ਤਰਨਤਾਰਨ ਤੋਂ ਬਹੁਤ ਹੀ ਦੁਖਦਾਈ ਖਬਰ ਸਾਹਮਣੇ ਆਈ ਹੈ। ਪਿੰਡ ਗੰਡੀਵਿੰਡ ਵਿਖੇ ਚੱਲ ਰਹੇ ਮੇਲੇ ਦੌਰਾਨ ਇਕ ਬੱਚੇ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ। ਉਹ ਮੇਲੇ ਵਿਚ ਸੰਗਤਾਂ ਨੂੰ ਮਿੱਠਾ ਜਲ (ਛਬੀਲ) ਪਿਆਉਣੀ ਸੇਵਾ ਕਰ ਰਿਹਾ ਸੀ। ਮ੍ਰਿਤਕ ਦੀ ਪਛਾਣ ਹਰਮਨ ਸਿੰਘ ਪੁੱਤਰ ਜਰਮਨ ਸਿੰਘ ਵਜੋਂ ਹੋਈ ਹੈ। ਉਸ ਦੀ ਉਮਰ 14 ਸਾਲ ਦੱਸੀ ਜਾ ਰਹੀ ਹੈ।
ਮ੍ਰਿਤਕ ਦੇ ਪਿਤਾ ਜਰਮਨ ਸਿੰਘ ਨੇ ਦੱਸਿਆ ਕਿ ਉਹ ਦੋਵੇਂ ਮੇਲੇ ਦੌਰਾਨ ਸੇਵਾ ਕਰ ਰਹੇ ਸਨ ਕਿ ਉਥੇ ਹੀ ਅਚਾਨਕ ਜਰਮਨ ਸਿੰਘ ਨੂੰ ਪੱਖੇ ਦੀ ਤਾਰ ਤੋਂ ਕਰੰਟ ਲੱਗ ਗਿਆ। ਜਿਸ ਤੋਂ ਬਾਅਦ ਉਸ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ ਜਿਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।
ਇਹ ਵੀ ਪੜ੍ਹੋ : CM ਮਾਨ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨਾਲ ਅੱਜ ਕਰਨਗੇ ਮੀਟਿੰਗ, 11 ਵਜੇ ਹੋਵੇਗੀ ਬੈਠਕ
ਮਿਲੀ ਜਾਣਕਾਰੀ ਮੁਤਾਬਕ ਹਰਮਨ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਪਰਿਵਾਰ ਵਾਲਿਆਂ ਵੱਲੋਂ ਸ਼੍ਰੋਮਣੀ ਕਮੇਟੀ ਤੋਂ ਪਰਿਵਾਰ ਦੇ ਇਕ ਜੀਅ ਨੂੰ ਨੌਕਰੀ ਤੇ ਮੁਆਵਜ਼ੇ ਦੀ ਮੰਗ ਕੀਤੀ ਗਈ ਹੈ। ਬੀੜ ਬੁੱਢਾ ਸਾਹਿਬ ਦੇ ਮੈਨੇਜਰ ਰਜਿੰਦਰ ਸਿੰਘ ਟੌਹੜਾ ਵੱਲੋਂ ਪਰਿਵਾਰ ਨੂੰ ਭਰੋਸਾ ਦਿਵਾਇਆ ਗਿਆ ਹੈ ਕਿ ਇਕ ਮੈਂਬਰ ਨੂੰ ਨੌਕਰੀ ਦਿੱਤੀ ਜਾਵੇਗੀ ਤੇ ਨਾਲ ਹੀ ਮੁਆਵਜ਼ਾ ਵੀ ਦਿੱਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: