ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨਾਲ ਮੀਟਿੰਗ ਕਰਨਗੇ। ਇਹ ਬੈਠਕ ਸਵੇਰੇ 11 ਵਜੇ ਹੋਵੇਗੀ। ਇਸ ਵਿਚ ਮੁੱਖ ਮੰਤਰੀ ਮਾਨ ਕਮੇਟੀ ਦੇ ਸੀਨੀਅਰ ਅਧਿਕਾਰੀਆਂ ਨਾਲ ਉਨ੍ਹਾਂ ਦੀਆਂ ਮੰਗਾਂ ‘ਤੇ ਗੱਲਬਾਤ ਕਰਨਗੇ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਆਵਾਰਾ ਪਸ਼ੂਆਂ ਨਾਲ ਹੋ ਰਹੀਆਂ ਸਮੱਸਿਆਵਾਂ ਦੇ ਹੱਲ ਲਈ ਮੁੱਖ ਮੰਤਰੀ ਮਾਨ ਵੱਲੋਂ ਦੂਜੀ ਵਾਰ ਆਪਣੀ ਮੀਟਿੰਗ ਮੁਲਤਵੀ ਕਰਨੀ ਪਈ ਹੈ। ਇਹ ਬੈਠਕ ਪਹਿਲਾਂ 16 ਅਗਸਤ ਨੂੰ ਕੀਤੀ ਜਾਣੀ ਸੀ ਪਰ ਮੁੱਖ ਮੰਤਰੀ ਮਾਨ ਦੇ ਬਿਜ਼ੀ ਸ਼ੈਡਿਊਲ ਕਾਰਨ ਇਹ ਮੁਲਤਵੀ ਕਰਨੀ ਪਈ। ਮੀਟਿੰਗ ਲਈ ਅਜੇ ਤੱਕ ਸਮਾਂ ਨਿਰਧਾਰਤ ਨਹੀਂ ਕੀਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: