ ਜਾਵੇਗਾ।
ਪੌਂਗ ਡੈਮ ਤੋਂ ਛੱਡੇ ਗਏ ਪਾਣੀ ਦਾ ਸਭ ਤੋਂ ਵੱਧ ਅਸਰ ਗੁਰਦਾਸਪੁਰ ‘ਚ ਦੇਖਣ ਨੂੰ ਮਿਲ ਰਿਹਾ ਹੈ। ਗੁਰਦਾਸਪੁਰ ਦੇ ਸ੍ਰੀ ਹਰਗੋਬਿੰਦਪੁਰਾ ‘ਚ ਬਰਸਾਤੀ ਨਾਲੇ ਦਾ ਪਾਣੀ ਦੇਖਣ ਗਏ ਦੋ ਬੱਚੇ ਰੁੜ੍ਹ ਗਏ। ਜਿਸ ਕਾਰਨ ਉਸ ਦੀ ਮੌਤ ਹੋ ਗਈ। ਜਿਨ੍ਹਾਂ ਦੀ ਪਛਾਣ ਜਸਕਰਨ ਸਿੰਘ ਉਮਰ 14 ਸਾਲ ਅਤੇ ਦਿਲਪ੍ਰੀਤ ਸਿੰਘ ਉਮਰ 13 ਸਾਲ ਵਜੋਂ ਹੋਈ ਹੈ। ਇਸ ਦੇ ਨਾਲ ਹੀ ਹੁਸ਼ਿਆਰਪੁਰ ਦੇ ਕਈ ਪਿੰਡਾਂ ਨੂੰ ਖਾਲੀ ਕਰਵਾ ਲਿਆ ਗਿਆ ਹੈ।
ਇਹ ਵੀ ਪੜ੍ਹੋ : ‘ਮੂਰਖ’ ਬਣਿਆ 72 ਸਾਲਾਂ ਬਜ਼ੁਰਗ, ਲੋਕਾਂ ਨੂੰ ਨਗਨ ਵੇਖਣ ਲਈ 9 ਲੱਖ ‘ਚ ਖਰੀਦਿਆ ‘ਮੈਜਿਕ ਮਿਰਰ’
ਕਪੂਰਥਲਾ ਦੇ ਵਿਧਾਨ ਸਭਾ ਹਲਕਾ ਭੁਲੱਥ ਦੇ ਪਿੰਡਾਂ ਵਿੱਚ ਹੜ੍ਹ ਦੇ ਪਾਣੀ ਵਿੱਚ ਕਈ ਪਸ਼ੂ ਰੁੜ੍ਹ ਗਏ। ਇਸ ਦੇ ਨਾਲ ਹੀ ਬਿਆਸ ਦਾ ਅਸਰ ਅੰਮ੍ਰਿਤਸਰ, ਤਰਨਤਾਰਨ ਅਤੇ ਫਿਰੋਜ਼ਪੁਰ ਵਿੱਚ ਵੀ ਦਿਖਾਈ ਦੇਣ ਲੱਗਾ ਹੈ।
ਵੀਡੀਓ ਲਈ ਕਲਿੱਕ ਕਰੋ -: