ਮੌਸਮ ਵਿਭਾਗ ਵੱਲੋਂ ਅਗਲੇ ਦੋ ਦਿਨਾਂ ਤੱਕ ਉੱਤਰਾਖੰਡ ਦੇ ਅੱਠ ਜ਼ਿਲ੍ਹਿਆਂ ਲਈ ਭਾਰੀ ਬਾਰਿਸ਼ ਦਾ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਗੁਆਂਢੀ ਸੂਬੇ ਉੱਤਰ ਪ੍ਰਦੇਸ਼ ਦੀ ਸਥਿਤੀ ਵੀ ਬਹੁਤੀ ਚੰਗੀ ਨਹੀਂ ਹੈ । ਅੱਜ IMD ਵੱਲੋਂ ਇੱਥੇ ਭਾਰੀ ਮੀਂਹ ਦੀ ਚਿਤਾਵਨੀ ਦਿੱਤੀ ਗਈ ਹੈ। ਬਰੇਲੀ ਸ਼ਹਿਰ ਵਿੱਚ ਭਾਰੀ ਮੀਂਹ ਦੇ ਮੱਦੇਨਜ਼ਰ ਪ੍ਰਸ਼ਾਸਨ ਨੇ ਅੱਜ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਸਕੂਲ ਬੰਦ ਰੱਖਣ ਦਾ ਫੈਸਲਾ ਕੀਤਾ ਹੈ । ਮੌਸਮ ਵਿਭਾਗ ਵੱਲੋਂ ਦੱਸਿਆ ਗਿਆ ਹੈ ਕਿ ਅਗਲੇ ਕੁਝ ਦਿਨਾਂ ਤੱਕ ਪੂਰੇ ਉੱਤਰ ਭਾਰਤ ਵਿੱਚ ਮਾਨਸੂਨ ਸਰਗਰਮ ਰਹੇਗਾ। ਹਿਮਾਚਲ ਪ੍ਰਦੇਸ਼, ਪੰਜਾਬ, ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਮੀਂਹ ਨਾਲ ਸਬੰਧਤ ਹਾਦਸਿਆਂ ਕਾਰਨ 16 ਲੋਕਾਂ ਦੀ ਮੌ.ਤ ਹੋ ਚੁੱਕੀ ਹੈ।
ਮੌਸਮ ਵਿਭਾਗ ਦਾ ਕਹਿਣਾ ਹੈ ਕਿ ਦੱਖਣੀ ਉੱਤਰ ਪ੍ਰਦੇਸ਼ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਚੱਕਰਵਾਤੀ ਹਵਾਵਾਂ ਦਾ ਖੇਤਰ ਬਣਿਆ ਹੋਇਆ ਹੈ । ਮਾਨਸੂਨ ਟ੍ਰਫ ਫਿਲਹਾਲ ਆਪਣੀ ਆਮ ਸਥਿਤੀ ਤੋਂ ਉੱਤਰ ਵੱਲ ਵੱਧ ਰਿਹਾ ਹੈ ਅਤੇ ਅਗਲੇ ਕੁਝ ਦਿਨਾਂ ਤੱਕ ਅਜਿਹਾ ਹੀ ਰਹੇਗਾ । ਇਹੀ ਕਾਰਨ ਹੈ ਕਿ ਰਾਜਧਾਨੀ ਦਿੱਲੀ ਸਮੇਤ ਪੰਜਾਬ, ਹਰਿਆਣਾ, ਹਿਮਾਚਲ, ਉੱਤਰਾਖੰਡ ਅਤੇ ਉੱਤਰ ਪ੍ਰਦੇਸ਼ ਵਿੱਚ 28 ਅਗਸਤ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: ਫਿਰੋਜ਼ਪੁਰ ਸਰਹੱਦ ‘ਤੇ BSF-ਪੁਲਿਸ ਦਾ ਸਾਂਝਾ ਆਪ੍ਰੇਸ਼ਨ, 21 ਕਰੋੜ ਦੀ ਹੈਰੋਇਨ ਸਣੇ ਚੀਨੀ ਡਰੋਨ ਬਰਾਮਦ
ਭਾਰੀ ਮੀਂਹ ਦੇ ਚੱਲਦਿਆਂ ਬੁੱਧਵਾਰ ਨੂੰ ਰਿਸ਼ੀਕੇਸ਼-ਬਦਰੀਨਾਥ ਹਾਈਵੇ ਨੌਂ ਘੰਟਿਆਂ ਤੱਕ ਬੰਦ ਰਿਹਾ। ਇੱਥੇ ਜ਼ਮੀਨ ਖਿਸਕਣ ਕਾਰਨ ਸੜਕ ‘ਤੇ ਮਲਬਾ ਆਉਣ ਕਾਰਨ ਇੱਥੇ ਆਵਾਜਾਈ ਪ੍ਰਭਾਵਿਤ ਹੋਈ । ਉੱਤਰਾਖੰਡ ਦੇ ਅੱਠ ਜ਼ਿਲ੍ਹਿਆਂ ਲਈ ਅੱਜ ਵੀ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ । ਮੌਸਮ ਵਿਭਾਗ ਨੇ ਖਦਸ਼ਾ ਪ੍ਰਗਟਾਇਆ ਹੈ ਕਿ ਮੱਧ ਪ੍ਰਦੇਸ਼ ਦੇ ਚਾਰ ਜ਼ਿਲ੍ਹਿਆਂ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਪੈ ਸਕਦਾ ਹੈ। ਇਹ ਚਿਤਾਵਨੀ ਡਿੰਡੋਰੀ, ਛਤਰਪੁਰ, ਨਿਵਾੜੀ ਅਤੇ ਭਿੰਡ ਜ਼ਿਲ੍ਹਿਆਂ ਲਈ ਜਾਰੀ ਕੀਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -: