ਅੱਜ ਲੁਧਿਆਣਾ ਦੇ ਸਰਕਾਰੀ ਸਕੂਲ ਬੱਦੋਵਾਲ ਵਿਚ ਲੈਂਟਰ ਡਿਗਣ ਨਾਲ ਇਕ ਟੀਚਰ ਦੀ ਮੌਤ ਹੋ ਗਈ। ਘਟਨਾ ਦਾ ਗੰਭੀਰ ਨੋਟਿਸ ਲੈਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਮੁਰੰਮਤ ਦਾ ਕੰਮ ਕਰ ਰਹੇ ਠੇਕੇਦਾਰ ਖਿਲਾਫ FIR ਦਰਜ ਕਰਨ ਤੇ ਮਾਮਲੇ ਦੀ ਮੈਜਿਸਟ੍ਰੇਟ ਜਾਂਚ ਦੇ ਹੁਕਮ ਦਿੱਤੇ ਹਨ।
ਦੱਸ ਦੇਈਏ ਕਿ ਸਕੂਲ ਵਿਚ ਲੈਂਟਰ ਡਿਗਣ ਦੀ ਘਟਨਾ ਨਾਲ ਅਧਿਆਪਕਾ ਰਵਿੰਦਰ ਕੌਰ (45) ਦੀ ਜਾਨ ਚਲੀ ਗਈ ਤੇ ਹੋਰ ਤਿੰਨ ਅਧਿਆਪਕਾਂ ਨਰਿੰਦਰਜੀਤ ਕੌਰ, ਸੁਖਜੀਤ ਕੌਰ ਤੇ ਇੰਦੂ ਰਾਣੀ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ। ਤਿੰਨਾਂ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ।
ਡੀਸੀ ਸੁਰਭੀ ਮਲਿਕ ਨੇ ਦੱਸਿਆ ਕਿ ਪੇਂਡੂ ਪੁਲਿਸ ਵੱਲੋਂ ਠੇਕੇਦਾਰ ਖਿਲਾਫ FIR ਦਰਜ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੀਐੱਮ ਭਗਵੰਤ ਮਾਨ ਨੇ ਇਸ ਹਾਦਸੇ ਦਾ ਗੰਭੀਰ ਨੋਟਿਸ ਲੈਂਦੇ ਹੋਏ ਮੁਲਜ਼ਮਾਂ ਖਿਲਾਫ ਸਖਤ ਕਾਰਵਾਈ ਦੇ ਹੁਕਮ ਦਿੱਤੇ ਹਨ।ਇਸ ਦੇ ਨਾਲ ਹੀ ਸਕੂਲ ਦੀ ਇਮਾਰਤ ਦੀ ਸੁਰੱਖਿਆ ਦੇ ਮੁਲਾਂਕਣ ਦੇ ਹੁਕਮ ਦਿੱਤੇ ਗਏ ਹਨ ਤੇ ਇਮਾਰਤ ਨੂੰ ਸੀਲ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ ਮਾਪੇ ਤੇ ਸੀਨੀਅਰ ਸਿਟੀਜ਼ਨ ਦਾ ਪਾਲਣ ਪੋਸ਼ਣ ਤੇ ਭਲਾਈ ਐਕਟ-2007 ਲਾਗੂ
ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੇ ਦੱਸਿਆ ਕਿ ਹਾਦਸੇ ਸੂਚਨਾ ਮਿਲਦੇ ਹੀ ਡੀਸੀ ਵੱਲੋਂ ਵੱਖ-ਵੱਖ ਟੀਮਾਂ ਨੂੰ ਮੌਕੇ ‘ਤੇ ਭੇਜਿਆ ਗਿਆ ਤੇ ਮਲਬੇ ਵਿਚ ਫਸੇ 4 ਅਧਿਆਪਕਾਂ ਨੂੰ ਬਚਾਉਣ ਲਈ ਇੰਡੋ ਤਿੱਬਤ ਪੁਲਿਸ ਫੋਰਸ ਤੇ ਨੈਸ਼ਨਲ ਡਿਜਾਸਟਰ ਰਿਸਪਾਂਸ ਫੋਰਸ ਦੇ ਜਵਾਨਾਂ ਨੂੰ ਬੁਲਾਇਆ ਗਿਆ। ਅਧਿਆਪਕਾਂ ਦੇ ਇਲਾਜ ਦਾ ਖਰਚ ਪੰਜਾਬ ਸਰਕਾਰ ਵੱਲੋਂ ਚੁੱਕਿਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: