ਫਿਰੋਜ਼ਪੁਰ ਵਿੱਚ ਪਾਣੀ ਦਾ ਕਹਿਰ ਜਾਰੀ ਹੈ। ਪ੍ਰਸ਼ਾਸਨ ਵੱਲੋਂ ਇੱਕ ਵਾਰ ਫਿਰ ਤੋਂ ਸਕੂਲਾਂ ਦੀਆਂ ਛੁੱਟੀਆਂ ਕਰਕੇ ਸਕੂਲਾਂ ਵਿੱਚ ਕੈਂਪ ਬਣਾਏ ਗਏ ਹਨ। ਪਿੰਡ ਕਾਲੂਵਾਲਾ ਦਾ ਸਰਕਾਰੀ ਪ੍ਰਾਇਮਰੀ ਸਕੂਲ ਜੋਕਿ 1 ਜੂਨ ਤੋਂ ਹੀ ਬੰਦ ਹੈ। ਇਥੇ 42 ਵਿਦਿਆਰਥੀ ਪੜ੍ਹਦੇ ਸਨ ਪਰ ਪਾਣੀ ਦਾ ਤੇਜ਼ ਵਹਾਅ ਹੋਣ ਕਾਰਨ ਪ੍ਰਸ਼ਾਸਨ ਵੱਲੋਂ ਸਕੂਲ ਬੰਦ ਰਖਿਆ ਗਿਆ ਹੈ।
ਡੇਢ ਮਹੀਨੇ ਅੰਦਰ ਤੀਜੀ ਵਾਰ ਸਰਹੱਦੀ ਪਿੰਡਾਂ ਦੇ ਸਰਕਾਰੀ ਸਕੂਲ ਬੰਦ ਹੋਣ ਕਾਰਨ ਵਿਦਿਆਰਥੀਆਂ ਦੀ ਪੜ੍ਹਾਈ ਦਾ ਕਾਫੀ ਨੁਕਸਾਨ ਹੋ ਰਿਹਾ ਹੈ, ਜਿਥੇ ਵਿਦਿਆਰਥੀਆਂ ਦੀ ਪੜ੍ਹਾਈ ਪ੍ਰਭਾਵਿਤ ਹੋ ਰਹੀ ਹੈ, ਉੱਥੇ ਹੀ ਸਕੂਲਾਂ ਦੀਆਂ ਇਮਾਰਤਾਂ ਤੋਂ ਇਲਾਵਾ ਬੁਨਿਆਦੀ ਢਾਂਚਾ ਵੀ ਖ਼ਰਾਬ ਹੋ ਰਿਹਾ ਹੈ।
ਸਕੂਲਾਂ ਦੀਆਂ ਛੁੱਟੀਆਂ ਤੋਂ ਬਾਅਦ ਇੱਕ ਵਾਰ ਫਿਰ ਪ੍ਰਸ਼ਾਸਨ ਵੱਲੋਂ ਸਕੂਲਾਂ ਵਿੱਚ ਕੈਂਪ ਲਗਾਏ ਗਏ ਹਨ। ਪਿੰਡ ਕਾਲੂਵਾਲਾ ਦਾ ਸਰਕਾਰੀ ਪ੍ਰਾਇਮਰੀ ਸਕੂਲ ਜੋ ਕਿ 1 ਜੂਨ ਤੋਂ ਬੰਦ ਹੈ। ਇੱਥੇ 42 ਵਿਦਿਆਰਥੀ ਪੜ੍ਹਦੇ ਸਨ ਪਰ ਪਾਣੀ ਦੇ ਤੇਜ਼ ਵਹਾਅ ਕਾਰਨ ਪ੍ਰਸ਼ਾਸਨ ਵੱਲੋਂ ਸਕੂਲ ਨੂੰ ਬੰਦ ਰੱਖਿਆ ਗਿਆ ਹੈ।
ਸ਼ੁੱਕਰਵਾਰ ਨੂੰ ਪਾਣੀ ਦਾ ਪੱਧਰ ਵਧਦੇ ਹੀ ਪ੍ਰਸ਼ਾਸਨ ਨੇ ਸਵੇਰੇ ਹੀ ਕਈ ਸਕੂਲਾਂ ‘ਚ ਛੁੱਟੀ ਦਾ ਐਲਾਨ ਕਰ ਦਿੱਤਾ ਅਤੇ ਬੱਚੇ ਆਪਣੇ ਮਾਪਿਆਂ ਨਾਲ ਸੁਰੱਖਿਅਤ ਥਾਂ ‘ਤੇ ਪਨਾਹ ਲੈ ਰਹੇ ਹਨ। ਨੋਡਲ ਅਫਸਰ ਡਾ. ਸਤਿੰਦਰਾ ਸਿੰਘ ਨੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਸਕੂਲਾਂ ਵਿੱਚ ਕਰੀਬ 3 ਤੋਂ 4 ਫੁੱਟ ਪਾਣੀ ਦਾਖਲ ਹੋ ਗਿਆ ਹੈ, ਜਿਸ ਕਾਰਨ ਸਕੂਲਾਂ ਦੇ ਸਮਾਨ ਦਾ ਕਾਫੀ ਨੁਕਸਾਨ ਹੋਇਆ ਹੈ।
ਇਹ ਵੀ ਪੜ੍ਹੋ : ਲੁਧਿਆਣਾ ‘ਚ ਤਿਰੰਗੇ ਦਾ ਅਪਮਾਨ, ਬੂਟ ਪਾ ਕੇ ਡਾਈਸ ‘ਤੇ ਚੜ੍ਹੇ DEE, ਸੈਲਿਊਟ ਕਰਨਾ ਵੀ ਭੁੱਲੇ
ਪਾਣੀ ਘਟਣ ਤੋਂ ਬਾਅਦ ਹੀ ਨੁਕਸਾਨ ਦਾ ਅੰਦਾਜ਼ਾ ਲਗਾਇਆ ਜਾ ਸਕਦਾ ਹੈ। ਸਭ ਤੋਂ ਵੱਧ ਨੁਕਸਾਨ ਬੱਚਿਆਂ ਦੀ ਪੜ੍ਹਾਈ ਦਾ ਹੋਇਆ ਹੈ ਅਤੇ ਮਿਡ-ਡੇ-ਮੀਲ ਦਾ ਸਾਰਾ ਸਮਾਨ ਪਾਣੀ ਵਿੱਚ ਭਿੱਜ ਗਿਆ ਹੈ। ਉਨ੍ਹਾਂ ਕਿਹਾ ਕਿ ਸਕੂਲਾਂ ਵਿੱਚ ਪਾਣੀ ਭਰ ਜਾਣ ਕਾਰਨ ਇਮਾਰਤਾਂ ਨੂੰ ਨੁਕਸਾਨ ਹੋ ਸਕਦਾ ਹੈ।
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ੁੱਕਰਵਾਰ ਨੂੰ 19 ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਡੀ.ਈ.ਓ ਚਮਕੌਰ ਸਿੰਘ ਸਰਾਂ ਨੇ ਦੱਸਿਆ ਕਿ ਸਰਕਾਰੀ ਪ੍ਰਾਇਮਰੀ ਸਕੂਲ ਤੇ ਸਰਕਾਰੀ ਮਿਡਲ ਸਕੂਲ ਪਿੰਡ ਨਿਹਾਲੇ ਵਾਲਾ, ਸਰਕਾਰੀ ਪ੍ਰਾਇਮਰੀ ਸਕੂਲ ਟਾਂਡਾਵਾਲਾ, ਸਰਕਾਰੀ ਪ੍ਰਾਇਮਰੀ ਸਕੂਲ ਝੁੱਗੇ ਹਜ਼ਾਰਾ ਸਿੰਘ, ਸਰਕਾਰੀ ਪ੍ਰਾਇਮਰੀ ਸਕੂਲ ਝੁੱਗੇ ਹਜ਼ਾਰਾ ਸਿੰਘ, ਗੱਟੀ ਰਹੀਮੇਕੇ, ਰਾਜੋਕੇ ਉਸਪਾਰ, ਭਾਖੜਾ, ਬੋਗੀਵਾਲਾ, ਖੁੰਦੜ ਗੱਟੀ, ਇਸ ਤੋਂ ਇਲਾਵਾ ਐੱਸ. ਆਲੇਵਾਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਟੀ ਰਾਜੋਕੇ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੀਰਾ ਘਾਰਾ ਵਿੱਚ ਜਦੋਂ ਤੱਕ ਪਾਣੀ ਨਹੀਂ ਘੱਟ ਹੋ ਜਾਂਦਾ ਉਦੋਂ ਤੱਕ 8 ਦਿਨ ਲਈ ਛੁੱਟੀਆਂ ਕੀਤੀਆਂ ਗਈਆਂ ਹਨ।
ਉਨ੍ਹਾਂ ਦੱਸਿਆ ਕਿ ਸਰਕਾਰੀ ਪ੍ਰਾਇਮਰੀ ਸਕੂਲ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਦੋਨਾ ਮੱਟੜ, ਸਰਕਾਰੀ ਪ੍ਰਾਇਮਰੀ ਸਕੂਲ ਹੁਸੈਨੀਵਾਲਾ ਵਰਕਸ਼ਾਪ, ਸਰਕਾਰੀ ਪ੍ਰਾਇਮਰੀ ਸਕੂਲ ਗੁਲਾਮ ਹੁਸੈਨੀਵਾਲਾ, ਸਰਕਾਰੀ ਪ੍ਰਾਇਮਰੀ ਸਕੂਲ ਕੁਤੁਬਦੀਨ ਵਾਲਾ, ਸਰਕਾਰੀ ਪ੍ਰਾਇਮਰੀ ਸਕੂਲ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਬਾਰੇਕੇ ਵਿੱਚ ਰਾਹਤ ਕੈਂਪਾਂ ਕਾਰਨ 25 ਅਗਸਤ ਤੱਕ ਕਰ ਦਿੱਤੀਆਂ ਗਈਆਂ ਹਨ।
ਵੀਰਵਾਰ ਨੂੰ ਜ਼ਿਲ੍ਹੇ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਖੁੰਦੜ ਗੱਟੀ, ਸਰਕਾਰੀ ਪ੍ਰਾਇਮਰੀ ਸਕੂਲ ਕਾਲੂਵਾਲਾ, ਧੀਰਾ ਘਾਰਾ, ਨਿਹਾਲਾ ਲੇਵਰਾ, ਬੰਡਾਲਾ, ਕਾਲੇ ਹਿਠਾੜ, ਨੋ ਬੇਹਰਾਮ ਸ਼ੇਰਸਿੰਘ ਵਾਲਾ, ਢਾਣੀ ਗੁਰਮੁਖ ਸਿੰਘ, ਨਿਊ ਪੰਜਗਰਾਈ, ਚਾਂਦੀਵਾਲਾ, ਅਰਾਜੀ ਸਭਰਾਂ ਸਣੇ ਆਲੇ-ਦੁਆਲੇ ਦੇ ਪਿੰਡਾਂ ਵਿੱਚ 26 ਅਗਸਤ ਤੱਕ ਛੁੱਟੀ ਐਲਾਨੀ ਹੈ। ਉਨ੍ਹਾਂ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੀਰਾ ਘਾਰਾ, ਸਰਕਾਰੀ ਮਿਡਲ ਸਕੂਲ ਆਲੇਵਾਲਾ ਤੇ ਸਰਕਾਰੀ ਹਾਈ ਸਕੂਲ ਖੁੰਦਰ ਗੱਟੀ ਵਿੱਚ 19 ਅਗਸਤ ਤੱਕ ਛੁੱਟੀ ਦਾ ਐਲਾਨ ਕੀਤਾ ਗਿਆ ਸੀ।
ਡੀਈਓ ਚਮਕੌਰ ਸਿੰਘ ਨੇ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਬੰਦ ਪਏ ਸਕੂਲਾਂ ਦੇ ਪ੍ਰਿੰਸੀਪਲ ਅਤੇ ਹੋਰ ਅਧਿਆਪਕਾਂ ਨੂੰ ਹੜ੍ਹ ਪ੍ਰਭਾਵਿਤਾਂ ਦੀ ਮਦਦ ਲਈ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਜਿੱਥੇ ਉਹ ਪੜ੍ਹਾਉਂਦੇ ਹਨ, ਉੱਥੇ ਅਧਿਆਪਕਾਂ ਦੀ ਲੋਕਾਂ ਨਾਲ ਚੰਗੀ ਸਾਂਝ ਹੈ।
ਅਧਿਆਪਕਾਂ ਵੱਲੋਂ ਜਿੱਥੇ ਪੀੜਤਾਂ ਨੂੰ ਪਿੰਡ ਛੱਡਣ ਦੀ ਅਪੀਲ ਕੀਤੀ ਜਾ ਰਹੀ ਹੈ, ਉੱਥੇ ਉਨ੍ਹਾਂ ਨੂੰ ਰਾਹਤ ਕੈਂਪ ਵਿੱਚ ਬਿਨਾਂ ਕਿਸੇ ਡਰ ਦੇ ਰਹਿਣ ਦਾ ਸੁਨੇਹਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਵੀ ਇਸ ਦੁੱਖ ਦੀ ਘੜੀ ਵਿੱਚ ਪੀੜਤਾਂ ਦੀ ਮਦਦ ਲਈ ਪੂਰੀ ਤਰ੍ਹਾਂ ਜੁਟਿਆ ਹੋਇਆ ਹੈ।
ਵੀਡੀਓ ਲਈ ਕਲਿੱਕ ਕਰੋ -: