ਲੁਧਿਆਣਾ ਜ਼ਿਲ੍ਹੇ ਦੇ ਬੱਦੋਵਾਲ ਐਮੀਨੈਂਸ ਸਰਕਾਰੀ ਸਕੂਲ ਵਿੱਚ ਲੈਂਟਰ ਡਿੱਗਣ ਦੇ ਮਾਮਲੇ ਵਿੱਚ ਕਥਿਤ ਦੋਸ਼ੀ ਠੇਕੇਦਾਰ ਭਾਜਪਾ ਆਗੂ ਅਨਮੋਲ ਕਤਿਆਲ ਖ਼ਿਲਾਫ਼ ਕਾਰਵਾਈ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਤੋਂ ਜਾਂਚ ਕਮੇਟੀ ਭੇਜ ਦਿੱਤੀ ਹੈ। ਸੂਤਰਾਂ ਮੁਤਾਬਕ ਟੀਮ ‘ਚ 6 ਮੈਂਬਰ ਹਨ। ਫਿਲਹਾਲ ਟੀਮ ਸਕੂਲ ‘ਚ ਮੌਜੂਦ ਹੈ, ਜਿੱਥੇ ਸਟਾਫ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਜਿਸ ਥਾਂ ‘ਤੇ ਹਾਦਸਾ ਵਾਪਰਿਆ ਉਸ ਦੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਸਕੂਲ ਨੂੰ ਸੀਲ ਕਰ ਦਿੱਤਾ ਗਿਆ ਹੈ। ਦੂਜੇ ਪਾਸੇ ਸਿੱਖਿਆ ਵਿਭਾਗ ਇਸ ਮਾਮਲੇ ਦੀ ਜਾਂਚ ਨਹੀਂ ਕਰੇਗਾ। ਇਸ ਹਾਦਸੇ ‘ਚ ਇੱਕ ਅਧਿਆਪਕਾ ਦੀ ਮੌਤ ਹੋ ਗਈ ਅਤੇ 3 ਜ਼ਖਮੀ ਹੋ ਗਏ।
ਉਥੇ ਹੀ ਮ੍ਰਿਤਕ ਅਧਿਆਪਕਾ ਰਵਿੰਦਰਪਾਲ ਕੌਰ ਦਾ ਅੱਜ ਅੰਤਿਮ ਸੰਸਕਾਰ ਲੁਧਿਆਣਾ ਵਿੱਚ ਕੀਤਾ ਗਿਆ। ਇਸ ਮੌਕੇ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਜੂਦ ਸਨ, ਜਿਨ੍ਹਾਂ ਦੱਸਿਆ ਕਿ ਠੇਕੇਦਾਰ ਖਿਲਾਫ FIR ਦਰਜ ਕਰ ਲਈ ਗਈ ਹੈ।
ਡਿਪਟੀ ਡੀਈਓ ਜਸਵਿੰਦਰ ਸਿੰਘ ਨੇ ਕਿਹਾ ਕਿ ਮੈਜਿਸਟ੍ਰੇਟ ਜਾਂਚ ਦੇ ਆਧਾਰ ’ਤੇ ਹੀ ਕਾਰਵਾਈ ਕੀਤੀ ਜਾਵੇਗੀ। ਸਿੱਖਿਆ ਵਿਭਾਗ ਦੀ ਜਾਂਚ ਦਾ ਕੋਈ ਆਧਾਰ ਨਹੀਂ ਬਚਿਆ ਹੈ। ਐਸਡੀਐਮ ਹਰਵਿੰਦਰ ਸਿੰਘ ਨੇ ਵੀ ਕਿਹਾ ਕਿ ਮਾਮਲਾ ਗੰਭੀਰ ਹੈ, ਇਸ ਲਈ ਜਾਂਚ ਵਿੱਚ ਸਮਾਂ ਲੱਗੇਗਾ। ਕਈ ਵਿਭਾਗਾਂ ਤੋਂ ਰਿਕਾਰਡ ਇਕੱਠਾ ਕੀਤਾ ਜਾ ਰਿਹਾ ਹੈ। ਇਸ ਦਾ ਖੁਲਾਸਾ ਮੈਜਿਸਟ੍ਰੇਟ ਜਾਂਚ ਤੋਂ ਬਾਅਦ ਹੀ ਹੋਵੇਗਾ।
ਐਸਡੀਐਮ ਹਰਜਿੰਦਰ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਕੁਝ ਵੀ ਕਹਿਣਾ ਜਲਦਬਾਜ਼ੀ ਹੋਵੇਗੀ। ਇਸ ਗੱਲ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਠੇਕੇਦਾਰ ਨੂੰ ਇਮਾਰਤ ਦੀ ਮੁਰੰਮਤ ਕਰਵਾਉਣ ਦੀ ਇਜਾਜ਼ਤ ਕਿਸ ਨੇ ਦਿੱਤੀ ਸੀ। ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਠੇਕੇਦਾਰ ਨੇ ਮੁਰੰਮਤ ਦਾ ਕੰਮ ਸ਼ੁਰੂ ਕਰਨ ਤੋਂ ਪਹਿਲਾਂ ਸਕੂਲ ਤੋਂ ਸਰਟੀਫਿਕੇਟ ਲਿਆ ਹੈ ਜਾਂ ਨਹੀਂ।
ਐਸਡੀਐਮ ਪੱਛਮੀ ਨੂੰ ਮੈਜਿਸਟ੍ਰੇਟ ਜਾਂਚ ਲਈ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਹੈ। ਦਾਖਾ ਦੇ ਡੀਐਸਪੀ, ਲੋਕ ਨਿਰਮਾਣ ਵਿਭਾਗ ਅਤੇ ਸੀਨੀਅਰ ਸੈਕੰਡਰੀ ਸਕੂਲ ਦੇ ਡੀਈਓ ਨੂੰ ਮੈਂਬਰ ਬਣਾਇਆ ਗਿਆ ਹੈ। ਸਬੰਧਤ ਵਿਭਾਗਾਂ ਤੋਂ ਰਿਕਾਰਡ ਇਕੱਠਾ ਕਰਕੇ ਪੂਰੀ ਜਾਂਚ ਕੀਤੀ ਜਾਵੇਗੀ। ਬਾਕੀ ਠੇਕੇਦਾਰ ਅਨਮੋਲ ‘ਤੇ ਜੋ ਵੀ ਕਾਰਵਾਈ ਹੋਵੇਗੀ, ਜ਼ਰੂਰ ਕੀਤੀ ਜਾਵੇਗੀ।
ਇਹ ਵੀ ਪੜ੍ਹੋ :ਸੁਖਬੀਰ ਬਾਦਲ ਨੂੰ ਵੱਡੀ ਰਾਹਤ, ਬਿਆਸ ‘ਚ ਦਰਜ FIR ਹਾਈਕੋਰਟ ਨੇ ਕੀਤੀ ਰੱਦ
ਐਸਡੀਐਮ ਮੁਤਾਬਕ ਇਮਾਰਤ ਦੇ ਉੱਪਰ ਜੋ ਇੱਟਾਂ ਰੱਖੀਆਂ ਗਈਆਂ ਸਨ, ਉਹ ਗਲਤ ਢੰਗ ਨਾਲ ਰੱਖੀਆਂ ਗਈਆਂ ਸਨ। ਜੇ ਉਹ ਇੱਟ ਕਿਸੇ ਦੇ ਸਿਰ ਵਿੱਚ ਵੱਜਦੀ ਤਾਂ ਵਿਅਕਤੀ ਦੀ ਮੌਤ ਹੋ ਸਕਦੀ ਸੀ। ਛੱਤ ’ਤੇ ਮਲਬਾ ਆਦਿ ਉਤਾਰਿਆ ਹੋਇਆ ਸੀ, ਉਹ ਵੀ ਭਾਰੀ ਮਾਤਰਾ ’ਚ ਉਪਰੋਂ ਮੀਂਹ ਕਾਰਨ ਲੈਂਟਰ ਡਿੱਗ ਪਿਆ।
ਵੀਡੀਓ ਲਈ ਕਲਿੱਕ ਕਰੋ -: